ਖੇਤੀਬਾੜੀ ਅਤੇ ਕਿਸਾਨ ਭਲਾਈ ਵੱਲੋਂ ਜਿਲਾ ਪੱਧਰੀ ਕਿਸਾਨ ਮੇਲਾ

ਗੁਰਦਾਸਪੁਰ

ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਸਬੰਧੀ ਦਿੱਤੀ ਅਹਿਮ ਜਾਣਕਾਰੀ, ਵੱਖ ਵੱਖ ਵਿਭਾਗਾਂ ਨੇ ਲਗਾਈਆਂ ਪ੍ਰਦਰਸ਼ਨੀਆਂ

ਗੁਰਦਾਸਪੁਰ, 21 ਨਵੰਬਰ (ਸਰਬਜੀਤ ਸਿੰਘ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਿਲਾ ਗੁਰਦਾਸਪੁਰ ਵੱਲੋਂ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਅਤੇ ਖੇਤੀ ਨਾਲ ਸੰਬੰਧਿਤ ਨਵੀਆਂ ਤਕਨੀਕਾਂ ਤੋਂ ਜਾਣੂ ਕਰਾਉਣ ਲਈ ਅੱਜ ਮੁੱਖ ਖੇਤੀਬਾੜੀ ਅਫਸਰ ਡਾ ਰਣਧੀਰ ਸਿੰਘ ਠਾਕੁਰ ਦੀ ਅਗਵਾਈ ਹੇਠ ਇੱਕ ਜ਼ਿਲਾ ਪੱਧਰੀ ਕਿਸਾਨ ਮੇਲਾ ਲਗਾਇਆ ਗਿਆ।

ਕਿਸਾਨ ਮੇਲੇ ਵਿੱਚ ਹਲਕਾ ਕਾਦੀਆਂ ਦੇ ਇੰਚਾਰਜ ਜਗਰੂਪ ਸਿੰਘ ਸੇਖਵਾਂ, ਹਲਕਾ ਦੀਨਾਨਗਰ ਦੇ ਇੰਚਾਰਜ ਸ਼ਮਸ਼ੇਰ ਸਿੰਘ, ਉੱਘੇ ਪ੍ਰੋਗਰੈਸਿਵ ਕਿਸਾਨ ਹਨੀ ਬਹਿਲ, ਸ੍ਰੀ ਹਰਗੋਬਿੰਦਰਪੁਰ ਹਲਕੇ ਦੇ ਵਿਧਾਇਕ ਅਮਰਪਾਲ ਸਿੰਘ ਦੇ ਭਰਾ ਅਮਰੀਕ ਸਿੰਘ, ਸਾਬਕਾ ਮੁੱਖ ਖੇਤੀਬਾੜੀ ਅਫਸਰ ਡਾ ਲਖਵਿੰਦਰ ਸਿੰਘ ਹੁੰਦਲ, ਡਾ ਰਮੇਸ਼ ਸ਼ਰਮਾ ਸਮੇਤ ਕਈ ਸ਼ਖਸ਼ੀਅਤਾਂ ਅਤੇ ਕਿਸਾਨਾਂ ਨੇ ਭਾਗ ਲਿਆ।

ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਅਤੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੀ ਭਲਾਈ ਕੀਤੇ ਗਏ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਹਮੇਸ਼ਾ ਵਚਨਬੱਧ ਹੈ। ਉਹਨਾਂ ਕਿਹਾ ਕਿ ਹੜ ਪੀੜਤ ਕਿਸਾਨਾਂ ਨੂੰ ਜਿੱਥੇ ਮਾਲੀ ਸਹਾਇਤਾ ਦਿੱਤੀ ਗਈ ਹੈ ਉਸ ਦੇ ਨਾਲ ਹੀ ਮੁਫਤ ਬੀਜ ਦੇਣ ਸਮੇਤ ਹੋਰ ਕਈ ਸਹੂਲਤਾਂ ਵੀ ਦਿੱਤੀਆਂ ਗਈਆਂ ਹਨ।

ਉਹਨਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਵੀ ਬਿਲਕੁਲ ਖੱਜਲਖੁਆਰ ਨਹੀਂ ਹੋਣ ਦਿੱਤਾ ਅਤੇ ਕਿਸਾਨਾਂ ਦੀ ਜਿਣਸ ਪੂਰੇ ਰੇਟ ’ਤੇ ਖਰੀਦ ਕੇ ਨਾਲੋਂ ਨਾਲ ਅਦਾਇਗੀ ਵੀ ਕੀਤੀ ਗਈ ਹੈ। ਇਸ ਮੌਕੇ ਉਹਨਾਂ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।

