ਹਲਕੇ ਗੁਰਦਾਸਪੁਰ ਦੇ ਚਹੁਪੱਖੀ ਵਿਕਾਸ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ-ਰਮਨ ਬਹਿਲ

ਗੁਰਦਾਸਪੁਰ

ਗੁਰਦਾਸਪੁਰ, 22 ਨਵੰਬਰ (ਸਰਬਜੀਤ ਸਿੰਘ)– ਰਮਨ ਬਹਿਲ ਹਲਕਾ ਇੰਚਾਰਜ ਗੁਰਦਾਸਪੁਰ ਵਲੋਂ ਅੱਜ ਹਲਕੇ ਦੇ ਪਿੰਡਾਂ ਵਿੱਚ ਸਰਬਪੱਖੀ ਵਿਕਾਸ ਕਾਰਜ ਕਰਵਾਉਣ ਲਈ 40 ਪਿੰਡਾਂ ਨੂੰ 1 ਕਰੋੜ 45 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਅਤੇ ਕਿਹਾ ਕਿ
ਹਲਕੇ ਗੁਰਦਾਸਪੁਰ ਦੇ ਚਹੁਪੱਖੀ ਵਿਕਾਸ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।

ਅੱਜ ਪੰਚਾਇਤ ਭਵਨ ਵਿਖੇ ਆਪਣੀ ਟੀਮ ਦੀ ਮੌਜਦਗੀ ਵਿੱਚ ਹਲਕਾ ਇੰਚਾਰਜ ਰਮਨ ਬਹਿਲ ਨੇ ਦੱਸਿਆ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਲੋਕਹਿੱਤ ਵਿੱਚ ਭਲਾਈ ਸਕੀਮਾਂ ਲਾਗੂ ਕਰਨ ਦੇ ਨਾਲ-ਨਾਲ ਸੂਬੇ ਦੇ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਚਹੁਪੱਖੀ ਵਿਕਾਸ ਕਾਰਜ ਕੰਮ ਕਰਵਾਏ ਗਏ ਹਨ ਅਤੇ ਪਿਛਲੇ ਸਾਢੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਇਤਿਹਾਸਕ ਫੈਸਲੇ ਲਏ ਹਨ।

ਹਲਕਾ ਗੁਰਦਾਸਪੁਰ ਦੀ ਗੱਲ ਕਰਦਿਆਂ ਰਮਨ ਬਹਿਲ ਨੇ ਦੱਸਿਆ ਕਿ ਹਲਕੇ ਅੰਦਰ ਰਿਕਾਰਡ ਵਿਕਾਸ ਕੰਮ ਜਾਰੀ ਹਨ ਅਤੇ ਅਗਲੇ ਦਿਨਾਂ ਵਿੱਚ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 2.50 ਕਰੋੜ ਜਾਰੀ ਕੀਤੇ ਜਾਣਗੇ। ਉਨ੍ਹਾਂ ਦੁਹਰਾਇਆ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਉਹ ਵਚਨਬੱਧ ਹਨ।

ਰਮਨ ਬਹਿਲ ਨੇ ਅੱਗੇ ਦੱਸਿਆ ਕਿ ਹਲਕੇ ਅੰਦਰ ਜਿਥੇ ਪੇਂਡੂ ਖੇਤਰ ਵਿੱਚ ਵਿਕਾਸ ਕਾਰਜ ਤੇਜਗਤੀ ਨਾਲ ਜਾਰੀ ਹਨ, ਉਸਦੇ ਨਾਲ ਗੁਰਦਾਸਪੁਰ ਸ਼ਹਿਰ ਅੰਦਰ ਵੀ ਲੋਕਹਿੱਤ ਵਿਚ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਗੁਰਦਾਸਪੁਰ ਵਿੱਚ ਪੀ.ਡਬਲਿਊ.ਡੀ ਅਧੀਨ ਆਉਂਦੀਆਂ 15.65 ਕਿਲੋਮੀਟਰ ਸੜਕਾਂ ਦਾ ਵਿਕਾਸ 23 ਕਰੋੜ 89 ਲੱਖ 73 ਹਜ਼ਾਰ ਰੁਪਏ ਦੀ ਲਾਗਤ ਨਾਲ ਕਰਵਾਇਆ ਜਾਵੇਗਾ। ਜਿਸ ਸਬੰਧੀ ਐਫ.ਡੀ ਵਿਭਾਗ ਤੋਂ ਮਨਜ਼ੂਰੀ ਮਿਲ ਗਈ ਹੈ ਅਤੇ ਜਲਦ ਟੈਂਡਰ ਲੱਗ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਉਹ ਹਮੇਸ਼ਾਂ ਆਪਣੇ ਹਲਕੇ ਦੇ ਵਿਕਾਸ ਲਈ ਯਤਨਸ਼ੀਲ ਰਹੇ ਹਨ ਅਤੇ ਗੁਰਦਾਸਪੁਰ ਨੂੰ ਨੰਬਰ ਇੱਕ ਹਲਕਾ ਬਣਾਉਣਾ ਲਈ ਦਿ੍ਰੜ ਸੰਕਲਪ ਹਨ।

ਇਸ ਮੌਕੇ ਮਾਰਕੀਟ ਦੇ ਚੈਅਰਮੈਨ ਭਾਰਤ ਭੂਸ਼ਣ ਸ਼ਰਮਾ, ਸੀਨੀਅਰ ਆਗੂ ਨੀਰਜ ਸਲਹੋਤਰਾ, ਸੁੱਚਾ ਸਿੰਘ ਮੁਲਤਾਨੀ,ਰਘੁਬੀਰ ਸਿੰਘ ਖਾਲਸਾ, ਚੈਅਰਮੈਨ ਅਸ਼ੋਕ ਮਹਾਜਨ, ਪ੍ਰਧਾਨ ਰਵੀ ਮਹਾਜਨ, ਪਵਨ ਕੁਮਾਰ ਜੁਆਇੰਟ ਸਕੱਤਰ ਨਸ਼ਾ ਮੁਕਤੀ ਮੋਰਚਾ ਅਤੇ ਪਿੰਡਾਂ ਦੇ ਪੰਚ-ਸਰਪੰਚ ਮੌਜੂਦ ਸਨ।

Leave a Reply

Your email address will not be published. Required fields are marked *