ਗੁਰਦਾਸਪੁਰ, 1 ਨਵੰਬਰ (ਸਰਬਜੀਤ ਸਿੰਘ)— ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਬੰਬ ਨਗਰ (ਪੁਰਾਣੀ ਚੌਕੀ) ਨੇਪਾਲ ਬਾਰਡਰ ਸੰਪੂਰਨ ਨਗਰ ਯੂ ਪੀ ਵਿਖੇ ਆਦਿ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਸੰਤ ਬਾਬਾ ਸੁਖਵਿੰਦਰ ਸਿੰਘ ਜੀ, ਸੰਤ ਬਾਬਾ ਜਰਨੈਲ ਸਿੰਘ ਜੀ ਦੀ ਅਗਵਾਈ ਅਤੇ ਯੂ ਪੀ ਦੀਆਂ ਸ਼ਰਧਾਵਾਨ ਸੰਗਤਾਂ ਦੇ ਸੰਜੋਗ ਨਾਲ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਇਕ ਵੱਡਾ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ ਅਖੰਡ ਪਾਠਾਂ ਦੇ ਲੜੀਵਾਰ ਭੋਗ ਤੇ ਧਾਰਮਿਕ ਦੀਵਾਨ ਸਜਾਏ ਗਏ ਸਮੂਹ ਧਾਰਮਿਕ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਦਾ ਮੁੱਖ ਪ੍ਰਬੰਧਕਾਂ ਵਲੋਂ ਸਨਮਾਨ ਕੀਤਾ ਗਿਆ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ । ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨਾਲ ਟੈਲੀਫੋਨ ਤੇ ਮੁਕੰਮਲ ਜਾਣਕਾਰੀ ਪ੍ਰਾਪਤ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਭਾਈ ਖਾਲਸਾ ਨੇ ਬਾਬਾ ਜੀ ਦੇ ਹਵਾਲੇ ਨਾਲ ਦਸਿਆ ਕਿ ਗੁਰਮਤਿ ਸਮਾਗਮ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਪਰਸੋਂ ਦੇ ਰੋਜ ਤੋਂ ਲੜੀਵਾਰ ਅਖੰਡ ਪਾਠਾਂ ਦੇ ਭੋਗ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਜਿੰਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤ੍ਰ ਹੁਕਮ ਨਾਮੇ ਤੋਂ ਉਪਰੰਤ ਸੰਤ ਬਾਬਾ ਜਰਨੈਲ ਸਿੰਘ ਜੀ ਦੇ ਕਥਾ ਸ਼ਬਦ ਵਿਚਾਰ ਅਤੇ ਭਾਈ ਹਰਜੀਤ ਸਿੰਘ ਦੇ ਹਜੂਰੀ ਰਾਗੀ ਜਥੇ ਦੇ ਰਸਭਿੰਨੇ ਕੀਰਤਨ ਤੋਂ ਉਪਰੰਤ ਗੁਰਮਤਿ ਸਮਾਗਮ ਦੀ ਅਰੰਭਤਾ ਹੋਈ ਜਿਸ ਵਿੱਚ ਪੰਜਾਬ ਤੋਂ ਪਹੁੰਚੇ ਉਚ ਕੋਟੀ ਦੇ ਰਾਗੀ ਢਾਡੀ ਕਥਾ ਵਾਚਕ ਪ੍ਰਚਾਰਕਾਂ ਤੇ ਸੰਤ ਸਮਾਜ ਦੇ ਸੰਤ ਹਾਜਰੀ ਲਵਾਂ ਕਿ ਜਿਥੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਸਬੰਧੀ ਆਈਆਂ ਸੰਗਤਾਂ ਨੂੰ ਵਿਸਥਾਰ ਨਾਲ ਚਾਨਣਾ ਪਾਇਆ ਉਥੇ ਗੁਰਬਾਣੀ ਅਤੇ ਆਦਿ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਸਮੇਤ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਦੇ ਢੁੱਕਵੇਂ ਤੇ ਲੋੜੀਂਦੇ ਪਰਬੰਧ ਕੀਤੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਮੁੱਖ ਬੁਲਾਰੇ ਸੰਤ ਸਮਾਜ ਅਤੇ ਸੰਤ ਬਾਬਾ ਜਰਨੈਲ ਸਿੰਘ ਜੀ ਵਲੋਂ ਸਾਂਝੇ ਤੌਰ ਸਮੂਹ ਧਾਰਮਿਕ ਬੁਲਾਰਿਆਂ ਤੇ ਹੋਰ ਸਖਸ਼ੀਅਤਾਂ ਸਮੇਤ ਅਖੰਡ ਪਾਠ ਰਖਵਾਉਣ ਵਾਲਿਆਂ ਸ਼ਰਧਾਲੂਆਂ ਤੇ ਸੇਵਾਦਾਰਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਇਸ ਮੌਕੇ ਤੇ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਤੇ ਸੰਤ ਬਾਬਾ ਜਰਨੈਲ ਸਿੰਘ ਜੀ ਅਲੋਵਾਲ ਨੰਗਲਬੇਟ ਫਿਲੌਰ ਤੋਂ ਇਲਾਵਾ ਡਾਕਟਰ ਅਮਰਜੋਤ ਸਿੰਘ ਸੰਧੂ ,ਬੀਬੀ ਕਰਮਜੀਤ ਕੌਰ ਸੰਧੂ, ਭਾਈ ਹਰਜੀਤ ਸਿੰਘ, ਗਰੇਵਾਲ ਲੁਧਿਆਣਾ, ਬਾਬਾ ਦਾਰਾ ਸਿੰਘ ਜੀ ਤੋਂ ਇਲਾਵਾ ਸੈਂਕੜੇ ਸੰਤ ਮਹਾਪੁਰਸ਼ ਤੇ ਹਜਾਰਾਂ ਸੰਗਤਾਂ ਨੇ ਗੁਰਮਤਿ ਸਮਾਗਮ ਦੀ ਹਾਜਰੀਆਂ ਭਰਕੇ ਆਪਣੇ ਮਨੁੱਖੀ ਜੀਵਨ ਨੂੰ ਸਫਲ ਬਣਾਇਆ ਸਮੂਹ ਸੰਗਤਾਂ ਨੂੰ ਲੰਗਰ ਦੀ ਪੰਗਤ ਵਿੱਚ ਅਤੁੱਟ ਲੰਗਰ ਛਕਾਏ ਗਏ ।