ਜਿਲਾ ਗੁਰਦਾਸਪੁਰ ਦੇ ਮੁੱਖ ਖੇਤੀਬਾੜੀ ਅਫਸਰ ਡਾ ਰਣਧੀਰ ਸਿੰਘ ਠਾਕੁਰ ਨੇ ਆਏ ਹੋਏ ਮਹਿਮਾਨਾਂ ਦਾ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਖੇਤੀਬਾੜੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਖੇਤੀਬਾੜੀ ਵਿਭਾਗ ਕਿਸਾਨਾਂ ਦੀ ਸੇਵਾ ਲਈ ਹਰ ਵੇਲੇ ਹਾਜ਼ਰ ਹੈ।

ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਡਾ ਰਜਿੰਦਰ ਸਿੰਘ ਬਲ, ਡਾ ਅਨਿਲ ਕੁਮਾਰ ਖੋਖਰ, ਡਾ ਰਾਜਵਿੰਦਰ ਕੌਰ ਸਮੇਤ ਡਾਕਟਰ ਰੇਨੂ ਵਿਰਦੀ ਅਤੇ ਹੋਰ ਮਾਹਿਰਾਂ ਨੇ ਕਿਸਾਨਾਂ ਨੂੰ ਫਸਲਾਂ ਦੀ ਕਾਸ਼ਤ ਸਬੰਧੀ ਜਾਣਕਾਰੀ ਦਿੱਤੀ ਜਦੋਂ ਕਿ ਡਾ ਦਿਲਰਾਜ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਲਾਭ ਲੈਣ ਬਾਰੇ ਕਿਸਾਨਾਂ ਨੂੰ ਅਹਿਮ ਜਾਣਕਾਰੀਆਂ ਦਿੱਤੀਆਂ।

ਇਸ ਮੌਕੇ ਸਟੇਜ ਸਕੱਤਰ ਦੇ ਫਰਜ ਖੇਤੀਬਾੜੀ ਅਫਸਰ ਡਾ ਪਰਮਬੀਰ ਸਿੰਘ ਕਾਹਲੋ ਨੇ ਨਿਭਾਏ ਅਤੇ ਨਾਲ ਹੀ ਖੇਤੀਬਾੜੀ ਵਿਭਾਗ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਸਹਾਇਕ ਜ਼ਿਲਾ ਮੰਡੀ ਅਫਸਰ ਵਿਜੇ ਕੁਮਾਰ ਨੇ ਮੰਡੀਆਂ ਵਿੱਚ ਪਰੇਸ਼ਾਨੀ ਤੋਂ ਬਚਣ ਲਈ ਅਹਿਮ ਜਾਣਕਾਰੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਵੱਖ ਵੱਖ ਵਿਭਾਗਾਂ ਅਤੇ ਕੰਪਨੀਆਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਮੇਲੇ ਦੇ ਅਖੀਰ ਵਿੱਚ ਖੇਤੀਬਾੜੀ ਵਿਭਾਗ ਨੇ ਵੱਖ-ਵੱਖ ਅਗਾਂਹਵਧੂ ਕਿਸਾਨਾਂ ਅਤੇ ਖੇਤਾਂ ਵਿੱਚ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕੀਤਾ।

ਇਸ ਮੌਕੇ ਖੇਤੀਬਾੜੀ ਅਫਸਰ ਡਾ ਸੰਜੀਵ ਸ਼ਰਮਾ, ਡਾ ਜਰਮਨਜੀਤ ਸਿੰਘ, ਆਤਮਾ ਦੇ ਪ੍ਰੋਜੈਕਟ ਡਾਇਰੈਕਟਰ ਡਾ ਸੰਦੀਪ ਸਿੰਘ, ਡਿਪਟੀ ਪੀਡੀ ਪ੍ਰਭਜੋਤ ਸਿੰਘ ਸਮੇਤ ਜਿਲ੍ਹੇ ਦੇ ਸਮੂਹ ਖੇਤੀਬਾੜੀ ਅਧਿਕਾਰੀ ਖੇਤੀਬਾੜੀ ਵਿਕਾਸ ਅਫਸਰ , ਖੇਤੀਬਾੜੀ ਵਿਸਥਾਰ ਅਫਸਰ ਅਤੇ ਖੇਤੀਬਾੜੀ ਸਬ ਇੰਸਪੈਕਟਰਜ ਸਮੇਤ ਹੋਰ ਸਟਾਫ ਮੌਜੂਦ ਸੀ।

Leave a Reply

Your email address will not be published. Required fields are marked *