ਗੁਰਦਾਸਪੁਰ, 1 ਨਵੰਬਰ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਨੇੜੇ ਬੰਬ ਨਗਰ ਪੁਰਾਣੀ ਚੱਕੀ ਨਿਪਾਲ ਬਾਰਡਰ ਸੰਪੂਰਨਾਂ ਨਗਰ ਯੂ ਪੀ ਵਿਖੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ, ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਅਤੇ ਨੌਜਵਾਨਾਂ ਦੇ ਬਾਲੀਵਾਲ ਦੇ ਮੈਚ ਕਰਵਾਏ ਕੇ ਪਹਿਲੇ ਦੂਜੇ ਤੇ ਤੀਜੇ ਨੰਬਰ ਆਉਣ ਵਾਲੀਆਂ ਟੀਮਾਂ ਨੂੰ ਇਨਾਮ ਵੰਡੇ ਗਏ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਸਬੰਧੀ ਮੁੱਖ ਪ੍ਰਬੰਧਕ ਸੰਤ ਬਾਬਾ ਜਰਨੈਲ ਸਿੰਘ ਜੀ ਅਲੋਵਾਲ ਨੰਗਲਬੇਟ ਫਿਲੌਰ ਨਾਲ ਟੈਲੀਫੋਨ ਤੇ ਗਲਬਾਤ ਕਰਨ ਤੋਂ ਉਪਰੰਤ ਇਕ ਲਿਖਤੀ ਬਿਆਨ ਰਾਹੀਂ ਦਿੱਤੀ। ਉਹਨਾਂ ਬਾਬਾ ਜੀ ਹਵਾਲੇ ਨਾਲ ਦਸਿਆ ਕਿ ਗੁਰਮਤਿ ਸਮਾਗਮ ਦੇ ਸਬੰਧ’ਚ ਪਰਸੋਂ ਦੇ ਰੋਜ ਤੋਂ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਅਖੰਡ ਪਾਠਾਂ ਦੇ ਭੋਗ ਅਰਦਾਸ ਤੇ ਪਾਵਨ ਪਵਿੱਤ੍ਰ ਹੁਕਮ ਨਾਮੇ ਦੀ ਸੰਤ ਬਾਬਾ ਜਰਨੈਲ ਸਿੰਘ ਜੀ ਵਲੋਂ ਕਥਾ ਵਿਚਾਰ ਕਰਨ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਆਰੰਭਤਾ ਹਜੂਰੀ ਰਾਗੀ ਭਾਈ ਹਰਜੀਤ ਸਿੰਘ ਦੇ ਰਸਭਿੰਨੇ ਸ਼ਬਦ ਕੀਰਤਨ ਤੋਂ ਉਪਰੰਤ ਹੋਈ, ਜਿਸ ਵਿੱਚ ਪੰਜਾਬ ਤੋਂ ਪਹੁੰਚੇ ਉਚ ਕੋਟੀ ਦੇ ਰਾਗੀ ਢਾਡੀ ਕਥਾ ਵਾਚਕ ਪ੍ਰਚਾਰਕਾਂ ਤੋਂ ਇਲਾਵਾ ਸੰਤਾਂ ਮਹਾਪੁਰਸ਼ਾਂ ਨੇ ਹਾਜਰੀ ਲਵਾਂ ਕਿ ਜਿਥੇ ਸ਼ਰਧਾਵਾਨ ਸੰਗਤਾਂ ਨੂੰ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਸਬੰਧੀ ਵਿਸਥਾਰ ਨਾਲ ਰੋਸ਼ਨੀ ਪਾਉਂਦਿਆਂ ਗੁਰਬਾਣੀ ਗੁਰੂ ਗਰੰਥ ਸਾਹਿਬ ਜੀ ਨਾਲ ਜੋੜਨ ਲਈ ਢੁੱਕਵੇਂ ਉਪਰਾਲੇ ਕੀਤੇ। ਭਾਈ ਖਾਲਸਾ ਨੇ ਦੱਸਿਆ ਮੁੱਖ ਪ੍ਰਬੰਧਕ ਸੰਤ ਬਾਬਾ ਜਰਨੈਲ ਸਿੰਘ ਜੀ ਅਤੇ ਯੂ ਪੀ ਪ੍ਰਬੰਧਕੀ ਸੇਵਾਦਾਰਾਂ ਵਲੋ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਮੁਕਤ ਕਰਵਾਉਣ ਅਤੇ ਸਰੀਰ ਦੀ ਤੰਦਰੁਸਤੀ ਲਈ ਖੇਡਾਂ ਨਾਲ ਜੋੜਨ ਹਿੱਤ ਬਾਲੀਵਾਲ ਦੇ ਮੈਚ ਕਰਵਾਏ ਗਏ ਜਿਸ’ਚ 62 ਟੀਮਾਂ ਨੇ ਭਾਗ ਲਿਆ ਗਿਆ । ਮੁੱਖ ਪ੍ਰਬੰਧਕ ਸੰਤ ਬਾਬਾ ਜਰਨੈਲ ਸਿੰਘ ਜੀ ਅਲੋਵਾਲ ਅਤੇ ਸਮੂਹ ਪ੍ਰਬੰਧਕੀ ਸੇਵਾਦਾਰਾਂ ਵਲੋਂ ਜਿਥੇ ਅਖੰਡ ਪਾਠ ਸਾਹਿਬ ਰਖਵਾਉਣ ਵਾਲਿਆਂ ਅਤੇ ਸਮੂਹ ਧਾਰਮਿਕ ਬੁਲਾਰਿਆਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ, ਉਥੇ ਟੂਰਨਾਮੈਂਟ ਵਿੱਚ ਜੇਤੂ ਰਹੀਆਂ ਪਹਿਲੇ ,ਦੂਜੇ ਤੇ ਤੀਜੇ ਨੰਬਰ ਆਉਣ ਵਾਲੀਆਂ ਟੀਮਾਂ ਨੂੰ ਇਨਾਮ ਵੰਡੇ ਗਏ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਇਸ ਮੌਕੇ ਤੇ ਸੰਤ ਬਾਬਾ ਜਰਨੈਲ ਸਿੰਘ ਜੀ ਤੋਂ ਇਲਾਵਾ ਭਾਈ ਪਰਦੀਪ ਸਿੰਘ, ਭਾਈ ਹਰਜੀਤ ਸਿੰਘ , ਭਾਈ ਪਰਮਜੀਤ ਸਿੰਘ, ਭਾਈ ਗੁਰਮੇਲ ਸਿੰਘ, ਭਾਈ ਬਲਬੀਰ ਸਿੰਘ , ਭਾਈ ਵੀਰੂ ਸਿੰਘ ਭਾਈ ਜਸਕਰਨ ਤੋਂ ਇਲਾਵਾ ਕਈ ਦਰਜਨ ਸੇਵਾਦਾਰ ਮਜੌਦ ਸਨ।



