ਸਰਕਾਰੀ ਹਾਈ ਸਕੂਲ, ਬਲਾਕ ਕਲਾਨੌਰ ਵਿਖੇ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਕੈਂਪ- ਵਿਦਿਆਰਥੀਆਂ ਦੇ ਪੇਂਟਿੰਗ, ਭਾਸ਼ਣ ਅਤੇ ਲੇਖ ਮੁਕਾਬਲੇ ਕਰਵਾਏ

ਗੁਰਦਾਸਪੁਰ

ਗੁਰਦਾਸਪੁਰ,17 ਅਕਤੂਬਰ ( ਸਰਬਜੀਤ ਸਿੰਘ )— ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾਂ-ਨਿਰਦੇਸ਼ਾਂ ਹੇਠ ਜਿਲ੍ਹੇ ਅੰਦਰ ਪਰਾਲੀ ਨਾ ਸਾੜਨ ਦੀ ਮੁਹਿੰਮ ਵਿੱਢੀ ਗਈ ਹੈ। ਜਿਸ ਦੇ ਚੱਲਦਿਆਂ ਅੰਮਿ੍ਤਪਾਲ ਕੋਰ ਏ.ਈ.ਓ ਦੇ ਪ੍ਰਬੰਧਾਂ ਵਿੱਚ ਸਰਕਾਰੀ ਹਾਈ ਸਕੂਲ , ਬਲਾਕ ਕਲਾਨੌਰ ਵਿਖੇ ਸੀ.ਆਰ.ਐਮ ਸਕੀਮ ਅਤੇ ਆਈ.ਈ.ਸੀ ਗਤੀਵਿਧੀਆਂ ਤਹਿਤ ਝੋਨੇ ਦੀ ਪਰਾਲ਼ੀ ਪ੍ਰਬੰਧਨ ਬਾਰੇ ਸਕੂਲ ਪੱਧਰੀ ਕੈਂਪ ਲਗਾਇਆ ਗਿਆ| ਜਿਸ ਵਿੱਚ ਵਿਦਿਆਰਥੀਆਂ ਦੁਆਰਾ ਪੇਂਟਿੰਗ , ਭਾਸ਼ਣ ਅਤੇ ਲੇਖ ਮੁਕਾਬਲੇ ਕਰਵਾਏ ਗਏ।

ਅੰਮਿ੍ਤਪਾਲ ਕੌਰ ਨੇ ਪਰਾਲ਼ੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਅਤੇ ਸਰਕਾਰੀ ਸਹਾਇਤਾ ਬਾਰੇ ਵਿਦਿਆਰਥੀਆ ਨੂੰ ਜਾਗਰੂਕ ਕੀਤਾ ਕੀਤਾ ਅਤੇ ਰਛਪਾਲ ਸਿੰਘ ਏ.ਈ.ਓ ਨੇ ਵਿਦਿਆਰਥੀਆਂ ਨੂੰ ਪਰਾਲ਼ੀ ਨੂੰ ਅੱਗ ਲਾਉਣ ਨਾਲ ਹੋਣ ਵਾਤਾਵਰਣ , ਜ਼ਮੀਨ , ਮਨੁੱਖੀ ਜੀਵਣ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ।

ਉਨ੍ਹਾਂ ਵਲੋ ਪ੍ਰਣ ਲਿਆ ਗਿਆ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੂੰ ਪਰਾਲ਼ੀ ਪ੍ਰਬੰਧਨ ਬਾਰੇ ਜਾਗਰੂਕ ਕਰਨਗੇ ਅਤੇ ਗੁਰਦਾਸਪੁਰ ਜਿਲੇ ਨੂੰ ਜ਼ੀਰੋ ਬਰਨਿੰਗ ਵੀਚ ਲਿਆਓੁਣ ਵਿੱਚ ਆਪਣਾ ਯੋਗਦਾਨ ਪਾਉਣਗੇ ।

ਉਨ੍ਹਾਂ ਦੱਸਿਆ ਕਿ ਪਰਾਲੀ ਦੀ ਸਾਂਭ ਸੰਭਾਲ ਲਈ ਲੌੜੀਦੀ ਖੇਤੀ ਮਸ਼ੀਨਰੀ ਉਪਲੱਬਧ ਹੈ ਅਤੇ ਕਿਸਾਨ ਵੀਰ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਅੱਗੇ ਆਉਣ।

Leave a Reply

Your email address will not be published. Required fields are marked *