ਤਰਨਤਾਰਨ ਦੀ ਚੋਣ ਦਾ ਨਤੀਜਾ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਕਾਰਜਾਂ ਦੀ ਜਿੱਤ-ਚੇਅਰਮੈਨ ਭਾਰਤ ਭੂਸ਼ਣ ਸ਼ਰਮਾ

ਗੁਰਦਾਸਪੁਰ

ਗੁਰਦਾਸਪੁਰ, 15 ਨਵੰਬਰ (ਸਰਬਜੀਤ ਸਿੰਘ)– ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕਾਂ ਦੇ ਹਿੱਤ ਵਿੱਚ ਲਏ ਫੈਸਲਿਆਂ ਅਤੇ ਵਿਕਾਸ ਕੰਮਾਂ ‘ਤੇ ਤਰਨਤਾਰਨ ਵਾਸੀਆਂ ਨੇ ਮੋਹਰ ਲਗਾਈ ਹੈ ਅਤੇ ਲੋਕਾਂ ਨੇ ਵਿਰੋਧੀ ਪਾਰਟੀਆਂ ਨੂੰ ਨਾਕਾਰ ਕੇ ਆਪਣਾ ਸਪੱਸ਼ਟ ਫੈਸਲਾ ਸੁਣਾਇਆ ਹੈ।

ਇਹ ਪ੍ਰਗਟਾਵਾ ਕਰਦਿਆਂ ਭਾਰਤ ਭੂਸ਼ਣ ਸ਼ਰਮਾ, ਚੇਅਰਮੈਨ ਮਾਰਕਿਟ ਕਮੇਟੀ ਗੁਰਦਾਸਪੁਰ ਨੇ ਦੱਸਿਆ ਕਿ ਪਾਰਟੀ ਵਲੋਂ ਉਨ੍ਹਾਂ ਦੀ ਡਿਊਟੀ ਤਰਨਤਾਰਨ ਹਲਕੇ ਵਿੱਚ ਲਗਾਈ ਸੀ ਅਤੇ ਉਨ੍ਹਾਂ ਨੇ ਪੇਂਡੂ ਅਤੇ ਸ਼ਹਿਰੀ ਖੇਤਰ ਦੇ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਸਨ ਅਤੇ ਮੀਟਿੰਗਾਂ ਦੌਰਾਨ ਤਰਨਤਾਰਨ ਵਾਸੀ ਸੂਬੇ ਅੰਦਰ ਪਾਰਦਰਸ਼ੀ ਢੰਗ ਨਾਲ ਕਰਵਾਏ ਜਾ ਰਹੇ ਵਿਕਾਸ ਕੰਮਾਂ, ਲੋਕਾਂ ਦੀਆਂ ਦਹਾਕਿਆਂ ਪੁਰਾਣੀਆਂ ਮੁਸ਼ਕਿਲਾਂ ਦਾ ਹੱਲ ਕਰਨ ਅਤੇ ਲੋਕ ਭਲਾਈ ਨੀਤੀਆਂ ਦਾ ਜ਼ਮੀਨੀ ਪੱਧਰ ਤੱਕ ਲੋਕਾਂ ਤੱਕ ਪਹੁੰਚਣ ਆਦਿ ਸਬੰਧੀ ਖੁਸ਼ ਸਨ । ਲੋਕਾਂ ਦਾ ਕਹਿਣਾ ਸੀ ਕਿ ਆਪ ਪਾਰਟੀ ਹੀ ਆਮ ਲੋਕਾਂ ਦੀ ਹਮਦਰਦ ਪਾਰਟੀ ਹੈ, ਜਿਸ ਦਾ ਨਤੀਜਾ ਸਾਡੇ ਸਾਹਮਣੇ ਹੈ।

ਚੇਅਰਮੈਨ ਸ਼ਰਮਾ ਨੇ ਦੱਸਿਆ ਕਿ ਸੂਬੇ ਅੰਦਰ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਇਤਿਹਾਸਕ ਫੈਸਲੇ ਲਏ ਗਏ ਹਨ। ਲੋਕਾਂ ਦੀ ਸਿਹਤ ਸਹੂਲਤ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ, ਜਿਥੇ ਰੋਜਾਨਾ ਮਰੀਜ਼ ਆਪਣਾ ਇਲਾਜ ਕਰਵਾਇਆ ਰਹੇ ਹਨ, ਸਕੂਲ ਆਫ ਐਮੀਨੈੱਸ ਖੋਲ੍ਹੋ ਗਏ, ਹਰੇਕ ਵਰਗ ਦੇ ਲੋਕਾਂ ਲਈ 600 ਯੂਨਿਟ ਬਿਜਲੀ ਮਾਫ ਕੀਤੀ ਗਈ, ਮੈਰਿਟ ਤੇ ਪਾਰਦਰਸ਼ੀ ਦੇ ਆਧਾਰ ਤੇ  ਸਰਕਾਰੀ ਨੋਕਰੀਆਂ ਦਿੱਤੀਆਂ ਗਈਆਂ, ਹੜਾਂ ਕਾਰਨ ਪ੍ਰਭਾਵਿਤ ਫਸਲ ਦਾ ਤੁਰੰਤ ਮੁਆਵਜ਼ਾ ਦੇਣ ਸਮੇਤ ਵੱਖ-ਵੱਖ ਇਤਿਹਾਸਕ ਫੈਸਲੇ ਲਏ ਗਏ ਹਨ।

Leave a Reply

Your email address will not be published. Required fields are marked *