ਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ)– ਬੁੱਢੇ ਨਾਲੇ ਦੇ ਪਾਣੀ ਨੂੰ ਪ੍ਰਦੂਸ਼ਿਤ ਮੁਕਤ ਕਰਨ ਲਈ ਪੰਜਾਬ ਸਰਕਾਰ ਨੇ ਲੋਕਾਂ ਦੇ ਰੋਸ ਨੂੰ ਵੇਖਦਿਆਂ ਸੰਤ ਸੀਚੇਵਾਲ ਮੈਂਬਰ ਰਾਜ ਸਭਾ ਦੀ ਅਗਵਾਈ ‘ਚ ਕਰੌੜਾਂ ਰੁਪਏ ਦਿੱਤੇ ਤਾਂ ਕਿ ਪਾਣੀ ਨੂੰ ਪ੍ਰਦੂਸ਼ਿਤ ਮੁਕਤ ਕਰਕੇ ਲੁਧਿਆਣਾ ਨਿਵਾਸੀਆਂ ਨੂੰ ਸਾਫ਼ ਪੀਣ ਮਿਲ ਸਕੇ,ਪਰ ਲੁਧਿਆਣਾ ਨਗਰ ਨਿਗਮ ਅਧਿਕਾਰੀਆਂ ਨੇ ਇਸ ਪੈਸੇ ਨਾਲ ਬੁੱਢੇ ਨਾਲੇ ਦੇ ਪਾਣੀ ਨੂੰ ਪ੍ਰਦੂਸ਼ਿਤ ਮੁਕਤ ਕਰਨ ਲਈ ਅਜੇ ਨਹੀਂ ਵਰਤਿਆ ਜਿਸ ਦੇ ਸਿੱਟੇ ਵਜੋਂ ਲੁਧਿਆਣੇ ਦੇ ਲੋਕਾਂ ਨੂੰ ਪਾਣੀ ਸਾਫ਼ ਨਹੀਂ ਮਿਲ ਰਿਹਾ,ਇਹ ਵੀ ਪਤਾ ਲੱਗਾ ਕਿ ਗਊਸ਼ਾਲਾ ਦੀਆਂ ਗਊਆਂ ਦਾ ਗੂਹਾ ਤੇ ਮੂਤਰ ਬੁੱਢੇ ਨਾਲੇ ਵਿੱਚ ਪਾਇਆਂ ਜਾ ਰਿਹਾ ਹੈ ਅਤੇ ਪਾਣੀ ਪ੍ਰਦੂਸ਼ਿਤ ਹੋ ਰਿਹਾ ਹੈ,ਇਸ ਪ੍ਰੋਜੈਕਟ ਦੇ ਸਰਕਾਰ ਵੱਲੋਂ ਬਣਾਏ ਮੁੱਖ ਕਰਤਾ ਧਰਤਾ ਅਤੇ ਪਾਣੀ ਪ੍ਰਦੂਸ਼ਿਤ ਮੁਕਤ ਕਰਾਉਣ ਦੇ ਮੁੱਖ ਜੁਮੇਵਾਰ ਸੰਤ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ ਨੇ ਆਪਣੀਆਂ ਪਾਵਰਾ ਦਾ ਇਸਤੇਮਾਲ ਕਰਦਿਆਂ ਲੁਧਿਆਣਾ ਨਗਰ ਨਿਗਮ ਅਧਿਕਾਰੀਆਂ ਦੀ ਸਰਕਾਰ ਵਲੋਂ ਪੈਸਾ ਮਿਲਣ ਦੇ ਬਾਵਜੂਦ ਪਾਣੀ ਨੂੰ ਪ੍ਰਦੂਸ਼ਿਤ ਮੁਕਤ ਕਰਨ ਲਈ ਵਖਾਈ ਢਿੱਲ ਮੱਠ ਤੇ ਅਣਗਹਿਲੀ ਦਾ ਸਖ਼ਤ ਨੋਟਿਸ ਲੈਂਦਿਆਂ ਨੂੰ ਉਸੇ ਥਾਂ ਤੇ ਤਲਬ ਕੀਤਾ ਜਿਸ ਜਗ੍ਹਾ ਤੇ ਬੁੱਢੇ ਨਾਲੇ ਵਿੱਚ ਗਊਆਂ ਮਲਮੂਤਰ ਪਾ ਕੇ ਪਾਣੀ ਪ੍ਰਦੂਸ਼ਿਤ ਕੀਤਾ ਜਾ ਰਿਹਾ ਸੀ,ਸੰਤ ਸੀਚੇਵਾਲ ਵੱਲੋਂ ਲੈ ਇਸ ਫੈਸਲੇ ਦਾ ਲੋਕਾਂ ਵੱਲੋਂ ਸਵਾਗਤ ਕਰਨ ਦੇ ਨਾਲ ਨਾਲ ਮੰਗ ਕੀਤੀ ਜਾ ਰਹੀ ਹੈ ਕਿ ਬੁੱਢੇ ਨਾਲੇ ਦੇ ਪਾਣੀ ਨੂੰ ਜਲਦੀ ਜਲਦੀ ਪ੍ਰਦੂਸ਼ਿਤ ਮੁਕਤ ਕਰਵਾਇਆ ਜਾਵੇ ਤਾਂ ਕਿ ਲੁਧਿਆਣਾ ਨਿਵਾਸੀਆਂ ਨੂੰ ਸਾਫ਼ ਪਾਣੀ ਦਿੱਤਾ ਜਾ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸੰਤ ਸੀਚੇਵਾਲ ਵੱਲੋਂ ਲੁਧਿਆਣਾ ਨਗਰ ਨਿਗਮ ਅਧਿਕਾਰੀਆਂ ਨੂੰ ਬੁੱਢੇ ਨਾਲੇ ਦੇ ਪਾਣੀ ਨੂੰ ਪ੍ਰਦੂਸ਼ਿਤ ਮੁਕਤ ਕਰਨ ਵਰਤੀ ਢਿੱਲ ਮੱਠ ਦੇ ਦੋਸ ਵਜੋਂ ਤਲਬ ਕਰਨ ਵਾਲੇ ਫੈਸਲੇ ਦਾ ਸਵਾਗਤ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਕਿਹਾ ਕਿਹਾ ਸੰਤ ਸੀਚੇਵਾਲ ਮੈਂਬਰ ਰਾਜ ਸਭਾ ਨੇ ਸਪੱਸ਼ਟ ਕੀਤਾ ਜਦੋਂ ਪੰਜਾਬ ਸਰਕਾਰ ਨੇ ਕਰੌੜਾਂ ਰੁਪਏ ਇਸ ਪ੍ਰੋਜੈਕਟ ਲਈ ਲੁਧਿਆਣਾ ਨਗਰ ਨਿਗਮ ਅਧਿਕਾਰੀਆਂ ਨੂੰ ਦਿੱਤਾ ਹਨ, ਤਾਂ ਅਜੇ ਤੱਕ ਬੁੱਢੇ ਨਾਲੇ ਦੇ ਪਾਣੀ ਨੂੰ ਪ੍ਰਦੂਸ਼ਿਤ ਮੁਕਤ ਕਰਨ ਵਿਚ ਕਿਉਂ ਦੇਰੀ ਕੀਤੀ ਜਾ ਰਹੀ ਹੈ,ਉਹਨਾਂ ਇਹ ਵੀ ਆਖਿਆ ਇਸ ਵਿਚ ਸਰਕਾਰ ਦੀ ਕੀ ਗਲ਼ਤੀ ਹੈ ਸਰਕਾਰ ਨੇ ਲੋਕਾਂ ਪਾਣੀ ਸਾਫ਼ ਦੇਂਣ ਲਈ ਪੈਸੇ ਦੇ ਦਿੱਤੇ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਸੰਤ ਸੀਚੇਵਾਲ ਦਾ ਕਹਿਣ ਤੋਂ ਭਾਵ ਹੈ ਕਿ ਸਰਕਾਰ ਵੱਲੋਂ ਦਿੱਤੇ ਪੈਸੇ ਦੀ ਦੁਰਵਰਤੋਂ ਕੀਤੀ ਗਈ,ਇਸੇ ਹੀ ਕਾਰਨ ਨਗਰ ਨਿਗਮ ਅਧਿਕਾਰੀਆਂ ਨੂੰ ਤਲਬ ਕੀਤਾ ਹੈ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸੰਤ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ ਵੱਲੋਂ ਲੁਧਿਆਣਾ ਨਗਰ ਨਿਗਮ ਅਧਿਕਾਰੀਆਂ ਨੂੰ ਤਲਬ ਕਰਨ ਵਾਲੀ ਕਾਰਵਾਈ ਦੀ ਜ਼ੋਰਦਾਰ ਸ਼ਬਦਾਂ ਵਿੱਚ ਸ਼ਲਾਘਾ ਕਰਦੀ ਹੋਈ ਮੰਗ ਕਰਦੀ ਕਿ ਬੁੱਢੇ ਨਾਲੇ ਦੇ ਪਾਣੀ ਪ੍ਰਦੂਸ਼ਿਤ ਮੁਕਤ ਕਰਨ ਲਈ ਚੱਲ ਰਹੇ ਵਿਕਾਸ ਨੂੰ ਤੇਜ਼ ਕੀਤਾ ਜਾਵੇ ਅਤੇ ਲੁਧਿਆਣਾ ਨਿਵਾਸੀਆਂ ਨੂੰ ਸਾਫ਼ ਪਾਣੀ ਦੇਣ ਲਈ ਲੋੜੀਂਦੇ ਪ੍ਰਬੰਧ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਇਸ ਮੌਕੇ ਭਾਈ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ, ਭਾਈ ਜੋਗਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਤੇ ਭਾਈ ਸੁਖਦੇਵ ਸਿੰਘ ਜਗਰਾਓਂ ਆਦਿ ਆਗੂ ਹਾਜਰ ਸਨ ।


