ਗੁਰਦਾਸਪੁਰ, 20 ਨਵੰਬਰ (ਸਰਬਜੀਤ ਸਿੰਘ)– ਪੰਜਾਬੀ ਯੂਨੀਵਰਸਿਟੀ ‘ਚ ਵਿਦਿਆਰਥੀ ਪ੍ਰਦਰਸ਼ਨ ਜਾਰੀ ਹੈ ਅਤੇ ਵਿਦਿਆਰਥੀਆਂ ਦਾ ਇਹ ਫੈਸਲਾ ਅਟੱਲ ਹੈ ਕਿ ਸੈਨਿਟ ਚੋਣਾਂ ਨਾਂ ਕਰਵਾਇਆ ਤੱਕ ਯੂਨੀਵਰਸਿਟੀ ਬਚਾਓ ਮੋਰਚਾ ਲਗਾਤਾਰ ਜਾਰੀ ਰਹੇਗਾ, ਹੁਣ ਯੂਨੀਵਰਸਿਟੀ ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਭਰੋਸਾ ਦਿਵਾਇਆ ਹੈ ਕਿ 25 ਨੂੰ ਸੈਨਿਟ ਚੋਣਾਂ ਕਰਾਂ ਦਿੱਤੀਆਂ ਜਾਣਗੀਆ ਪਰ ਨਾਲ ਵਿਦਿਆਰਥੀਆਂ ਨੇ ਦੱਸ ਵੀ ਦਿੱਤਾ ਕਿ ਅਗਰ ਚੋਣਾਂ 25 ਨਵੰਬਰ ਨੂੰ ਨਾ ਕਰਵਾਈਆਂ ਤਾਂ 10 ਨਵੰਬਰ ਦੇ ਵੱਡੇ ਰੋਸ ਇਕੱਠ ਤੋਂ ਵੀ ਵੱਡਾ ਇਕੱਠ ਕੀਤਾ ਜਾ ਸਕਦਾ ਹੈ ਹੁਣ ਦੇਖਦੇ ਹਾਂ ਕਿ ਯੂਨੀਵਰਸਿਟੀ ਪ੍ਰਸ਼ਾਸਨ ਆਪਣੇ ਵਾਅਦੇ ਅਨੁਸਾਰ 25 ਨਵੰਬਰ ਨੂੰ ਚੌਣਾਂ ਕਰਵਾਉਣ ਦੀ ਲੋੜ ਤੇ ਜੋਰ ਦਿੰਦਾਂ ਹੈ ਜਾ ਵਿਦਿਆਰਥੀਆਂ ਨੂੰ ਹੋਰ ਵੱਡਾ ਇਕੱਠ ਸੱਦਣ ਲਈ ਮਜਬੂਰ ਹੋਣਾ ਪਵੇਗਾ ਜਦੋਂ ਕਿ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਬੇਨਤੀ ਕਰਦਾ ਹੈ ਕਿ ਆਪਣੇ ਵਾਹਦੇ ਮੁਤਾਬਕ ਸੈਨਿਟ ਚੌਣਾਂ 25 ਨਵੰਬਰ ਨੂੰ ਕਰਵਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਤਾਂ ਕਿ ਲੰਮੇ ਸਮੇਂ ਤੋਂ ਚੱਲ ਰਹੇ ਵਿਦਿਆਰਥੀਆਂ ਅਦੋਲਨ ਖਤਮ ਕੀਤਾ ਜਾ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ 25 ਨਵੰਬਰ ਸੈਨਿਟ ਚੋਣਾਂ ਕਰਵਾਉਣ ਵਾਲੇ ਫੈਸਲੇ ਦਾ ਸਵਾਗਤ ਕਰਕੇ ਸਮੂਹ ਵਿਦਿਆਰਥੀਆਂ ਮੰਗਾਂ ਮੰਨਣ ਦੀ ਬੇਨਤੀ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਦੱਸਿਆ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਸੈਨਿਟ ਚੌਣਾਂ ਕਰਵਾਉਣ ਦਾ ਸਵਾਗਤ ਕਰਦੀ ਹੈ ਅਤੇ ਇਸ ਨੂੰ ਲੋਕਾਂ ਅਤੇ ਵਿਦਿਆਰਥੀਆਂ ਦੀ ਮੰਗ ਵਾਲਾ ਸ਼ਲਾਘਾਯੋਗ ਫ਼ੈਸਲਾ ਮੰਨਦੀ ਹੋਈ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਮੰਗ ਕਰਦੀ ਹੈ ਕਿ ਸੈਨਿਟ ਚੋਣਾਂ ਕਰਵਾਉਣ ਦੇ ਨਾਲ ਨਾਲ ਵਿਦਿਆਰਥੀਆਂ ਦੀਆਂ ਸਾਰੀਆਂ ਮੰਗਾਂ ਮੰਨ ਲੈਣ ਦੀ ਮੰਗ ਕਰਦੀ ਹੈ ਤਾਂ ਕਿ ਵਿਦਿਆਰਥੀਆਂ ਅੰਦੋਲਨ ਨੂੰ ਸਮਾਪਤ ਕੀਤਾ ਜਾ ਸਕੇ। ਇਸ ਵਕ਼ਤ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਦਿਲਬਾਗ ਸਿੰਘ ਭਾਈ ਸੁਰਿੰਦਰ ਸਿੰਘ ਤੇ ਭਾਈ ਵਿਕਰਮ ਸਿੰਘ ਅਤੇ ਭਾਈ ਸੁਖਦੇਵ ਸਿੰਘ ਫੌਜੀ ਵੀ ਹਾਜ਼ਰ ਸਨ ।


