ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਇਕ ਹਫ਼ਤੇ ਦੇ ਅੰਦਰ ਜਾਰੀ ਕਰੇਗੀ ਸਰਕਾਰ- ਪੁਨੀਤ ਸਾਗਰ

ਗੁਰਦਾਸਪੁਰ

ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ) ਪੁਨੀਤ ਸਾਗਰ ਜਿਲ੍ਹਾ ਪ੍ਰਧਾਨ ਸੀ. ਪੀ. ਐਫ ਕਰਮਚਾਰੀ ਯੂਨੀਅਨ ਗੁਰਦਾਸਪੁਰ ਵੱਲੋਂ ਦੱਸਿਆ ਗਿਆ ਕਿ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜੀ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਸੀਪੀਐਫ਼ ਕਰਮਚਾਰੀ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਮੰਤਰੀ ਸਾਹਿਬ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਨੂੰ ਲੈ ਕੇ ਗਰੁੱਪਾਂ ਵਿਚ ਪਾਏ ਜਾ ਰਹੇ ਸ਼ੰਕਿਆਂ ਨੂੰ ਦੂਰ ਕੀਤਾ ਗਿਆ। ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦਾ ਨੋਟੀਫਿਕੇਸ਼ਨ ਇਕ ਹਫ਼ਤੇ ਦੇ ਅੰਦਰ ਅੰਦਰ ਹੀ ਜਾਰੀ ਕਰ ਦਿੱਤਾ ਜਾਵੇਗਾ। ਜਿਸ ਕਾਰਨ 29-10-2022 ਦੀ ਸ਼ਿਮਲਾ ਪੋਲ ਖੋਲ੍ਹ ਰੈਲੀ ਨੂੰ ਹਾਲ ਦੀ ਘੜੀ ਮੁਲਤਵੀ ਕੀਤਾ ਗਿਆ ਹੈ। ਅਤੇ ਸੁਖਜੀਤ ਸਿੰਘ ਸੂਬਾ ਪ੍ਰਧਾਨ ਵੱਲੋਂ ਸਰਕਾਰ ਨੂੰ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਜੇਕਰ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੇ ਨੋਟੀਫਿਕੇਸ਼ਨ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਉਣਤਾਈ ਪਾਈ ਗਈ ਤਾਂ ਮੁਲਾਜ਼ਮਾਂ ਵੱਲੋਂ ਹਿਮਾਚਲ ਅਤੇ ਗੁਜਰਾਤ ਵਿਖੇ ਪੋਲ ਖੋਲ੍ਹ ਰੈਲੀ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ ਇਸ ਮੋਕੇ ਰਣਵੀਰ ਸਿੰਘ ਸੂਬਾ ਜਨ-ਸਕੱਤਰ , ਅਮਨਦੀਪ ਸਿੰਘ ਸੂਬਾ ਵਿੱਤ ਸਕੱਤਰ , ਅਰਵਿੰਦ ਸ਼ਰਮਾ ਜਿਲਾ ਜਨ-ਸਕੱਤਰ , ਸਰਬਜੀਤ ਸਿੰਘ ਡਿਗਰਾ ਜਿਲਾ ਚੈਅਰਮੈਨ , ਸੰਗਤ ਰਾਮ, ਸੰਦੀਪ ਭੁੰਬਕ, ਗੁਰਮੇਲ ਵਿਰਕ, ਜਸਵਿੰਦਰ ਸਿੰਘ ਅਤੇ ਹੋਰ ਸਾਥੀ ਮਜੂਦ ਸਨ

Leave a Reply

Your email address will not be published. Required fields are marked *