ਰਮਨ ਬਹਿਲ ਵਲੋਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਜਿਮਨਾਸਟਿਕਸ ਦਾ ਉਦਘਾਟਨ
ਗੁਰਦਾਸਪੁਰ 13 ਅਕਤੂਬਰ (ਸਰਬਜੀਤ ਸਿੰਘ)—ਅੱਜ 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਜਿਮਨਾਸਟਿਕਸ ਅੰਡਰ- 14,17 ਅਤੇ ਅੰਡਰ -19 ਮੁੰਡੇ/ਕੁੜੀਆਂ ਦਾ ਉਦਘਾਟਨ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਜਿਮਨੇਜੀਅਮ ਹਾਲ ਗੁਰਦਾਸਪੁਰ ਵਿਖੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਕੀਤੇ ਗਏ ਉਪਰਾਲਿਆਂ ਅਤੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵਿਸਥਾਰ ਵਿੱਚ ਦੱਸਿਆ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਪ੍ਫੁਲਿਤ ਕੀਤਾ ਗਿਆ ਹੈ। ਉਨ੍ਹਾਂ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲੁ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਪਰਮਜੀਤ ਕੌਰ ਵਲੋਂ ਆਏ ਮੁੱਖ ਮਹਿਮਾਨ ਰਮਨ ਬਹਿਲ ਨੂੰ ‘ਜੀ ਆਇਆਂ” ਆਖਿਆ। ਇਸ ਮੌਕੇ ਤ ਅਨੀਤਾ, ਸਪੋਰਟਸ ਕੋਆਰਡੀਨੇਟਰ, ਸੀਨੀਅਰ ਵਾਈਸ ਪ੍ਰਧਾਨ, ਜਿਲ੍ਹਾ ਟੂਰਨਾਮੈਂਟ ਕਮੇਟੀ ਇਕਬਾਲ ਸਿੰਘ ਸਮਰਾ, ਪ੍ਰਬੋਧ ਚੰਦਰ ਸੁਪਰਡੈੱਟ (ਡੀ.ਈ.ਓ ਸੈਕੰਡਰੀ), ਅਨੂ (ਜਰਨਲ ਸਕੱਤਰ), ਮੁਕੇਸ਼ ਕੁਮਾਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ, ਸੁਨੀਲ ਕੁਮਾਰ, ਵਿਜੇ ਕੁਮਾਰ, ਗੁਰਪ੍ਰੀਤ ਸਿੰਘ ਮਨਜੀਤ ਕੌਰ, ਅਨਿਲ ਕੁਮਾਰ, ਸਰਬਜੀਤ ਸਿੰਘ(ਡੀ.ਪੀ.ਈ.) ਅਤੇ ਸਮਾਜ ਸੇਵੀ ਇੰਦਰਜੀਤ ਸਿੰਘ ਹਾਜ਼ਰ ਸਨ ।


