ਗੁਰਦਾਸਪੁਰ, 27 ਅਕਤੂਬਰ (ਸਰਬਜੀਤ ਸਿੰਘ)–ਜਲੰਧਰ ਤੋਂ ਕਲਾਨੌਰ ਵਿਖੇ ਵਿਆਹੀ ਹੋਈ ਲੜਕੀ ਨੂੰ ਦੀਵਾਲੀ ਮੌਕੇ ਸੌਹਰਾ ਪਰਵਾਰ ਵਲੋਂ ਦਾਜ ਦੇ ਲਾਲਚ’ਚ ਕਈ ਤਰ੍ਹਾਂ ਦਾ ਸਰੀਰਕ ਕਸ਼ਟ ਦੇ ਕੇ ਮਾਰਨ ਵਾਲੀ ਮਦਭਾਗੀ ਘਟਨਾ ਦਾ ਸਖਤ ਨੋਟਿਸ ਲੈਂਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ, ਦਸ਼ਮੇਸ਼ ਤਰਨਤਾਰਨ ਸ਼ਹੀਦ ਬਾਬਾ ਜੀਵਨ ਸਿੰਘ ਅਤੇ ਮਾਲਵਾ ਤਰਨਾ ਦਲ ਸ਼ਹੀਦ ਬਾਬਾ ਸੰਗਤ ਸਿੰਘ ਨੇ ਜਿਥੇ ਪੀੜਤ ਪ੍ਰਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਹਰ ਤਰ੍ਹਾਂ ਦਾ ਸਮਰਥਨ ਦੇਣ ਦਾ ਭਰੋਸਾ ਦਿਵਾਇਆਂ। ਇਸ ਦੇ ਨਾਲ ਹੀ ਸਰਕਾਰ ਤੋਂ ਮੰਗ ਕੀਤੀ ਕਿ ਮਰਨ ਤੋਂ ਪਹਿਲਾਂ ਆਪਣੇ ਪਰਵਾਰ ਨਾਲ ਦਾਜ ਲਈ ਤੰਗ ਕਰਨ ਵਾਲੇ ਉਹਨਾਂ ਸਾਰੇ ਸਹੁਰਾ ਪਰਿਵਾਰ ਦੇ ਮੈਂਬਰਾਂ ਤੇ ਪਰਚਾ ਦਰਜ ਕਰਕੇ ਸਖਤ ਤੋਂ ਸਖਤ ਸੱਜਾ ਦੇਣੀ ਚਾਹੀਦੀ ਹੈ ਤਾਂ ਕਿ ਸਮਾਜ ਵਿੱਚੋਂ ਇਹ ਦਾਜ ਵਰਗੀ ਕੌਹੜ ਦੀ ਲਾਹਨਤ ਨੂੰ ਖਤਮ ਕੀਤਾ ਜਾ ਸਕੇ । ਦਸ਼ਮੇਸ਼ ਤਰਨਾਦਲ ਦੇ ਮੁੱਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਅਤੇ ਮਾਲਵਾ ਤਰਨਾ ਦਲ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੇ ਮੁਖੀ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਨੇ ਪ੍ਰੈਸ ਦੇ ਨਾਂ ਇਕ ਸਾਂਝਾ ਬਿਆਨ ਜਾਰੀ ਕਰਦਿਆਂ ਦਸਿਆ ਕਿ ਉਜ ਭਾਵੇਂ ਕਲਾਨੌਰ ਪੁਲਿਸ ਵਲੋਂ ਸੌਹਰਾ ਪਰਵਾਰ ਦੇ ਸਤ ਮੈਂਬਰਾਂ ਤੇ 306 ਦੀ ਧਾਰਾ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਪਰ ਅਜੇ ਤੱਕ ਦੋਸ਼ੀਆਂ ਦੀ ਗ੍ਰਿਫਤਾਰੀ ਹੋਣੀ ਬਾਕੀ ਹੈ। ਇਹਨਾਂ ਜਥੇਬੰਦੀਆਂ ਦੇ ਆਗੂਆਂ ਨੇ ਪੁਲਿਸ ਤੋਂ ਮੰਗ ਕੀਤੀ ਕਿ 24 ਅਕਤੂਬਰ ਨੂੰ ਦਰਜ ਕੀਤੀ ਗਈ ਐਫ ਆਈ ਆਰ ਮੁਤਾਬਿਕ ਨਾਮਜਦ ਕੀਤੇ ਗਏ ਦੋਸ਼ੀਆਂ ਨੂੰ ਜਲਦ ਜਲਦ ਤੋਂ ਜਲਦ ਕਾਬੂ ਕਰਕੇ ਜੇਲ੍ਹ’ਚ ਬੰਦ ਕੀਤਾ ਜਾਵੇ। ਇਸ ਮੌਕੇ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸ਼ਮੇਸ਼ ਤਰਨਤਾਰਨ,ਜਥੇਦਾਰ ਸੁਖਪਾਲ ਸਿੰਘ ਫੂਲ ਮੁਖੀ ਮਾਲਵਾ ਤਰਨਾ ਦਲ ਸ਼ਹੀਦ ਬਾਬਾ ਸੰਗਤ ਸਿੰਘ,ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ,ਜਥੇਦਾਰ ਪਰਗਟ ਸਿੰਘ,ਜਥੇਦਾਰ ਬਲਦੇਵ ਸਿੰਘ ਮੁਸਤਫਾਬਾਦ ਜਥੇਦਾਰ ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ ਭਾਈ ਬਲਵਿੰਦਰ ਸਿੰਘ ਲੋਹਟਬੰਧੀ ਪ੍ਰੈਸ ਸੈਕਟਰੀ ਨਾਮਧਾਰੀ ਪਰਮਜੀਤ ਸਿੰਘ ਅਜਨਾਲਾ ਭਾਈ ਕੇਵਲ ਸਿੰਘ ਬਾਬਾ ਬਕਾਲਾ ਭਾਈ ਜੋਗਿੰਦਰ ਸਿੰਘ ਭਾਈ ਜਗਤਾਰ ਭਾਈ ਸਵਰਨ ਜੀਤ ਸਿੰਘ ਭਾਈ ਮਨਜਿੰਦਰ ਸਿੰਘ ਖਾਲਸਾ ਕਮਾਲਕੇ ਮੋਗਾ ਤੋਂ ਇਲਾਵਾ ਕਈ ਧਾਰਮਿਕ ਹਸਤੀਆਂ ਹਾਜਰ ਸਨ ।