ਜੂਆ ਖੇਡ ਰਹੇ 14 ਜੂਆਰੀ ਕਾਬੂ, ਮਾਮਲਾ ਦਰਜ

ਗੁਰਦਾਸਪੁਰ

2 ਲੱਖ ਰੂਪਏ ਨਕਦੀ ਅਤੇ ਤਾਸ਼ ਵੀ ਬਰਾਮਦ
ਗੁਰਦਾਸਪੁਰ, 26 ਅਕਤੂਬਰ (ਸਰਬਜੀਤ ਸਿੰਘ)-ਥਾਣਾ ਤਿੱਬੜ ਦੀ ਪੁਲਸ ਨੇ ਜੂਆ ਖੇਡ ਰਹੇ 14 ਲੋਕਾਂ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਜਿਨਾਂ ਕੋਲੋਂ ਨਕਦੀ ਅਤੇ ਤਾਸ਼ ਬਰਾਮਦ ਕੀਤੀ ਗਈ ਹੈ।
ਸਬ ਇੰਸਪੈਕਟਰ ਅਮੈਨੂਅਲ ਮੱਲ ਨੇ ਦੱਸਿਆ ਕਿ ਐਸ.ਐਸ.ਪੀ ਗੁਰਦਾਸਪੁਰ ਦੀਪਕ ਹਿਲੋਰੀ ਆਈ.ਪੀ.ਐਸ ਦੇ ਦਿਸ਼ਾ-ਨਿਰੇਦਸ਼ਾਂ ’ਤੇ ਪੁਲਿਸ ਪਾਰਟੀ ਸਮੇਤ ਭੈੜੇ ਪੁਰਸਾ ਦੀ ਤਲਾਸ਼ ਦੇ ਸਬੰਧ ਵਿੱਚ ਮੁੱਖਬਰ ਖਾਸ ਦੀ ਇਤਲਾਹ ਤੇ ਘੁਰਾਲਾ ਬਾਈਪਾਸ ਮੁਕੇਰੀਆ ਰੋਡ ਗਲੀ ਵਿੱਚ ਚੁਬਾਰੇ ਤੇ ਰੇਡ ਕਰਕੇ ਦੋਸੀਆਂ ਨਿੰਮਾ ਪੁਤਰ ਮਹਿੰਦਰਪਾਲ ਸਿੰਘ ਵਾਸੀ ਨੋਸਹਿਰਾ ਮੱੱਝਾ ਸਿੰਘ, ਅਮਿਤ ਕੁਮਾਰ ਪੁੱਤਰ ਜਗਦੀਸ ਰਾਜ ਵਾਸੀ ਪੰਛੀ ਕਲੋਨੀ, ਅੰਕੁਰ ਪੁੱਤਰ ਰਾਮ ਲੁਭਾਇਆ ਵਾਸੀ ਕਿ੍ਰਸ਼ਨਾ ਨਗਰ, ਅਦਿੱਤਿਆ ਪੁੱਤਰ ਜੋਗਿੰਦਰ 5.ਵਰਿੰਦਰ ਕੁਮਾਰ ਪੁੱਤਰ ਉਮ ਪ੍ਰਕਾਸ, ਪਵਨ ਕੁਮਾਰ ਪੁੱਤਰ ਰਾਮ ਮੂਰਤੀ ਵਾਸੀਆਂ ਬਹਿਰਾਮਪੁਰ ਰੋਡ ਗੁਰਦਾਸਪੁਰ, ਜਿੰਮੀ ਕਾਂਤ ਪੁੱਤਰ ਰਾਮ ਲਾਲ ਵਾਸੀ ਬਾਬੋਵਾਲ, ਲਖਵਿੰਦਰ ਪੁੱਤਰ ਕਰਮ ਚੰਦ ਵਾਸੀ ਮੰਡੀ ਗੁਰਦਾਸਪੁਰ, ਐਡਵਿਨ ਪੁੱਤਰ ਯੂਸਫ ਵਾਸੀ ਧਾਰੀਵਾਲ, ਅਸਵਨੀ ਕੁਮਾਰ ਪੁੱਤਰ ਗੋਪਾਲ ਦਾਸ, ਨਵਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਅਬੱਲਖੈਰ, ਜੰਗ ਬਹਾਦਰ ਪੁੱਤਰ ਮਦਨ ਮੋਹਨ, ਅੱਕਸ ਪੁੱਤਰ ਸਾਕਾ, ਦੀਪਕ ਸੈਣੀ ਪੁਤਰ ਦਵਿੰਦਰ ਸੈਣੀ ਵਾਸੀਆਂਨ ਗੁਰਦਾਸਪੁਰ ਨੂੰ ਕਾਬੂ ਕੀਤਾ ਹੈ। ਮੌਕੇ ’ਤੇ 205,550/-ਰੁਪਏ ਭਾਰਤੀ ਕਰੰਸੀ ਨੋਟ ਅਤੇ 52 ਪੱਤੇ ਤਾਸ ਬ੍ਰਾਮਦ ਹੋਏ ਹਨ।

Leave a Reply

Your email address will not be published. Required fields are marked *