ਯੂ ਪੀ, ਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਜੀ ਮੈਨੀਆ ਸਾਹਿਬ ਯੂ ਪੀ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਤਿੰਨ ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਵਿਸ਼ੇਸ਼ ਤੌਰ ਪੰਜਾਬ ਤੋਂ ਯੂਪੀ ਪਹੁੰਚੇ ਰਾਗੀ ਢਾਡੀ ਕਵੀਸ਼ਰ ਤੇ ਪ੍ਰਚਾਰਕ ਨੇ ਆਈ ਸੰਗਤ ਨੂੰ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ, ਧਾਰਮਿਕ ਤੇ ਹੋਰ ਸਨਮਾਨ ਯੋਗ ਹਸਤੀਆਂ ਦਾ ਸਮਾਗਮ ਦੇ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਵੱਲੋਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸੰਤ ਸੁਖਵਿੰਦਰ ਸਿੰਘ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਸਮਾਗਮ ਸੰਬੰਧੀ ਪਰਸੋਂ ਦੇ ਰੋਜ਼ ਤੇ ਆਦਿ ਗੁਰੂ ਗ੍ਰੰਥ ਸਾਹਿਬ,ਸੰਪਟ ਪਾਠ ਸਾਹਿਬ ਸਮੇਤ ਜਪਜੀ ਸਾਹਿਬ ਰੱਖੇ ਗਏ ਸਨ ਜਿਨ੍ਹਾਂ ਦੇ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮਨਾਮੇ ਦੀ ਸੰਤ ਸੁਖਵਿੰਦਰ ਸਿੰਘ ਜੀ ਵੱਲੋਂ ਕਥਾ ਵਿਚਾਰ ਕਰਨ ਤੋਂ ਉਪਰੰਤ ਸਮਾਗਮ ਦੀ ਆਰੰਭਤਾ ਹੋਈ, ਜਿਸ ਵਿੱਚ ਪੰਜਾਬ ਅਤੇ ਸਥਾਨਕ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾ ਵੱਲੋਂ ਹਾਜ਼ਰੀ ਲਵਾਈ ਗਈ ਤੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਇਤਿਹਾਸ ਦੇ ਨਾਲ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ ਅਤੇ ਸਨਮਾਨ ਯੋਗ ਹਸਤੀਆਂ ਦੇ ਨਾਲ ਨਾਲ ਧਾਰਮਿਕ ਬੁਲਾਰਿਆਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ।


