ਫਿਲੌਰ, ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਨੰਗਲ ਬੇਟ ਨੇੜੇ ਆਲੋਵਾਲ ਫਿਲੌਰ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ 14 ਆਖੰਡ ਪਾਠ ਸਾਹਿਬ,ਦੋ ਸੰਪਟ ਸਮੇਤ ਜਪੁਜੀ ਸਾਹਿਬ ਟੋਟਲ 17 ਲੜੀਵਾਰ ਅਖੰਡ ਪਾਠਾਂ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਤ ਮਹਾਂਪੁਰਸ਼ ਹਾਜ਼ਰੀ ਲਵਾ ਕੇ ਸੰਗਤਾਂ ਨੂੰ ਬੰਦੀ ਛੋੜ ਦਿਵਸ ਸਬੰਧੀ ਵਿਸਥਾਰ ਨਾਲ ਚਾਨਣਾ ਪਾਉਣਗੇ, ਅਖੰਡ ਪਾਠ ਸਾਹਿਬ ਸ਼ਰਧਾਲੂਆਂ, ਧਾਰਮਿਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਤੋਂ ਇਲਾਵਾ ਸਨਮਾਨ ਯੋਗ ਹਸਤੀਆਂ ਦਾ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ, ਡਾਕਟਰ ਅਮਰਜੋਤ ਸਿੰਘ ਸੰਧੂ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏਂ ਆਈ ਐਸ ਐਸ ਐਫ ਅਤੇ ਕਾਰੋਬਾਰੀ ਸ੍ਰ ਜਸਬੀਰ ਗਰੇਵਾਲ ਲੁਧਿਆਣਾ ਵੱਲੋਂ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ, ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ , ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਤੇ ਸਮਾਗਮ ਦੇ ਕਰਤਾ ਧਰਤਾ ਸੰਤ ਸੁਖਵਿੰਦਰ ਸਿੰਘ ਜੀ ਨੇ ਸਥਾਨਕ ਸੰਗਤਾਂ ਤੇ ਇਲਾਵਾ ਸਮੂਹ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪ੍ਰਵਾਰਾਂ ਸਮੇਤ ਇਸ ਧਾਰਮਿਕ ਸਮਾਗਮ ਵਿੱਚ ਹਾਜ਼ਰੀਆਂ ਭਰ ਕੇ ਆਪਣੇ ਮਨੁੱਖੀ ਜੀਵਨ ਨੂੰ ਸਫਲ ਬਣਾਉਣ ਦੀ ਲੋੜ ਤੇ ਜੋਰ ਦੇਣ, ਪ੍ਰੈਸ ਨੂੰ ਇਸ ਸਬੰਧੀ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫ


