ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਬਣੀ ਲੋਕ ਲਹਿਰ-ਰਮਨ ਬਹਿਲ

ਗੁਰਦਾਸਪੁਰ

ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵਿਲੇਜ਼ ਅਤੇ ਵਾਰਡ ਡਿਫੈਂਸ ਕਮੇਟੀਆਂ ਹੋਣਗੀਆਂ ਸਹਾਈ

ਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਲੋਕ ਲਹਿਰ ਬਣ ਗਈ ਹੈ ਅਤੇ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵਿਲੇਜ਼ ਅਤੇ ਵਾਰਡ ਡਿਫੈਂਸ ਕਮੇਟੀਆਂ ਕਾਰਗਰ ਸਹਾਈ ਹੋਣਗੀਆਂ। ਇਹ ਪ੍ਰਗਟਾਵਾ ਰਮਨ ਬਹਿਲ, ਹਲਕਾ ਇੰਚਾਰਜ ਗੁਰਦਾਸਪੁਰ ਨੇ ਕੀਤਾ।

ਅੱਜ ਸੁਖਜਿੰਦਰਾ ਕਾਲਜ ਵਿਖੇ ਦੋ ਦਿਨਾਂ ਵਿਲੇਜ਼ ਡਿਫੈਂਸ ਕਮੇਟੀ ਮੈਂਬਰਾਂ ਦੀ ਸਿਖਲਾਈ ਕਰਵਾਈ ਗਈ। ਇਸ ਮੌਕੇ ਐਸਡੀਐਮ ਮਨਜੀਤ ਸਿੰਘ ਰਾਜਲਾ, ਮੋਹਨ ਸਿੰਘ ਡੀ.ਐੱਸ.ਪੀ, ਪਰਮਜੀਤ ਕੌਰ ਬੀਡੀਪੀਓ, ਨੀਰਜ ਸਲਹੋਤਰਾ ਹਲਕਾ ਕੁਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਤੇ ਮੈਂਬਰ ਮੌਜੂਦ ਸਨ।

ਰਮਨ ਬਹਿਲ ਨੇ ਕਮੇਟੀ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲ਼ੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਚੱਲਦਿਆਂ ‘ਵਿਲੇਜ਼ ਡਿਫੈਂਸ ਕਮੇਟੀਆਂ ( ਪਿੰਡਾਂ ਦੇ ਪਹਿਰੇਦਾਰ) ਗਠਿਤ ਕੀਤੀਆਂ ਗਈਆਂ ਹਨ ਅਤੇ ਵਿਲੇਜ਼ ਡਿਫੈਂਸ ਕਮੇਟੀਆਂ’ ਦੇ ਮੈਂਬਰਾਂ ਨੂੰ ਟਰੇਨਿੰਗ ਪ੍ਰਦਾਨ ਕੀਤੀ ਗਈ ਹੈ।

ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਵਲੋਂ ਵਿਲੇਜ਼ ਡਿਫੈਂਸ ਕਮੇਟੀਆਂ’ ਦੇ ਮੈਂਬਰਾਂ ਨੂੰ ਵੀਡੀਓ ਸੰਦੇਸ਼ ਦਿੱਤਾ ਗਿਆ।  ਉਨ੍ਹਾਂ ਦੱਸਿਆ ਕਿ ਸੂਬੇ ਵਿੱਚੋਂ ਨਸ਼ੇ ਨੂੰ ਜੜ੍ਹ ਤੋ ਖਤਮ ਕਰਨ ਲਈ ਵਿਲੇਜ਼ ਡਿਫੈਂਸ ਕਮੇਟੀਆਂ (ਪਿੰਡਾਂ ਦੇ ਪਹਿਰੇਦਾਰ) ਗਠਿਤ ਕੀਤੀਆਂ ਗਈਆ ਹਨ, ਜੋ ਕਿ ਨਸ਼ੇ ਨੂੰ ਖਤਮ ਕਰਨ ਵਿੱਚ ਸਹਾਈ ਹੋਣਗੀਆਂ।

ਉਨ੍ਹਾਂ ਦੱਸਿਆ ਕਿ ਵਿਲੇਜ਼ ਡਿਫੈਂਸ ਕਮੇਟੀਆਂ (ਪਿੰਡਾਂ ਦੇ ਪਹਿਰੇਦਾਰ) ਨੂੰ ਹਲਕਾ ਵਾਈਜ ਟ੍ਰੇਨਿੰਗ ਪ੍ਰਦਾਨ ਕੀਤੀ ਗਈ ਹੈ ਅਤੇ ਮੋਬਾਇਲ ਐਪ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ ਹੈ। ਇਸ ਮੌਕੇ ਮਨਜੀਤ ਸਿੰਘ ਰਾਜਲਾ, ਐੱਸ.ਡੀ.ਐੱਮ ਗੁਰਦਾਸਪੁਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਲੇਜ਼ ਡਿਫੈਂਸ ਕਮੇਟੀ ਦੇ ਮੈਂਬਰਾਂ ਨੂੰ ਸਿਖਲਾਈ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਲਈ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ।

Leave a Reply

Your email address will not be published. Required fields are marked *