ਗੁਰਦਾਸਪੁਰ, 12 ਨਵੰਬਰ ( ਸਰਬਜੀਤ ਸਿੰਘ)–ਪੰਜਾਬੀ ਯੂਨੀਵਰਸਿਟੀ ਚੰਡੀਗੜ੍ਹ ਦੇ ਪ੍ਰਸ਼ਾਸਨ ਨੇ ਵਿਦਿਆਰਥੀ ਵਿਰੋਧ ਅਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਮੁੱਖ ਰੱਖਦਿਆਂ ਗੋਲਡਿੰਗ ਚਾਨਸ ਪੇਪਰ ਫੀਸ 53000 ਹਜ਼ਾਰ ਰੁਪਏ ਤੋਂ ਘਟਾ ਕੇ 20000 ਰੁਪਏ ਕਰ ਦਿੱਤੀ ਹੈ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਇਹ ਬੀਤੇ ਦਿਨਾਂ ਤੋਂ ਚੱਲ ਰਹੇ ਵਿਦਿਆਰਥੀ ਵਿਰੋਧ ਅਤੇ ਨੌਵੀਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਤਾਬਦੀ ਨੂੰ ਮੁੱਖ ਰੱਖਦਿਆਂ ਲਿਆ, ਇਸ ਫੈਸਲੇ ਨਾਲ ਪੇਪਰ ਦੇਣ ਵਾਲੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ , ਵਿਦਿਆਰਥੀਆਂ ਅਤੇ ਆਮ ਪੰਜਾਬੀਆਂ ਵੱਲੋਂ ਯੂਨੀਵਰਸਿਟੀ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲ਼ਾ ਵਧੀਆ ਤੇ ਸ਼ਲਾਘਾਯੋਗ ਫ਼ੈਸਲਾ ਦੱਸਿਆ ਜਾ ਰਿਹਾ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪੰਜਾਬੀ ਯੂਨੀਵਰਸਿਟੀ ਚੰਡੀਗੜ੍ਹ ਪ੍ਰਸ਼ਾਸਨ ਦੇ ਇਸ ਫੈਸਲੇ ਦਾ ਜ਼ੋਰ ਦਾਰ ਸ਼ਬਦਾਂ ਵਿਚ ਸਵਾਗਤ ਕਰਦੀ ਹੈ ਉਥੇ ਮੰਗ ਕਰਦੀ ਹੈ ਕਿ ਲੰਮੇ ਸਮੇਂ ਤੋਂ ਚੱਲ ਰਹੇ ਵਿਦਿਆਰਥੀ ਵਿਰੋਧ ਨੂੰ ਮੁੱਖ ਰੱਖਦਿਆਂ ਪੰਜਾਬੀ ਯੂਨੀਵਰਸਿਟੀ ਚੰਡੀਗੜ੍ਹ ਦੀ ਚੋਣ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਕਰੇ ਦੇ ਨਾਲ ਨਾਲ ਕੇਂਦਰ ਦੀ ਭਾਜਪਾਈ ਸਰਕਾਰ ਪੰਜਾਬ ਦੀ ਵਿਰਾਸਤ ਪੰਜਾਬੀ ਯੂਨੀਵਰਸਿਟੀ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਵਾਲ਼ੀ ਨੀਤੀ ਨੂੰ ਦਰੁਸਤ ਕਰਨ ਦੀ ਲੋੜ ਤੇ ਜ਼ੋਰ ਦੇਵੇ ਕਿ ਤਾਂ ਕਿ ਕਾਫੀ ਦਿਨਾਂ ਤੋਂ ਚੱਲ ਰਹੇ ਵਿਦਿਆਰਥੀਆਂ ਦੇ ਵਿਰੋਧ ਨੂੰ ਖਤਮ ਕੀਤਾ ਜਾ ਸਕੇ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਵਿਦਿਆਰਥੀ ਵਿਰੋਧ ਅਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਮੁੱਖ ਰੱਖਦਿਆਂ ਗੋਲਡਿੰਗ ਚਾਚਸ ਪੇਪਰ ਫ਼ੀਸ ਨੂੰ 35000 ਹਜ਼ਾਰ ਤੋਂ ਘਟਾ ਕੇ 20000 ਰੁਪਏ ਕਰਨ ਵਾਲੇ ਫੈਸਲੇ ਦਾ ਸਵਾਗਤ ਅਤੇ ਕੇਂਦਰ ਦੀ ਭਾਜਪਾਈ ਸਰਕਾਰ ਨੂੰ ਪੰਜਾਬ ਤੋਂ ਪੰਜਾਬੀ ਯੂਨੀਵਰਸਿਟੀ ਚੰਡੀਗੜ੍ਹ ਖੋਹਣ ਵਾਲ਼ੀ ਨੀਤੀ ਨੂੰ ਖਤਮ ਕਰਨ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਆਖਿਆ ਬੀਤੇ ਦਿਨੀਂ ਤੋਂ ਪੰਜਾਬੀ ਯੂਨੀਵਰਸਿਟੀ ਚੰਡੀਗੜ੍ਹ ਪ੍ਰਸ਼ਾਸਨ ਵਿਦਿਆਰਥੀ ਵਿਰੋਧ ਦਾ ਸਾਹਮਣਾ ਕਰ ਰਿਹਾ ਸੀ ਅਤੇ ਇਸ ਸਬੰਧੀ 10 ਨਵੰਬਰ ਨੂੰ ਪੰਜਾਬ ਦੇ ਹਰ ਵਰਗ ਤੇ ਹਰ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਪੰਜਾਬੀ ਯੂਨੀਵਰਸਿਟੀ ਚੰਡੀਗੜ੍ਹ ਬਚਾਓ ਵਿੱਢੇ ਮੋਰਚੇ ਦੇ ਵਿਦਿਆਰਥੀਆਂ ਦਾ ਪੂਰੇ ਜ਼ੋਰਾਂ ਸ਼ੋਰਾਂ ਨਾਲ ਸਮਰਥਨ ਦਿੱਤਾ ਗਿਆ, ਭਾਈ ਖਾਲਸਾ ਨੇ ਕਿਹਾ ਵਿਦਿਆਰਥੀਆਂ ਦੇ ਵੱਡੇ ਵਿਰੋਧ ਅੱਗੇ ਝੁਕਦਿਆਂ ਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਮੁੱਖ ਰੱਖਦਿਆਂ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਗੋਲਡਿੱਗ ਚਾਂਸ ਫੀਸ ਪੇਪਰ ‘ ਚ ਵੱਡੀ ਕਟੌਤੀ ਕਰਦਿਆਂ ਹੁਣ 53000 ਰੁਪਏ ਤੋਂ ਘਟਾ ਕੇ 20000 ਕਰਨ ਦਾ ਸ਼ਲਾਘਾਯੋਗ ਫ਼ੈਸਲਾ ਲਿਆ ਹੈ, ਭਾਈ ਖਾਲਸਾ ਨੇ ਕਿਹਾ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪੰਜਾਬੀ ਯੂਨੀਵਰਸਿਟੀ ਚੰਡੀਗੜ੍ਹ ਪ੍ਰਸ਼ਾਸਨ ਦੇ ਇਸ ਫੈਸਲੇ ਦਾ ਸਵਾਗਤ ਕਰਦੀ ਹੋਈ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾ ਵਧੀਆ ਫੈਸਲਾ ਮੰਨਦੀ ਹੋਈ ਕੇਂਦਰ ਦੀ ਭਾਜਪਾਈ ਸਰਕਾਰ ਨੂੰ ਬੇਨਤੀ ਕਰਦੀ ਹੈ ਕਿ ਵਿਦਿਆਰਥੀਆਂ ਦੀ ਮੁੱਖ ਮੰਗ ਅਨੁਸਾਰ ਚੋਣਾਂ ਕਰਵਾਉਣ ਦਾ ਨੋਟੀ ਫਿਕੇਸਸਨ ਜਾਰੀ ਕਰਨ ਦੀ ਲੋੜ ਤੇ ਜ਼ੋਰ ਦੇਵੇ ਤਾਂ ਕਿ ਪੰਜਾਬੀ ਯੂਨੀਵਰਸਿਟੀ ਚੰਡੀਗੜ੍ਹ ‘ਚ ਲੰਮੇ ਸਮੇਂ ਮੋਰਚਾ ਲਾਈ ਬੈਠੇ ਵਿਦਿਆਰਥੀਆਂ ਦੇ ਧਰਨੇ ਨੂੰ ਖਤਮ ਕਰਵਾਇਆ ਜਾ ਸਕੇ ।


