ਮਾਨ ਸਰਕਾਰ ਨੇ ਮੁਲਾਜ਼ਮਾਂ ਦੇ ਹੱਕ ’ਚ ਲਏ ਕਈ ਇਤਿਹਾਸਕ ਫੈਸਲੇ – ਸ਼ਮਸ਼ੇਰ ਸਿੰਘ

ਗੁਰਦਾਸਪੁਰ

ਗੁਰਦਾਸਪੁਰ, 23 ਅਕਤੂਬਰ (ਸਰਬਜੀਤ ਸਿੰਘ) – ਦੀਨਾਨਗਰ ਤੋਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਹੱਕ ਵਿੱਚ ਲਏ ਗਏ ਇਤਿਹਾਸਕ ਫੈਸਲਿਆਂ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਮੇਤ ਸਮੁੱਚੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ।

ਸ਼ਮਸ਼ੇਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ ਲੰਮੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਦੀ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਬੀਤੇ ਕੱਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਰਾਜ ਸਰਕਾਰ ਨੇ ਸੂਬੇ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਇਤਿਹਾਸਕ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਲਾਗੂ ਹੋਣ ਨਾਲ ਸੂਬੇ ਦੇ ਲੱਖਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ ਮਿਲੇਗੀ।

ਸ਼ਮਸ਼ੇਰ ਸਿੰਘ  ਨੇ ਕਿਹਾ ਕਿ ਰਾਜ ਸਰਕਾਰ ਨੇ ਅੱਜ ਇੱਕ ਹੋਰ ਅਹਿਮ ਫੈਸਲਾ ਕਰਦਿਆਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਪਹਿਲੀ ਅਕਤੂਬਰ 2022 ਤੋਂ ਛੇ ਫੀਸਦੀ ਮਹਿੰਗਾਈ ਭੱਤਾ (ਡੀ.ਏ.) ਦੇਣ ਦਾ ਫੈਸਲਾ ਕੀਤਾ ਹੈ। ਸਰਕਾਰ ਦੇ ਇਸ ਫੈਸਲੇ ਦਾ ਵੀ ਮੁਲਾਜ਼ਮ ਵਰਗ ਨੂੰ ਵੱਡਾ ਲਾਭ ਪਹੁੰਚੇਗਾ।  

ਸ੍ਰੀ ਸ਼ਮਸ਼ੇਰ ਨੇ ਅੱਜ ਮੁਲਾਜ਼ਮਾਂ ਦੇ ਹੱਕ ਵਿੱਚ ਲਏ ਇਤਿਹਾਸਕ ਹਨ ਫੈਸਲਿਆਂ ਲਈ ਭਗਵੰਤ ਮਾਨ ਸਰਕਾਰ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਇਸ ਫੈਸਲੇ ਤੋਂ ਸਮੂਹ ਮੁਲਾਜ਼ਮ ਵਰਗ ਵੀ ਪੂਰੀ ਤਰਾਂ ਖੁਸ਼ ਹੈ।    

Leave a Reply

Your email address will not be published. Required fields are marked *