ਡਿਪਟੀ ਕਮਿਸ਼ਨਰ ਵੱਲੋਂਨਗਰ ਕੀਰਤਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਕੋਲੋਂ ਲਿਆ ਜਾਇਜ਼ਾ

ਗੁਰਦਾਸਪੁਰ

ਸਮੂਹ ਅਧਿਕਾਰੀ ਆਪਣੀ ਡਿਊਟੀ ਸੇਵਾ ਭਾਵਨਾ ਨਾਲ ਨਿਭਾਉਣ

ਗੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ)—- ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵਲੋਂ ਅੱਜ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਸਬੰਧੀ ਸਜਾਏ ਜਾ ਰਹੇ ਨਗਰ ਕੀਰਤਨ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਲਈ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦੌਰਾਨ ਸਮੂਹ ਅਧਿਕਾਰੀ ਆਪਣੀ ਡਿਊਟੀ ਸੇਵਾ ਭਾਵਨਾ ਨਾਲ ਨਿਭਾਉਣ ਅਤੇ ਸਮੁੱਚੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਗਰ ਕੀਰਤਨ 20 ਨਵੰਬਰ ਨੂੰ ਸਵੇਰੇ 8 ਵਜੇ ਗੁਰਦੁਆਰਾ ਸਾਹਿਬ ਤਪ ਅਸਥਾਨ ਬਾਬਾ ਹਰੀ ਸਿੰਘ , ਸੰਗਤਪੁਰਾ, ਬਥਵਾਲਾ, ਗੁਰਦਾਸਪੁਰ ਤੋਂ ਨਗਰ ਸਜਾਇਆ ਜਾਵੇਗਾ, ਜੋ ਕਾਹਨੂੰਵਾਨ ਚੌਂਕ, ਬੱਬਰੀ ਬਾਈਪਾਸ, ਧਾਰੀਵਾਲ ਸ਼ਹਿਰ ਵਿਚੋਂ ਦੀ ਹੁੰਦਾ ਹੋਇਆ, ਨੌਸ਼ਹਿਰਾ ਮੱਝਾ ਸਿੰਘ, ਬਟਾਲਾ ਵਿਖੇ ਸ਼ਹੀਦ ਭਗਤ ਸਿੰਘ ਚੌਂਕ (ਨੇੜੇ ਰੈਜੀਡੈਂਸ ਵਿਧਾਇਕ ਸ਼ੈਰੀ ਕਲਸੀ) ਤੋਂ ਹੁੰਦਾ ਹੋਇਆ ਬੱਸ ਅੱਡਾ ਬਟਾਲਾ, ਕਾਦੀਆਂ ਚੁੰਗੀ, ਉੁਮਰਪੁਰਾ, ਨੱਤ ਤੋਂ ਬਾਬਾ ਬਕਾਲਾ ਸਾਹਿਬ ਤੋਂ ਸ੍ਰੀ ਅੰਮ੍ਰਿਤਸਰ ਪਹੁੰਚੇਗਾ।

ਇਸ ਮੌਕੇ ਐਸ.ਡੀ.ਐਮ.ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ ਐਮ ਗੁਰਮੰਦਰ ਸਿੰਘ, ਐਸ.ਡੀ.ਐਮ ਜਯੋਤਸਨਾ ਸਿੰਘ, ਰੁਪਿੰਦਰਪਾਲ ਸਿੰਘ ਪੀ. ਸੀ. ਐੱਸ, ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਮੈਡਮ ਨਵਜੋਤ ਸ਼ਰਮਾ, ਡੀਐੱਸਪੀ ਤੇਜਿੰਦਰਪਾਲ ਸਿੰਘ, ਐਕਸੀਅਨ ਜਸਪ੍ਰੀਤ ਸਿੰਘ, ਈ.ਓ. ਅਰੁਣ ਕੁਮਾਰ, ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਕੱਤਰ ਪ੍ਰੋ. ਰਾਜ ਕੁਮਾਰ ਸ਼ਰਮਾ, ਪਰਮਿੰਦਰ ਸਿੰਘ ਸੈਣੀ ਜਿਲ੍ਹਾ ਗਾਈਡੈਂਸ ਕਾਉਂਸਲਰ, ਐਸ.ਡੀ.ਓ ਪਰਵੀਨ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *