ਮੁੱਖ ਮੰਤਰੀ ਮਾਨ ਨੇ ਅੰਮ੍ਰਿਤਸਰ ‘ਚ ਵੱਧ ਰਹੀਆਂ ਘਟਨਾਵਾਂ ਅਤੇ ਗੈਂਗਸਟਰਾਂ ਵਿਰੁੱਧ ਲਾਪਰਵਾਹੀ ਵਰਤਣ ਦੇ ਦੋਸ਼ ਹੇਠ ਮਨਜਿੰਦਰ ਸਿੰਘ ਐਸ ਐਸ ਪੀ ਨੂੰ ਮੁਅੱਤਲ ਕਰਕੇ ਸ਼ਲਾਘਾਯੋਗ ਫ਼ੈਸਲਾ ਲਿਆ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 15 ਨਵੰਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਵਿੱਚ ਗੈਂਗਸਟਰਾ ਦੀਆਂ ਦਿਨ ਬ ਦਿਨ ਵਧ ਰਹੀਆਂ ਸਮਾਜ਼ ਵਿਰੋਧੀ ਘਟਨਾਵਾਂ ਨੂੰ ਬਰਦਾਸ਼ਤ ਕਰਨ ਦੇ ਹੱਕ ਵਿੱਚ ਨਹੀਂ? ਇਸੇ ਕਰਕੇ ਉਹਨਾਂ ਨੇ ਅੰਮ੍ਰਿਤਸਰ ਵਿੱਚ ਵਧ ਰਹੀਆਂ ਗੈਂਗਸਟਰਾਂ ਦੀਆਂ ਸਮਾਜ ਵਿਰੋਧੀ ਗਤੀਵਿਧੀਆਂ ਤੇ ਕਾਬੂ ਪਾਉਣ ਵਿੱਚ ਅਸਫਲ ਰਹੇ ਅੰਮ੍ਰਿਤਸਰ ਦਿਹਾਤੀ ਦੇ ਐਸ ਐਸ ਪੀ ਸਰਦਾਰ ਮਨਜਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ, ਮੁੱਖ ਮੰਤਰੀ ਦੀ ਇਸ ਸਖ਼ਤ ਕਾਰਵਾਈ ਦੀ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਅਤੇ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾ ਵਧੀਆ ਫੈਸਲਾ ਦੱਸਿਆ ਜਾ ਰਿਹਾ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਮੁਖ ਮੰਤਰੀ ਦੇ ਇਸ ਫੈਸਲੇ ਦਾ ਸਵਾਗਤ ਕਰਦੀ ਹੈ ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਪੰਜਾਬ ਰਾਜ ਨੂੰ ਗੈਂਗਸਟਰਾਂ ਦੀਆਂ ਕਾਰਵਾਈਆਂ ਤੋਂ ਮੁਕਤ ਕਰਵਾਉਣ ਲਈ ਹੋਰ ਵੀ ਸਖ਼ਤ ਤੋਂ ਸਖ਼ਤ ਕਦਮ ਪੁੱਟੇ ਜਾਣ ਤਾਂ ਰਾਜ ਦੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਨੂੰ ਯਕੀਨੀ ਬਣਾਇਆ ਜਾ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਦਿਹਾਤੀ ਐਸ ਐਸ ਪੀ ਸਰ ਮਨਜਿੰਦਰ ਸਿੰਘ ਨੂੰ ਗੈਂਗਸਟਰਾ ਵਿਰੁੱਧ ਸਖ਼ਤ ਕਾਰਵਾਈ ਨਾਂ ਕਰਨ ਦੇ ਦੋਸ ਵਜੋਂ ਮੁਅੱਤਲ ਕਰਨ ਵਾਲੀ ਕਾਰਵਾਈ ਦੀ ਸ਼ਲਾਘਾ ਅਤੇ ਰਾਜ ‘ਚ ਗੈਂਗਸਟਰਾ ਸਫ਼ਾਇਆ ਕਰਨ ਲਈ ਸਖ਼ਤ ਤੋਂ ਸਖ਼ਤ ਕਾਰਵਾਈਆਂ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਕਿਹਾ ਗੈਂਗਸਟਰਾਂ ਦੀ ਸਮਾਜ ਵਿਰੋਧੀ ਕਾਰਵਾਈਆਂ ਦਿਨ ਬ ਦਿਨ ਵਧ ਰਹੀਆਂ ਹਨ ਅਤੇ ਰਾਜ ਦੇ ਲੋਕ ਆਪਣੇ ਜਾਨ ਮਾਲ ਦੀ ਰਾਖੀ ਲਈ ਸਹਿਮੇਂ ਪਏ ਹਨ, ਇਸ ਕਰਕੇ ਮੁੱਖ ਮੰਤਰੀ ਵੱਲੋਂ ਅੰਮ੍ਰਿਤਸਰ ਦਿਹਾਤੀ ਐਸ ਐਸ ਪੀ ਮਨਜਿੰਦਰ ਸਿੰਘ ਨੂੰ ਮੁਅੱਤਲ ਕਰਨ ਵਾਲ਼ੀ ਕਾਰਵਾਈ ਕਰਕੇ ਹੋਰਨਾਂ ਪੁਲਿਸ ਅਧਿਕਾਰੀਆਂ ਨੂੰ ਕੰਨ ਹੋ ਜਾਣਗੇ ਅਤੇ ਆਪਣੇ ਆਪਣੇ ਜ਼ਿਲਿਆਂ ਵਿਚ ਗੈਂਗਸਟਰਾਂ ਦੀ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਕਾਬੂ ਪਾਉਣ ਲਈ ਤੇਜ਼ ਅਤੇ ਸਖ਼ਤ ਹੋ ਜਾਣਗੇ ਤੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਨੂੰ ਯੌਕੀਨੀ ਬਣਾਉਣਗੇ।

Leave a Reply

Your email address will not be published. Required fields are marked *