ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)– ਤਖ਼ਤਿ ਰਾਜਾ ਸੋ ਬਹੈ ਜਿ ਤਖਤੈ ਲਾਇਕ ਹੋਈ ।। ਹਕ ਪਰਵਰ ਹਕ ਕੇਸ਼ ਗੁਰੂ ਕਰਤਾ ਹਰਰਾਇ।। ਸੁਲਤਾਨ ਹਮ ਦਰਵੇਸ਼ ਗੁਰੂ ਕਰਤਾ ਹਰਿ ਰਾਇ।। ੮੭ ।। ਸ੍ਰੀ ਹਰਕ੍ਰਿਸ਼ਨ ਧਿਆਈਐ ।। ਜਿਸ ਡਿਠੈ ਸਭ ਦੁੱਖ ਜਾਇ ।। ਅੱਠਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈ ਹੋਵੇ,ਗੁਰੂ ਹਰਕ੍ਰਿਸ਼ਨ ਸਾਹਿਬ ਜੀ ਸਿੱਖ ਧਰਮ ਦੇ ਅੱਠਵੇਂ ਗੁਰੂ ਸਨ ਅਤੇ ਸਮੂਹ ਗੁਰੂ ਸਾਹਿਬਾਨਾਂ ਨਾਲੋਂ ਘੱਟ ਉਮਰ’ਚ ਗੁਰਗੱਦੀ ਤੇ ਬਿਰਾਜਮਾਨ ਹੋਏ ਅਤੇ ਉਨ੍ਹਾਂ ਨੂੰ ਸਾਰੇ ਗੁਰੂਆਂ ਤੋਂ ਘੱਟ ਸਮਾਂ ਗੁਰਗੱਦੀ ਤੇ ਬੈਠਣ ਦਾ ਸੁਭਾਗ ਪ੍ਰਾਪਤ ਹੋਇਆ, ਉਹਨਾਂ ਵੱਲੋਂ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਹੀ ਆਪਣੇ ਦਾਦਾ ਤੇ ਬਾਬਾ ਬਕਾਲੇ ‘ਚ ਬੈਠੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਗੁਰਗੱਦੀ ਤੇ ਬਿਰਾਜਮਾਨ ਕਰਨ ਦਾ ਇਤਿਹਾਸਕ ਹੁਕਮ ਸੰਗਤਾਂ ਨੂੰ ਜਾਰੀ ਕੀਤਾ,ਗੁਰੂ ਹਰਕ੍ਰਿਸ਼ਨ ਸਾਹਿਬ ਜੀ ਬਾਬਾ ਗੁਰਦਿੱਤਾ ਜੀ ਦੇ ਪੋਤਰੇ ਤੇ ਸੱਤਵੇਂ ਪਾਤਸ਼ਾਹ ਗੁਰੂ ਹਰਿ ਰਾਇ ਸਾਹਿਬ ਜੀ ਦੇ ਸਪੁੱਤਰ ਸਨ,ਇਸ ਤਰ੍ਹਾਂ ਕਰਕੇ ਸੱਤਵੇਂ ਪਾਤਸ਼ਾਹ ਗੁਰੂ ਹਰ ਰਾਏ ਸਾਹਿਬ ਜੀ ਨੇ ਆਪਣੇ ਪੋਤਰੇ ਤੇ ਅਠਵੇਂ ਪਾਤਸ਼ਾਹ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਨੂੰ ਗੁਰੂ ਗੱਦੀ ਤੇ ਬਿਰਾਜਮਾਨ ਕੀਤਾ ਤੇ ਅੱਗੋ ਪੋਤਰੇ ਤੇ ਅੱਠਵੇਂ ਪਾਤਸ਼ਾਹ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਨੇ ਆਪਣੇ ਦਾਦਾ ਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ


