ਜਿਲਾ ਗੁਰਦਾਸਪੁਰ ਵਿੱਚ ਨਸ਼ੀਲੇ ਪਦਾਰਥ ਵੇਚਣ ਵਾਲਿਆਂ ਨੂੰ ਹੁਣ ਜੇਲ ਦੀਆਂ ਸਿਲਾਖਾ ਪਿੱਛੇ ਤੁਰੰਤ ਭੇਜਿਆ ਜਾਵੇਗਾ-ਐਸ.ਐਸ.ਪੀ ਹਿਲੋਰੀ

ਗੁਰਦਾਸਪੁਰ

ਜਿਲੇ ਦੇ ਵੱਖ-ਵੱਖ ਥਾਣਿਆ ਵਿੱਚੋਂ 4 ਵਿਅਕਤੀ ਨਸ਼ੀਲੇ ਪਦਾਰਥ ਸਮੇਤ ਕਾਬੂ-
ਗੁਰਦਾਸਪੁਰ, 30 ਅਕਤੂਬਰ (ਸਰਬਜੀਤ ਸਿੰਘ)-ਸੀਨੀਅਰ ਪੁਲਸ ਕਪਤਾਨ ਗੁਰਦਾਸਪੁਰ ਦੀਪਕ ਹਿਲੋਰੀ ਆਈ.ਪੀ.ਐਸ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲਾ ਗੁਰਦਾਸਪੁਰ ਵਿੱਚ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ਼ ਇੱਕ ਵੱਡੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਵਿੱਚ ਪਹਿਲਾਂ ਵੀ ਪੁਲਸ ਨੂੰ ਵਧੇਰੇ ਕਾਮਯਾਬੀ ਮਿਲੀ ਹੈ। ਜਦੋਂ ਹੁਣ ਵੀ ਨਸ਼ੇ ਦੀ ਲਾਹਨਤ ਨੂੰ ਖਤਮ ਕਰਨ ਵਿੱਚ ਆਪਣੀ ਡਿਊਟੀ ਤਨਦੇਹੀ ਨਾਲ ਨਿਭਾ ਰਹੇ ਹਨ। ਜਿਸ ਕਰਕੇ ਅੱਜ ਪੁਲਸ ਪ੍ਰਸ਼ਾਸ਼ਨ ਵੱਲੋਂ ਜਿਲੇ ਦੇ ਵੱਖ-ਵੱਖ ਥਾਣਿਆ ਅਧੀਨ ਆਉਦੇ ਇਲਾਕਿਆ ਵਿੱਚੋਂ ਨਸ਼ੇ ਦਾ ਧੰਦਾ ਕਰਨ ਵਾਲੇ 4 ਵਿਅਕਤੀਆਂ ਨੂੰ ਕਾਬੂ ਕਰਕੇ ਉਨਾਂ ਪਾਸੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ।
ਐਸ.ਐਸ.ਪੀ ਦੀਪਕ ਹਿਲੋਰੀ ਨੇ ਦੱਸਿਆ ਕਿ ਥਾਣਾ ਸਦਰ ਗੁਰਦਾਸਪੁਰ ਵੱਲੋਂ ਸਮੇਤ ਪੁਲਿਸ ਪਾਰਟੀ ਸਪੈਸ਼ਲ ਨਾਕਾ ਬੰਦੀ ਕਰਕੇ ਗੁਲਜ਼ਾਰ ਸਿੰਘ ਪੁੱਤਰ ਰਤਨ ਸਿੰਘ ਵਾਸੀ ਬਲੱਗਣ ਪਾਸੋਂ 370 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਮੁਕੱਦਮਾ ਨੰਬਰ 132 ਮਿਤੀ 28 ਅਕਤੂਬਰ, 2022 ਜੁਰਮ 22-61-85 ਐਨ.ਡੀ.ਪੀ.ਐਸ. ਐਕਟ ਥਾਣਾ ਸਦਰ ਗੁਰਦਾਸਪੁਰ ਦਰਜ ਕੀਤਾ ਗਿਆ । ਇਸੇ ਤਰਾਂ ਥਾਣਾ ਸਿਟੀ ਗੁਰਦਾਸਪੁਰ ਵੱਲੋਂ ਸਮੇਤ ਪੁਲਿਸ ਪਾਰਟੀ ਸ਼ਪੈਸ਼ਲ ਨਾਕਾ ਬੰਦੀ ਕਰਕੇ ਦੋਸ਼ੀ ਮੋਹਿਤ ਕਪਿਲ ਉਰਫ ਮੱਦੀ ਪੁੱਤਰ ਬਲਬੀਰ ਚੰਦ ਵਾਸੀ ਮੁਹੱਲਾ ਇਮਲਾਮਾਬਾਦ ਗੁਰਦਾਸਪੁਰ ਪਾਸੋਂ 510 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਮੁਕੱਦਮਾ ਨੰਬਰ 217 ਮਿਤੀ 28 ਅਕਤੂਬਰ, 2022 ਜੁਰਮ 22-61-85 ਐਨ.ਡੀ.ਪੀ.ਐਸ. ਐਕਟ ਥਾਣਾ ਸਿਟੀ ਗੁਰਦਾਸਪੁਰ ਦਰਜ ਕੀਤਾ ਗਿਆ । ਥਾਣਾ ਦੀਨਾਨਗਰ ਵੱਲੋਂ ਸ਼ਪੈਸ਼ਲ ਨਾਕਾ ਬੰਦੀ ਕਰਕੇ ਦੋਸ਼ੀ ਕੁਲਦੀਪ ਕੁਮਾਰ ਪੁੱਤਰ ਦੁਰਗਾਦਾਸ ਵਾਸੀ ਪਨਿਆੜ ਗੁਰਦਾਸਪੁਰ ਨੂੰ ਕਾਬੂ ਕਰਕੇ 230 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਮੁਕੱਦਮਾ ਨੰਬਰ 200 ਮਿਤੀ 28 ਅਕਤੂਬਰ, 2022 ਜੁਰਮ 22-61-85 ਐਨ.ਡੀ.ਪੀ.ਐਸ.ਐਕਟ ਥਾਣਾ ਦੀਨਾਨਗਰ ਗੁਦਰਾਸਪੁਰ ਦਰਜ ਕੀਤਾ ਗਿਆ ਅਤੇ ਥਾਣਾ ਘੁੰਮਣ ਕਲਾਂ ਨੇ ਸਮੇਤ ਪੁਲਿਸ ਪਾਰਟੀ ਸ਼ਪੈਸ਼ਲ ਨਾਕਾ ਬੰਦੀ ਕਰਕੇ ਰਣਜੀਤ ਸਿੰਘ ਉਰਫ ਰੋਕੀ ਪੁੱਤਰ ਬਲਬੀਰ ਸਿੰਘ ਵਾਸੀ ਮੱਲੀ ਮਾਰਕੀਟ ਬਟਾਲਾ ਪਾਸੋਂ 05 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕਦਮਾ ਨੰਬਰ 65 ਮਿਤੀ 28 ਅਕਤੂਬਰ, 2022 ਜੁਰਮ 22-61-85 ਐਨ.ਡੀ.ਪੀ.ਐਸ. ਐਕਟ ਥਾਣਾ ਘੁੰਮਣ ਕਲਾਂ ਗੁਰਦਾਸਪੁਰ ਦਰਜ ਰਜਿਸਟਰ ਕੀਤਾ ਗਿਆ । ਉਕਤ ਦੋਸ਼ੀਆਂ ਨੂੰ ਪੇਸ਼ ਅਦਾਲਤ ਕੀਤਾ ਗਿਆ ਤੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ । ਦੋਸ਼ੀਆਂ ਪਾਸੋਂ ਬਾਰੀਕੀ ਨਾਲ ਪੁੱਛਗਿੱਛ ਜਾਰੀ ਹੈ ਅਤੇ ਇਨਾਂ ਦੋਸ਼ੀਆਂ ਰਾਹੀਂ ਨਸ਼ੇ ਦੀ ਸਪਲਾਈ ਕਰਨ ਵਾਲਿਆਂ ਦਾ ਪਤਾ ਲਗਾ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ ।

Leave a Reply

Your email address will not be published. Required fields are marked *