ਕਈ ਕੇਸਾਂ ‘ਚ ਲੋੜੀਂਦੇ ਬਿਸ਼ਨੋਈ ਗੈਂਗ ਦੇ ਦੋ ਗੈਂਗਸਟਰਾਂ ਦਾ ਡੇਰਾ ਬੱਸੀ’ਚ ਕੀਤਾ ਪੁਲਸ ਨੇ ਇਨਕਾਉਂਟਰ,ਦੋਵੇਂ ਹੋਏ ਜ਼ਖ਼ਮੀ ਕਰਲੈ ਪੁਲਸ ਨੇ ਮੌਕੇ ਤੇ ਦਾਖਲ ਕਰਵਾਇਆ ਹਸਪਤਾਲ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 12 ਨਵੰਬਰ ( ਸਰਬਜੀਤ ਸਿੰਘ)– ਪੰਜਾਬ ਸਰਕਾਰ ਨੇ ਸਮਾਜ ਵਿਰੋਧੀ ਗਤੀਵਿਧੀਆਂ ‘ਚ ਲੋੜੀਂਦੇ ਗੈਂਗਸਟਰਾ ਤੇ ਪੂਰੇ ਜ਼ੋਰਾਂ ਨਾਲ ਸ਼ਿਕੰਜਾ ਕੱਸ ਦਿੱਤਾ ਹੈ ਅਤੇ ਇਸ ਦਰਮਿਆਨ ਬਹੁਤ ਸਾਰੇ ਪੁਲਸ ਵਾਰਦਾਤਾਂ ਦੇ ਭਗੌੜੇ ਗੈਂਗਸਟਰਾ ਦੇ ਕਾਉੰਟਰ ਕਰਕੇ ਮਾਰ ਮੁਕਾਇਆ ਜਾ ਫਿਰ ਕਾਬੂ ਕਰਕੇ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ ਅਤੇ ਇਸੇ ਕੜੀ ਤਹਿਤ ਬੀਤੇ ਦਿਨਾ ਤੋਂ ਕਈ ਵਾਰਦਾਤਾਂ ਦੇ ਭਗੌੜੇ ਬਦਨਾਮ ਬਿਸ਼ਨੋਈ ਗੈਂਗ ਦੇ ਦੋ ਗੈਂਗਸਟਰ ਦਾ ਪੰਜਾਬ ਪੁਲਿਸ ਨੇ ਬੱਸਾਂ ਪਠਾਣਾਂ ਵਿਖੇ ਕਾਊਟਰ ਕੀਤਾ, ਦੋਵੇਂ ਜ਼ਖ਼ਮੀ ਦੱਸੋ ਜਾ ਰਹੇ ਹਨ ਅਤੇ ਪੁਲਿਸ ਨੇ ਮੌਕੇ ਤੋਂ ਕਾਬੂ ਕਰਕੇ ਹਸਪਤਾਲ ਦਾਖਲ ਕਰਵਾਇਆ ਦਿੱਤਾ ਗਿਆ, ਪੁਲਸ ਵੱਲੋਂ ਕੀਤੀ ਇਸ ਕਾਰਵਾਈ ਦੀ ਲੋਕਾਂ ਵੱਲੋਂ ਤਰੀਫ਼ ਕੀਤੀ ਜਾ ਰਹੀ ਹੈ ਅਤੇ ਮੰਗ ਕੀਤੀ ਜਾ ਰਹੀ ਹੈ ਕਿ ਪੰਜਾਬ ਵਿੱਚੋਂ ਅਜਿਹੇ ਸਮਾਜ ਵਿਰੋਧੀ ਅਨਸਰ ਗੈਂਗਸਟਰਾਂ ਨੂੰ ਜਲਦੀ ਜਲਦੀ ਕਾਬੂ ਕੀਤਾ ਜਾਵੇ ਤਾਂ ਨਿੱਤ ਦਿਨ ਹੋਣ ਵਾਲੀਆਂ ਵਾਰਦਾਤਾਂ ਤੋਂ ਲੋਕਾਂ ਨੂੰ ਰਾਹਤ ਦਿਵਾਈ ਜਾ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੰਜਾਬ ਪੁਲਿਸ ਵੱਲੋਂ ਦੋ ਭਗੌੜੇ ਬਿਸ਼ਨੋਈ ਗੈਂਗਸਟਰਾਂ ਦਾ ਇਨਕਾਉਂਟਰ ਕਰਕੇ ਕਾਬੂ ਕਰਨ ਵਾਲੇ ਵਰਤਾਰੇ ਦੀ ਸ਼ਲਾਘਾ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਸਪੱਸ਼ਟ ਕੀਤਾ ਇਸ ਵਿੱਚ ਨਿੱਤ ਦਿਹਾੜੇ ਲੋਕਾਂ ਨੂੰ ਲੁਟਿਆ ਜਾ ਰਿਹਾ ਹੈ, ਚੋਰੀਆਂ ਡਕੈਤੀਆਂ ਤੇ ਕਤਲਾਂ ਤੋਂ ਇਲਾਵਾ ਲੋਕਾਂ ਤੋਂ ਫ਼ਿਰੌਤੀਆਂ ਬਿਟੋਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਪੈਸੇ ਨਾ ਦੇਣ ਕਤਲ ਕਰਨ ਦੀਆਂ ਵਾਰਦਾਤਾਂ ਵਿਚ ਵਾਧਾ ਹੋ ਚੁੱਕਾਂ ਹੈ, ਭਾਈ ਖਾਲਸਾ ਨੇ ਕਿਹਾ ਲੋਕ ਇਨ੍ਹਾਂ ਸਮਾਜ ਵਿਰੋਧੀ ਅਨਸਰਾਂ ਤੋਂ ਦੁਖੀ ਸਰਕਾਰ ਤੋਂ ਮੰਗ ਕਰ ਰਹੇ ਸਨ ਕਿ ਰਾਜ ਵਿਚੋਂ ਸਮਾਜ ਵਿਰੋਧੀ ਅਨਸਰਾਂ ਦਾ ਸਫ਼ਾਇਆ ਕੀਤਾ ਜਾਵੇ, ਭਾਈ ਖਾਲਸਾ ਨੇ ਕਿਹਾ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਪੰਜਾਬ ਪੁਲਿਸ ਨੇ ਹੁਣ ਗੈਂਗਸਟਰਾਂ ਵਿਰੁੱਧ ਸ਼ਿਕੰਜਾ ਕੱਸਿਆ ਹੋਇਆ ਹੈ ਅਤੇ ਇਸੇ ਕੜੀ ਤਹਿਤ ਪੰਜਾਬ ਪੁਲਿਸ ਦੋ ਗੈਂਗਸਟਰਾ ਨੂੰ ਇੱਕ ਇਨਕਾਉਂਟਰ ਦੌਰਾਨ ਜ਼ਖ਼ਮੀ ਕਰਕੇ ਕਾਬੂ ਕਰਨ ਦੀ ਸਫਸਲਾ ਪ੍ਰਾਪਤ ਕੀਤੀ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪੁਲਿਸ ਦੀ ਇਸ ਕਾਰਵਾਈ ਦੀ ਸ਼ਲਾਘਾ ਕਰਦੀ ਹੈ ਉਥੇ ਮੰਗ ਕਰਦੀ ਹੈ ਕਿ ਰਾਜ ਵਿੱਚੋ ਸਮਾਜ ਵਿਰੋਧੀ ਅਨਸਰਾਂ ਦਾ ਜਲਦ ਤੋਂ ਜਲਦ ਸਫ਼ਾਇਆ ਕਰਕੇ ਲੋਕਾਂ ਨੂੰ ਇਨ੍ਹਾਂ ਦੀਆਂ ਵਾਰਦਾਤਾਂ ਤੋਂ ਬਚਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ।

Leave a Reply

Your email address will not be published. Required fields are marked *