ਗੁਰਦਾਸਪੁਰ, 21 ਨਵੰਬਰ (ਸਰਬਜੀਤ ਸਿੰਘ)–ਗੁਰਦੁਆਰਾ ਸਾਹਿਬ ਸਿੰਘਾਂ ਸ਼ਹੀਦਾਂ ਯਾਦਗਾਰ ਵੱਡਾ ਘੱਲੂਘਾਰਾ ਸਾਕਾ 5 ਫਰਵਰੀ 1762 ਕੁੱਪ ਕਲਾਂ ਮਾਲੇਰਕੋਟਲਾ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵੱਡਾ ਗੁਰਮਤਿ ਸਮਾਗਮ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ, ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਦੀ ਦੇਖ ਰੇਖ ਤੇ ਸਮੂਹ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਸੰਯੋਗ ਨਾਲ 30 ਨਵੰਬਰ ਦਸਵੀਂ ਵਾਲੇ ਦਿਨ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਅਖੰਡਪਾਠਾਂ ਦੇ ਲੜੀਵਾਰ ਭੋਗ ਪਾਏ ਜਾਣਗੇ ,ਧਾਰਮਿਕ ਦੀਵਾਨ ਸਜਾਏ ਜਾਣਗੇ, ਆਈ ਸੰਗਤ ਨੂੰ ਨੋਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ ਭਾਈ ਸਤੀ ਦਾਸ ਜੀ ਭਾਈ ਦਿਆਲਾ ਜੀ ਦੇ ਸੰਪੂਰਨ ਜੀਵਨ ਇਤਿਹਾਸ ਤੇ ਸ਼ਹੀਦੀ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ ਜਾਵੇਗਾ, ਸਮੂਹ ਧਾਰਮਿਕ ਬੁਲਾਰਿਆਂ ਦਾ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਹੋਰਾਂ ਵੱਲੋਂ ਸਨਮਾਨ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ , ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗੁਰਮਤਿ ਸਮਾਗਮ ਤੇ ਗੁਰਦੁਆਰਾ ਸਾਹਿਬ ਜੀ ਦੇ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਹੋਰਾਂ ਨਾਲ ਗੱਲਬਾਤ ਕਰਨ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਗੁਰਦੁਆਰਾ ਸਾਹਿਬ ਸਿੰਘਾਂ ਸ਼ਹੀਦਾਂ ਦੇ ਬਾਨੀ ਸਤਿਕਾਰ ਯੋਗ ਸ੍ਰੀ ਮਾਨ ਸੰਤ ਮਹਾਂਪੁਰਸ਼ ਬਾਬਾ ਜੰਗ ਸਿੰਘ ਜੀ ਵੱਲੋਂ ਜਿਥੇ ਸਮੂਹ ਗੁਰ ਸਾਹਿਬਾਨਾਂ ਨਾਲ ਸਬੰਧਤ ਗੁਰਪੁਰਬ ਮਨਾਏ ਜਾਂਦੇ ਹਨ ਉਥੇ ਹਰ ਮਹੀਨੇ ਦੀ ਦਸਵੀਂ ਮੌਕੇ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠਾਂ ਦੇ ਭੋਗ ਪਾਉਣ ਤੋਂ ਉਪਰੰਤ ਧਾਰਮਿਕ ਦੀਵਾਨ ਰਾਹੀਂ ਆਈ ਸੰਗਤ ਨੂੰ ਗੁਰਬਾਣੀ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਦੀ ਇੱਕ ਧਾਰਮਿਕ ਲਹਿਰ ਮਰਯਾਦਾ ਚਲਾਈ ਹੋਈ ਹੈ, ਭਾਈ ਖਾਲਸਾ ਨੇ ਦਸਿਆਂ ਇਸੇ ਕੜੀ ਤਹਿਤ ਮੱਘਰ ਮਹੀਨੇ ਦੀ ਦਸਵੀਂ ਦੇ ਧਾਰਮਿਕ ਦੀਵਾਨ ਸਮਾਗ਼ਮ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾ ਰਹੇ ਹਨ, ਗੁਰਮਤ ਸਮਾਗਮ ਸਬੰਧੀ ਗੁਰਦੁਆਰਾ ਸਾਹਿਬ ਵਿਖੇ 28 ਨਵੰਬਰ ਨੂੰ ਸ਼ਰਧਾਲੂਆਂ ਵੱਲੋਂ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ, ਜਿੰਨਾ ਦੇ ਸੰਪੂਰਨ ਭੋਗ 30 ਨਵੰਬਰ ਦਸਵੀਂ ਵਾਲੇ ਦਿਨ ਪਾਏ ਜਾਣਗੇ, ਭਾਈ ਖਾਲਸਾ ਨੇ ਦੱਸਿਆ ਭੋਗ ਤੋਂ ਉਪਰੰਤ ਗੁਰਮਤਿ ਸਮਾਗਮ ਦੀ ਆਰੰਭਤਾ ਪਾਵਨ ਪਵਿੱਤਰ ਹੁਕਮ ਨਾਮਾ ਸ੍ਰਵਣ ਕਰਵਾਉਣ ਉਪਰੰਤ ਕੀਤੀ ਜਾਵੇਗੀ, ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੋਂ ਇਲਾਵਾ ਧਾਰਮਿਕ ਖੇਤਰ ‘ਚ ਸਰਗਰਮ ਸੰਤਾਂ ਮਹਾਪੁਰਸ਼ਾਂ ਵੱਲੋਂ ਹਾਜ਼ਰੀ ਲਵਾਈ ਜਾਵੇਗੀ ਅਤੇ ਆਈ ਸੰਗਤ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਆਦਿ ਦੀਆਂ ਮਹਾਨ ਵੱਡਮੁਲੀਆਂ ਤੇ ਇਤਿਹਾਸਕ ਕੁਰਬਾਨੀਆਂ ਤੋਂ ਜਾਣੂ ਕਰਵਾਉਣਗੇ,ਸਮੂਹ ਧਾਰਮਿਕ ਬੁਲਾਰਿਆਂ, ਸੰਤਾਂ ਮਹਾਪੁਰਸ਼ਾਂ ਤੇ ਸਨਮਾਨ ਯੋਗ ਹਸਤੀਆਂ ਦਾ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਹੋਰਾਂ ਵੱਲੋਂ ਸਨਮਾਨ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ, ਭਾਈ ਖਾਲਸਾ ਨੇ ਦੱਸਿਆ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਹੋਰਾਂ ਨੇ ਸਥਾਨਕ ਸੰਗਤਾਂ ਦੇ ਨਾਲ ਨਾਲ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪ੍ਰਵਾਰਾਂ ਰਿਸ਼ਤੇਦਾਰਾਂ ਤੇ ਹੋਰ ਸੰਗਤਾਂ ਨੂੰ ਲੈ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾ ਰਹੇ ਗੁਰਮਤਿ ਸਮਾਗਮ ‘ਚ ਹਾਜ਼ਰੀਆਂ ਭਰ ਕੇ ਆਪਣੇ ਮਨੁੱਖੀ ਜੀਵਨ ਨੂੰ ਸਫਲ ਬਣਾਉਣ ਦੀ ਲੋੜ ਤੇ ਜ਼ੋਰ ਦੇਣ ।


