ਰਮਨ ਬਹਿਲ ਨੇ ਸਮੂਹ ਸੰਗਤਾਂ ਨੂੰ ਨਗਰ ਕੀਰਤਨ ਵਿੱਚ ਨਤਮਸਤਕ ਹੋਣ ਦੀ ਕੀਤੀ ਅਪੀਲ

ਗੁਰਦਾਸਪੁਰ

ਗੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਸਬੰਧੀ 20 ਨਵੰਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦੀਆਂ ਤਿਆਰੀਆਂ ਤੇਜ਼ੀ ਨਾਲ ਚੱਲ ਰਹੀਆਂ ਹਨ।

ਰਮਨ ਬਹਿਲ, ਹਲਕਾ ਇੰਚਾਰਜ ਗੁਰਦਾਸਪੁਰ ਨੇ ਦੱਸਿਆ ਕਿ 20 ਨਵੰਬਰ ਨੂੰ ਸਵੇਰੇ 8 ਵਜੇ ਗੁਰਦੁਆਰਾ ਸਾਹਿਬ ਤਪ ਅਸਥਾਨ ਬਾਬਾ ਹਰੀ ਸਿੰਘ, ਸੰਗਤਪੁਰਾ, ਬਥਵਾਲਾ, ਗੁਰਦਾਸਪੁਰ ਤੋਂ ਨਗਰ ਸਜਾਇਆ ਜਾਵੇਗਾ, ਜੋ ਕਾਹਨੂੰਵਾਨ ਚੌਂਕ ਤੋਂ ਬੱਬਰੀ ਬਾਈਪਾਸ ਹੁੰਦਾ ਹੋਇਆ ਧਾਰੀਵਾਲ ਅਤੇ ਬਟਾਲਾ ਵਿਖੇ ਪਹੁੰਚੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵੱਖ ਪੱਖ ਸਮਾਗਮ ਕਰਵਾਏ ਜਾ ਰਹੇ ਹਨ ਅਤੇ 23 ਤੋਂ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਪੱਧਰ ‘ਤੇ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਸਮੂਹ ਅਹੁਦੇਦਾਰਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦੌਰਾਨ ਸਮੁੱਚੇ ਪਰਬੰਧ ਸੇਵਾ ਭਾਵਨਾ ਨਾਲ ਕਰਨ ਦੀ ਬੇਨਤੀ ਕੀਤੀ। ਇਸ ਮੌਕੇ ਚੇਅਰਮੈਨ ਭਾਰਤ ਭੂਸ਼ਣ ਸ਼ਰਮਾ, ਨੀਰਜ ਸਲਹੋਤਰਾ ਹਲਕਾ ਕੁਆਰਡੀਨੇਟਰ ਗੁਰਦਾਸਪੁਰ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂ ਤੇ ਵਰਕਰ ਮੌਜੂਦ ਸਨ।

Leave a Reply

Your email address will not be published. Required fields are marked *