ਗੁਰਦਾਸਪੁਰ, 14 ਨਵੰਬਰ (ਸਰਬਜੀਤ ਸਿੰਘ)– ਕੌਮੀ ਇਨਸਾਫ਼ ਮੋਰਚੇ ਦੇ ਆਗੂ ਤਿੰਨ ਸਾਲ ਤੋਂ ਲੰਮੇਂ ਸਮੇਂ ਤੋਂ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹ ‘ਚ ਡੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਛੰਬੂ ਬਾਰਡਰ ਤੇ ਮੋਰਚਾ ਲਾਈ ਬੈਠੇ ਹਨ, ਪਰ ਸਰਕਾਰ ਦੇ ਕੰਨ ਤੇ ਅਜੇ ਜੂੰ ਨਹੀਂ ਸਰਕੀ, ਜਿਸ ਦੇ ਵੱਡੇ ਰੋਸ ਅਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਯੌਕੀਨੀ ਬਣਾਉਣ ਲਈ ਅੱਜ ਕੌਮੀਂ ਇਨਸਾਫ਼ ਮੋਰਚੇ ਦੇ ਆਗੂਆਂ ਨੇ ਛੰਬੂ ਬਾਰਡਰ ਤੋਂ ਅਰਦਾਸਾਂ ਸੋਧ ਕੇ ਦਿੱਲੀ ਨੂੰ ਚਾਲੇ ਪਾ ਦਿੱਤੇ ਹਨ ਅਤੇ ਅਨੁਮਾਨ ਲਾਇਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਦੇ ਹਾਕਮ ਇੰਨਾ ਆਗੂਆਂ ਦਿੱਲੀ ਵਿਚ ਇੰਟਰ ਹੋਣ ਤੋਂ ਰੋਕ ਲਾਉਣਗੇ, ਕਿਉਂਕਿ ਸਬੰਧੀ ਜਿਥੇ ਕੇਂਦਰੀ ਸੁਰੱਖਿਆ ਦਸਤਿਆਂ ਨੂੰ ਤੈਨਾਤ ਕਰ ਦਿੱਤਾ ਗਿਆ ਹੈ ਉਥੇ ਹਰਿਆਣਾ ਪੁਲਿਸ ਵੱਲੋਂ ਵੀ ਮੋਰਚੇ ਦੇ ਆਗੂਆਂ ਨੂੰ ਦਿੱਲੀ ਵਿਚ ਇੰਟਰ ਹੋਣ ਤੋਂ ਰੋਕਿਆ ਜਾ ਸਕਦਾ ਹੈ ਜਦੋਂ ਕਿ ਆਪ ਸਰਕਾਰ ਦੀ ਪੰਜਾਬ ਪੁਲਿਸ ਵੱਲੋਂ ਇਨ੍ਹਾਂ ਆਗੂਆਂ ਨੂੰ ਨਹੀਂ ਰੋਕਿਆ ਜਾਵੇਗੇ, ਇਹ ਤਾਂ ਸਮੇਂ ਦਾ ਭਵਿੱਖ ਹੀ ਤਹਿ ਕਰੇਗਾ ਕਿ ਕੌਮੀ ਇਨਸਾਫ਼ ਮੋਰਚੇ ਦੇ ਆਗੂ ਆਪਣੀਆਂ ਮੰਗਾਂ ਮਨਾਉਣ ਲਈ ਦਿੱਲੀ ਵਿਚ ਇੰਟਰ ਹੁੰਦੇ ਹਨ ਜਾ ਫਿਰ ਉਥੇ ਹੀ ਧਰਨਾ ਮਾਰਨ ਲਈ ਮਜਬੂਰ ਹੁੰਦੇ ਹਨ ਪਰ ਮੋਰਚੇ ਆਗੂਆਂ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਉਹ ਟਕਰਾਅ ਦੇ ਮਹੌਲ ‘ਚ ਨਹੀਂ ਆਉਣਗੇ ਅਗਰ ਪੁਲਿਸ ਉਹਨਾਂ ਨੂੰ ਰੋਕਦੀ ਹੈ ਤਾਂ ਉਹ ਉਥੇ ਧਰਮਾਮਾਰ ਕਿ ਬੈਠ ਜਾਣਗੇ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ‘ਚ ਇੰਟਰ ਹੋਣ ਵਾਲੇ ਫੈਸਲੇ ਦਾ ਸਮਰਥਨ ਕਰਦੀ ਹੋਈ ਕੇਂਦਰ ਦੀ ਭਾਜਭਾਈ ਸਰਕਾਰ ਨੂੰ ਬੇਨਤੀ ਕਰਦੀ ਹੈ ਕਿ ਲੰਮੇ ਸਮੇਂ ਤੋਂ ਅਦਾਲਤਾਂ ਵੱਲੋਂ ਮਿਲੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹ ‘ਚ ਸੜ ਰਹੇ ਸਾਰੇ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਤਾਂ ਕਿ ਸਿੱਖਾਂ ਵਿੱਚੋਂ ਬੇਗਾਨਗੀ ਵਾਲੇ ਵਰਤਾਰੇ ਦਾ ਅਹਿਸਾਸ ਦੂਰ ਕੀਤਾ ਜਾ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕੌਮੀ ਇਨਸਾਫ਼ ਮੌਰਚੇ ਦੇ ਆਗੂਆਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦਾ ਚੇਤਾ ਕਰਵਾਉਣ ਲਈ ਦਿੱਲੀ ਜਾਣ ਵਾਲੇ ਫੈਸਲੇ ਦਾ ਸਮਰਥਨ ਅਤੇ ਕੇਂਦਰ ਸਰਕਾਰ ਨੂੰ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਬੇਨਤੀ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਕਿਹਾ ਪਹਿਲਾਂ ਮੋਦੀ ਨੇ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ 350 ਸਾਲਾਂ ਸਮੇਂ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ ਪਰ ਇਸ ਸਬੰਧੀ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਇਸੇ ਹੀ ਰੋਸ ਕਰਕੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਛੰਬੂ ਬਾਰਡਰ ਤੇ ਮੋਰਚਾ ਲਾਉਣਾ ਪਿਆ, ਉਹਨਾਂ ਆਖਿਆ ਤਿੰਨ ਸਾਲ ਦੇ ਲੱਗੇ ਮੋਰਚੇ ਦੀਆਂ ਮੰਗਾਂ ਵਾਸਤੇ ਕੇਂਦਰ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕੀ, ਭਾਈ ਖਾਲਸਾ ਨੇ ਕਿਹਾ ਇਸੇ ਹੀ ਰੋਸ ਨੂੰ ਮੁੱਖ ਰੱਖਦਿਆਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਯੌਕੀਨੀ ਬਣਾਉਣ ਲਈ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਦਿੱਲੀ ਨੂੰ ਕੂਚ ਕਰਕੇ ਭਾਰਤੀ ਹਾਕਮਾਂ ਦੀ ਸੁੱਤੀ ਆਤਮਾ ਨੂੰ ਜਗਾਉਣਾ ਸਮੇਂ ਅਤੇ ਲੋਕਾਂ ਦੀ ਮੰਗ ਵਾਲਾਂ ਬਹੁਤ ਹੀ ਸ਼ਲਾਘਾਯੋਗ ਫੈਸਲਾ ਕਿਹਾ ਜਾ ਸਕਦਾ, ਭਾਈ ਖਾਲਸਾ ਨੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਯੌਕੀਨੀ ਬਣਾਉਣ ਲਈ ਦਿੱਲੀ ਨੂੰ ਕੂਚ ਕਰਨ ਵਾਲੇ ਫੈਸਲੇ ਦਾ ਸਵਾਗਤ ਕਰਦੀ ਹੋਈ ਕੇਂਦਰ ਦੀ ਭਾਜਭਾਈ ਮੋਦੀ ਸਰਕਾਰ ਨੂੰ ਬੇਨਤੀ ਕਰਦੀ ਹੈ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਤਾਬਦੀ ਨੂੰ ਮੁੱਖ ਰੱਖਦਿਆਂ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ, ਇਸ ਮੌਕੇ ਭਾਈ ਖਾਲਸਾ ਪ੍ਰਧਾਨ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ, ਭਾਈ ਸੁਖਦੇਵ ਸਿੰਘ ਜਗਰਾਓਂ ਤੋਂ ਇਲਾਵਾ ਕਈ ਕਾਰਕੁੰਨ ਹਾਜਰ ਸਨ ।


