ਨਹਿਰੂ ਯੁਵਾ ਕੇਂਦਰ ਨੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਲੜਕੀਆਂ) ਗੁਰਦਾਸਪੁਰ ਵਿਖੇ ਰਾਸਟਰੀ ਏਕਤਾ ਦਿਵਸ ਮਨਾਇਆ
ਗੁਰਦਾਸਪੁਰ, 1 ਨਵੰਬਰ (ਸਰਬਜੀਤ ਸਿੰਘ) -ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਅਧੀਨ ਕਾਰਜ ਕਰ ਰਹੇ ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਵੱਲੋਂ ਅੱਜ ਸਥਾਨਕ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਲੜਕੀਆਂ) ਵਿਖੇ ਰਾਸਟਰੀ ਏਕਤਾ ਦਿਵਸ ਅਤੇ ਪੂਰਾ ਅਕਤੂਬਰ ਮਹੀਨਾ ਚੱਲੀ ਕਲੀਨ ਇੰਡੀਆ-2.0 ਮੁਹਿੰਮ ਦਾ ਸਮਾਪਤੀ ਸਮਾਗਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਮਨੋਰਥ ਅੱਜ ਦੇ ਨੌਜਵਾਨਾਂ ਵਿੱਚ ਰਾਸਟਰ ਭਗਤੀ ਦੀ ਭਾਵਨਾ ਨੂੰ ਜਗਾਉਣਾ ਅਤੇ ਸੁਤੰਤਰਤਾ ਸੈਨਾਨੀਆਂ ਦੇ ਯੋਗਦਾਨ ਨੂੰ ਯਾਦ ਰੱਖਣ ਲਈ ਪ੍ਰੇਰਿਤ ਕਰਦਾ ਹੈ।
ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਸਰਦਾਰ ਵੱਲਭ ਭਾਈ ਪਟੇਲ ਨੂੰ ਲੋਹ ਪੁਰਸ਼ ਦੇ ਤੌਰ ’ਤੇ ਜਾਣਿਆ ਜਾਂਦਾ ਹੈ ਅਤੇ ਉਨਾਂ ਨੇ ਦੇਸ਼ ਨੂੰ ਇਕੱਠਾ ਕਰਨ ਵਿੱਚ ਇਤਿਹਾਸਕ ਕਾਰਜ ਕੀਤਾ ਸੀ। ਉਨਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਮਨੋਰਥ ਅੱਜ ਦੇ ਨੌਜਵਾਨਾਂ ਵਿੱਚ ਰਾਸਟਰ ਭਗਤੀ ਦੀ ਭਾਵਨਾ ਨੂੰ ਜਗਾਉਣਾ ਅਤੇ ਸੁਤੰਤਰਤਾ ਸੈਨਾਨੀਆਂ ਦੇ ਯੋਗਦਾਨ ਨੂੰ ਯਾਦ ਰੱਖਣ ਲਈ ਪ੍ਰੇਰਿਤ ਕਰਦਾ ਹੈ।
ਕਲੀਨ ਇੰਡੀਆ ਮੁਹਿੰਮ ਬਾਰੇ ਬੋਲਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਸਾਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣਾ ਚਾਹੀਦਾ ਹੈ। ਉਨਾਂ ਕਿਹਾ ਕਿ ਜੇਕਰ ਸਾਡਾ ਚੌਗਿਰਦਾ ਸਾਫ਼ ਹੋਵੇਗਾ ਤਾਂ ਅਸੀਂ ਕਈ ਬਿਮਾਰੀਆਂ ਤੋਂ ਵੀ ਬਚ ਸਕਦੇ ਹਾਂ। ਉਨਾਂ ਕਿਹਾ ਕਿ ਸਵੱਛਤਾ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਇਸ ਮੌਕੇ ਸ੍ਰੀ ਬਹਿਲ ਨੇ ਹਾਜ਼ਰ ਸਿਖਿਆਰਥਣਾਂ ਅਤੇ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਜ਼ ਨੂੰ ਰਾਸ਼ਟਰੀ ਏਕਤਾ ਦੀ ਸਹੰੁ ਵੀ ਚੁਕਾਈ। ਇਸ ਮੌਕੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਲੜਕੀਆਂ) ਗੁਰਦਾਸਪੁਰ ਦੇ ਪਿ੍ਰੰਸੀਪਲ ਸ੍ਰੀ ਕਰਨ ਸਿੰਘ ਨੇ ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਵੱਲੋਂ ਕਰਵਾਏ ਗਏ ਇਸ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਅਤੇ ਰਾਸਟਰੀ ਏਕਤਾ ਦਿਵਸ ਤੇ ਕਲੀਨ ਇੰਡੀਆ ਮੁਹਿੰਮ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਸਮਾਗਮ ਦੇ ਅਖੀਰ ਵਿੱਚ ਸਿਖਿਆਰਥਣਾਂ ਅਤੇ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਜ਼ ਵੱਲੋਂ ‘ਰਨ ਫਾਰ ਯੂਨਿਟੀ’ ਵਿੱਚ ਭਾਗ ਲਿਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਭਾਰਤ ਭੂਸ਼ਨ ਤੇ ਹੋਰ ਮੋਹਤਬਰ ਵੀ ਹਾਜ਼ਰ ਸਨ।