ਗੁਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸੌ ਸਾਲਾਂ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਜਿਥੇ ਵਿਸ਼ਵ ਸਿੱਖ ਭਾਈਚਾਰੇ ਵੱਲੋਂ ਆਪਣੇ ਆਪਣੇ ਧਾਰਮਿਕ ਅਸਥਾਨਾਂ ਤੇ ਬਹੁਤ ਹੀ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਜਾ ਰਿਹਾ ਹੈ,ਉਥੇ ਪੰਜਾਬ ਦੀ ਸੱਤਾਧਾਰੀ ਆਪ ਸਰਕਾਰ ਵੀ ਸਰਕਾਰੀ ਤੌਰ ਤੇ ਇਹ ਸ਼ਹੀਦੀ ਸ਼ਤਾਬਦੀ ਆਪਣੇ ਢੰਗ ਨਾਲ ਮਨਾਕਿ ਸਿੱਖ ਭਾਵਨਾਵਾਂ ਦਾ ਖਿਲਵਾੜ ਕਰ ਰਹੀ ਹੈ ਪਤਾ ਲੱਗਾ ਕਿ ਸਰਕਾਰੀ ਸਮਾਗਮਾਂ ਰਾਹੀਂ 350 ਸਾਲਾਂ ਸ਼ਹੀਦੀ ਸਮਾਗਮ ਕਰਨ ਸਮੇਂ ਗੁਰਮਤਿ ਤੇ ਮਰਯਾਦਾ ਨੂੰ ਅਣਡਿੱਠ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਤੋਂ ਬਗੈਰ ਮਨਾਂ ਰਹੀ ਹੈ, ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਸਰਕਾਰ ਦੀ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖਲ ਅੰਦਾਜੀ ਕਰਨ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦੀ ਹੋਈ ਸਪੱਸ਼ਟ ਕਰਦੀ ਹੈ ਕਿ 350 ਸਾਲਾਂ ਸ਼ਹੀਦੀ ਸਮਾਗਮਾਂ ਨੂੰ ਮਨਾਉਣ ਲਈ ਗੁਰਮਤਿ ਮਰਿਆਦਾ ਨੂੰ ਧਿਆਨ ਵਿੱਚ ਰੱਖਿਆ ਜਾਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਸਮਾਗਮਾਂ’ਚ ਗੁਰਮਤਿ ਮਰਯਾਦਾ ਦੀ ਉਲੰਘਣਾ ਕਰਨ ਦੀ ਨਿੰਦਾ ਅਤੇ ਸਰਕਾਰੀ ਸਮਾਗਮਾਂ’ਚ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਗੁਰਮਤਿ ਮਰਿਆਦਾ ਨੂੰ ਲਾਜ਼ਮੀ ਬਣਾਉਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਦੱਸਿਆ ਬੀਤੇ ਦਿਨੀਂ ਫਾਜ਼ਿਲਕਾ ਵਿਖੇ ਇੱਕ ਸਰਕਾਰੀ ਸਮਾਗਮਾਂ ਨੂੰ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਬਗੈਰ,ਰਾਗੀ ਢਾਡੀਆਂ ਦੇ ਪ੍ਰਚਾਰ ਸਮੇਂ ਕੁਰਸੀਆਂ ਤੇ ਜੁੱਤੀਆਂ ਪਾਈ ਬੈਠੇ ਲੋਕਾਂ ਨੂੰ ਕੀ ਸਖਾਇਆ ਜਾ ਰਿਹਾ ਹੈ, ਇਥੇ ਹੀ ਬੱਸ ਨਹੀਂ ਅਨੰਦਪੁਰ ਸਾਹਿਬ ਵਿਖੇ ਸਰਕਾਰੀ ਸੈਸ਼ਨ ਬੁਲਾਉਣ ਤੇ ਅਮਰ ਸ਼ਹੀਦ ਸ਼ਹੀਦ ਬਾਬਾ ਜੀਵਨ ਸਿੰਘ ਜੀ ਭਾਈ ਜੈਤਾ ਨੂੰ ਗੁਰੂ ਗੋਬਿੰਦ ਸਿੰਘ ਸਾਹਿਬ ਵੱਲੋਂ ਅੰਮ੍ਰਿਤ ਛਕਾਉਣ ਵੇਲੇ ਤਸਵੀਰ ਵਿਚ ਜੋੜਾ ਪਾਈਂ ਦਿਖਾਇਆ ਹੈ ਜੋ ਕੇ ਸਰਕਾਰ ਦੀ ਬਹੁਤ ਵੱਡੀ ਗਲਤੀ ਹੈ, ਭਾਈ ਖਾਲਸਾ ਨੇ ਕਿਹਾ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੇ ਵੀ ਸਖ਼ਤ ਨੋਟਿਸ ਲੈਂਦਿਆਂ ਸਰਕਾਰ ਨੂੰ ਸਪੱਸ਼ਟ ਕੀਤਾ ਹੈ ਕਿ ਉਹ ਸਿਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਸਰਕਾਰੀ ਦਖਲ ਅੰਦਾਜੀ ਬਿਲਕੁਲ ਬੰਦ ਕਰ ਦੇਣ, ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਵੀ ਸਰਕਾਰ ਨੂੰ ਅਪੀਲ ਕਰਦੀ ਹੈ ਕਿ ਉਹ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖਲ ਅੰਦਾਜੀ ਬੰਦ ਕਰ ਦੇਵੇ ਕਿਉਂਕਿ ਵਿਸ਼ਵ ਸਿੱਖ ਨੌਵੇ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾ ਰਹੀ ਹੈ ਇਸ ਕਰਕੇ ਸਰਕਾਰ ਗੈਰ ਸਿਧਾਂਤਕ ਤੇ ਗੁਰਮਤਿ ਮਰਿਆਦਾ ਦਾ ਘਾਣ ਕਰਕੇ ਇਹ ਸਮਾਗਮ ਕਰਨ ਵਾਲਾ ਵਰਤਾਰੇ ਨੂੰ ਬਦਲਣ ਦੀ ਲੋੜ ਤੇ ਜ਼ੋਰ ਦੇਣ, ਭਾਈ ਖਾਲਸਾ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਤਾਬਦੀ ਸਮਾਗਮ ਭਾਜਪਾਈ ਸਰਕਾਰ ਵੀ ਕਰ ਰਹੀ ਹੈ ਪਰ ਪੰਜਾਬ ਸਰਕਾਰ ਗੈਰ ਸਿਧਾਂਤਕ ਸਮਾਗਮ ਮਨਾ ਕੇ ਸਿਖਾਂ ਦੀਆਂ ਧਰਮੀਂ ਭਾਵਨਾਵਾਂ ਠੇਸ ਮਾਰ ਰਹੀ ਹੈ ਇਸ ਜਾ ਤਾਂ ਸਰਕਾਰ ਮਰਯਾਦਾ ਦੀ ਪਾਲਣਾ ਕਰੇ ਨਹੀਂ ਤਾਂ ਸਰਕਾਰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖਲ ਅੰਦਾਜੀ ਬਿੱਲਕੁਲ ਬੰਦ ਕਰ ਦੇਵੇ ।


