ਭਿ੍ਰਸ਼ਟਾਚਾਰ ਕਰਨ ਵਾਲੇ ਮੁਲਾਜਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ-ਐਸ.ਐਸ.ਪੀ ਹਿਲੋਰੀ
ਗੁਰਦਾਸਪੁਰ, 3 ਨਵੰਬਰ (ਸਰਬਜੀਤ ਸਿੰਘ)– ਗੁਰਦਾਸਪੁਰ ਪੁਲਸ ਵੱਲੋਂ ਭਿ੍ਰਸ਼ਟਾਚਾਰ ਦੇ ਮਾਮਲੇ ਵਿੱਚ ਸਖਤੀ ਨਾਲ ਕਾਰਵਾਈ ਕਰਦੇ ਹੋਏ ਏ.ਐਸ.ਆਈ ਰਾਜੀਵ ਕੁਮਾਰ ਖਿਲਾਫ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਐਸ.ਐਸ.ਪੀ ਗੁਰਦਾਸਪੁਰ ਦੀਪਕ ਹਿਲੋਰੀ ਨੇ ਇਹ ਸਪੱਸਟ ਕੀਤਾ ਕਿ ਪੁਲਸ ਵਿੱਚ ਕੰਮ ਕਰਨ ਵਾਲੇ ਅਧਿਕਾਰੀ/ਕਰਮਚਾਰੀ ਵੱਲੋਂ ਭਿ੍ਰਸ਼ਟਾਚਾਰ ਕਦੇ ਵੀ ਬਰਦਾਸ਼ਤ ਨਹੀਂ ਹੋਵੇਗਾ। ਪੰਜਾਬ ਸਰਕਾਰ ਦੀਆਂ ਸਖਤ ਹਦਾਇਤਾਂ ਹਨ ਕਿ ਜੇਕਰ ਕੋਈ ਕਰਮਚਾਰੀ ਰਿਸ਼ਵਤ ਲੈਂਦਾ ਹੈ ਤਾਂ ਉਸ ਖਿਲਾਫ ਤੁਰੰਤ ਯੋਗ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਜਿਵੇਂ ਕਿ ਇੱਕ ਵੀਡੀਓ ਵਾਇਰਲ ਹੋਣ ’ਤੇ ਉਸ ਪੁਲਸ ਕਰਮਚਾਰੀ ਖਿਲਾਫ ਵਿਭਾਗੀ ਕਾਰਵਾਈ ਆਰੰਭੀ ਗਈ ਹੈ। ਪੁੱਖਤਾ ਸਬੂਤ ਪੇਸ਼ ਹੋਣ ’ਤੇ ਉਸ ਮੁਲਾਜਮ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਐਸ.ਐਸ.ਪੀ ਨੇ ਕਿਹਾ ਕਿ ਪੁਲਸ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਵਚਨਬੱਧ ਹੈ। ਅਜਿਹਾ ਨਹੀਂ ਹੈ ਕਿ ਭਿ੍ਰਸ਼ਟਾਚਾਰ ਕਰੇ। ਇਸ ਕਰਕੇ ਮੇਰੇ ਵੱਲੋਂ ਜਿਲਾ ਗੁਰਦਾਸਪੁਰ ਦੀ ਪੁਲਸ ਨੂੰ ਤਾੜਣਾ ਕੀਤੀ ਗਈ ਹੈ ਕਿ ਉਹ ਕਿਸੇ ਵੀ ਫਰਿਆਦੀ ਤੋਂ ਰਿਸ਼ਵਤ ਨਾ ਮੰਗਣ। ਉਸਦਾ ਕੰਮ ਤਤਕਾਲ ਕਰਨ। ਜੇਕਰ ਕੋਈ ਦਿੱਕਤ ਆਉਦੀ ਹੈ ਤਾਂ ਤੁਰੰਤ ਮੇਰੇ ਨਾਲ ਰਾਬਤਾ ਕਾਇਮ ਕਰਨ। ਲੋਕਾਂ ਦੇ ਮਸਲੇ ਹੱਲ ਕਰਨ ਲਈ ਮੇਰਾ ਫੋਨ 24 ਘੰਟੇ ਖੁੱਲਾ ਰਹਿੰਦਾ ਹੈ। ਇਸ ਲਈ ਅਸੀ ਦਿ੍ਰੜ ਸੰਕਲਪ ਨਾਲ ਲੋਕਾਂ ਦੀ ਸੇਵਾ ਕਰ ਰਹੇ ਹਾਂ ਤੇ ਭਵਿੱਖ ਵਿੱਚ ਵੀ ਕਰਦੇ ਰਹਾਂਗੇ।


