ਗੁਰਦਾਸਪੁਰ, 25 ਨਵੰਬਰ (ਸਰਬਜੀਤ ਸਿੰਘ)– ਹਰ ਸਾਲ ਸਮੂਹ ਰੰਘਰੇਟਾ ਦਲ ਪੰਥ ਜਥੇਬੰਦੀਆਂ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਤੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਵੱਲੋਂ ਨਿਭਾਈ ਸੀਸ ਭੇਟ ਯਾਤਰਾ ਦੀ ਮਰਯਾਦਾ ਚਲਾਈ ਹੋਈ, ਇਸ ਮਰਿਯਾਦਾ ਤਹਿਤ ਜਿਸ ਤਰ੍ਹਾਂ ਸ਼ਹੀਦ ਬਾਬਾ ਜੀਵਨ ਸਿੰਘ ਜੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪਾਵਨ ਪਵਿੱਤਰ ਸੀਸ ਦਿੱਲੀ ਤੋਂ ਪੈਦਲ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਨੂੰ ਭੇਂਟ ਕਰਕੇ ਰੰਘਰੇਟੇ ਗੁਰ ਕੇ ਬੇਟੇ ਦਾ ਵਰਦਾਨ ਪ੍ਰਾਪਤ ਕਰਨ ਵਾਲੀ ਇਤਿਹਾਸਕ ਯਾਦ ਨੂੰ ਤਾਜ਼ਾ ਕੀਤਾ ਜਾਂਦਾ ਹੈ ਹੈ ਅਤੇ ਇਸੇ ਮਰਯਾਦਾ ਤੇ ਪਹਿਰਾ ਦੇਂਦਿਆਂ ਅੱਜ 51 ਰੰਘਰੇਟਾ ਜਥੇਬੰਦੀਆਂ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸੌ ਸਾਲਾਂ ਸ਼ਹੀਦੀ ਸ਼ਤਾਬਦੀ ਤੇ ਇੱਕ ਵਿਸ਼ਾਲ ਅਤੇ ਇਤਿਹਾਸਕ ਸੀਸ ਭੇਟ ਨਗਰ ਕੀਰਤਨ ਦਿੱਲੀ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਆਦਿ ਗੁਰੂ ਗ੍ਰੰਥ ਸਾਹਿਬ ਜੀ ਰਹਿਨੁਮਾਈ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪੂਰੇ ਜਾਹੋ ਜਲਾਲ ਨਾਲ ਆਰੰਭ ਹੋਇਆ ਜੋ 29 ਨਵੰਬਰ ਨੂੰ ਅਨੰਦਪੁਰ ਸਾਹਿਬ ਵਿਖੇ ਪਹੁੰਚੇਗਾ ਜਿਥੇ ਮਹਾਨ ਕੀਰਤਨ ਦਰਬਾਰ ਕਰਵਾਇਆ ਜਾਵੇਗਾ।

ਨਗਰ ਕੀਰਤਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ, ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਦਿ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ, ਸੀਸ ਭੇਟ ਨਗਰ ਕੀਰਤਨ’ਚ ਸਹੀਦ ਬਾਬਾ ਜੀਵਨ ਸਿੰਘ ਤਰਨਾ ਦਲ, ਦਸਮੇਸ਼ ਤਰਨਾ ਦਲ, ਮਾਲਵਾ ਤਰਨਾ ਦਲ ਤੋਂ ਇਲਾਵਾ 51 ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਆਪਣੀਆਂ ਫੌਜਾਂ ਘੌੜਿਆ ਤੇ ਪੂਰੇ ਰਾਜ ਸਾਜ਼ ਨਾਲ ਸ਼ਾਮਲ ਹੋਏ, ਇਸ ਸਬੰਧੀ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸੀਸ ਭੇਟ ਚੜ੍ਹ ਨਗਰ ਕੀਰਤਨ ਦੇ ਚੇਅਰਮੈਨ ਜਥੇਦਾਰ ਬਲਦੇਵ ਸਿੰਘ ਵੱਲਾ, ਪ੍ਰਧਾਨ ਜਥੇਦਾਰ ਮੇਜ਼ਰ ਸਿੰਘ ਸੋਢੀ, ਸੈਕਟਰੀ ਜਥੇਦਾਰ ਬਾਬਾ ਸੁਖਪਾਲ ਸਿੰਘ ਮਾਲਵਾ ਤਰਨਾ ਦਲ, ਖਜਾਨਚੀ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫਪੁਰ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਸੀਸ ਭੇਟ ਨਗਰ ਕੀਰਤਨ ਅੱਜ ਸਵੇਰੇ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਤੋਂ ਫੁੱਲਾਂ ਨਾਲ ਸਜਾਈ ਪਾਲਕੀ ਸਾਹਿਬ ਸੰਸੋਬਤ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੀ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਰੰਭ ਹੋਇਆ ਜੋ ਗੁਰਦੁਆਰਾ ਪਿਆਓ ਸਾਹਿਬ ਤੋਂ ਹੁੰਦਾ ਹੋਇਆ ਸੋਨੀਪਤ, ਪਾਣੀਪਤ ਕਰਨਾਲ ਤੋਂ ਗੁਰਦੁਆਰਾ ਸੀਸ ਗੰਜ ਤਰਾਂ ਵੜੀ ਪਹੁੰਚੇ ਗਾ ਅਤੇ ਰਾਤ ਦੇ ਵਿਸ਼ਰਾਮ ਇਥੇ ਹੋਣਗੇ ਅਤੇ ਸਵੇਰੇ ਨੂੰ ਨਗਰ ਕੀਰਤਨ ਦੀ ਅਗਲੇ ਪੜਾਅ ਲਈ ਰਵਾਨਗੀ ਹੋਵੇਗੇ, ਭਾਈ ਖਾਲਸਾ ਨੇ ਦੱਸਿਆ ਨਗਰ ਕੀਰਤਨ ਨੂੰ ਦਿੱਲੀ ਤੇ ਹਰਿਆਣਾ ਦੀਆਂ ਸੰਗਤਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਰੋਕ ਰੋਕ ਕੇ ਨਗਰ ਕੀਰਤਨ ‘ਚ ਸ਼ਾਮਲ ਸੰਗਤਾਂ ਦੀ ਚਾਹ ਪਕੌੜੇ ਤੇ ਤਰ੍ਹਾਂ ਤਰ੍ਹਾਂ ਪਦਾਰਥਾਂ ਨਾਲ ਸੇਵਾ ਕੀਤੀ ਜਾ ਰਹੀ ਹੈ ਸੀਸ ਭੇਟ ਨਗਰ ਕੀਰਤਨ ‘ਚ ਵਿਸ਼ੇਸ਼ ਪ੍ਰਬੰਧਕੀ ਜਥੇਦਾਰ ਸਾਹਿਬਾਨ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਚੇਅਰਮੈਨ, ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ ਪ੍ਰਧਾਨ,ਜਥੇਦਾਰ ਬਾਬਾ ਸੁਖਪਾਲ ਸਿੰਘ ਸੈਕਟਰੀ,ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਖਜਾਨਚੀ, ਜਥੇਦਾਰ ਸਤਨਾਮ ਸਿੰਘ ਪ੍ਰਧਾਨ ਨਿਹੰਗ ਸਿੰਘ ਜਥੇਬੰਦੀਆਂ, ਜਥੇਦਾਰ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਜਥੇਦਾਰ ਬਾਬਾ ਬਲਬੀਰ ਸਿੰਘ ਖਾਪੜਖੇੜੀ, ਜਥੇਦਾਰ ਬਾਬਾ ਨਰਿੰਦਰ ਸਿੰਘ ਵੱਲਾ ਮੀਤ ਜਥੇਦਾਰ , ਬਾਬਾ ਰਾਜਾ ਸਿੰਘ ਵੱਲਾ, ਜਥੇਦਾਰ ਤਰਸੇਮ ਸਿੰਘ ਰੱੱਗੜਨੰਗਲ, ਜਥੇਦਾਰ ਸਤਨਾਮ ਸਿੰਘ ਰੱਤੜਾ ਆਦਿ ਤੋਂ ਇਲਾਵਾ ਸੈਂਕੜੇ ਜਥੇਦਾਰ ਤੇ ਹਜ਼ਾਰਾਂ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਸ਼ਾਮਲ ਸਨ।


