ਈ.ਓ ਅਸ਼ੋਕ ਕੁਮਾਰ ਵੱਲੋਂ ਲਗਾਇਆ ਕਾਨੂੰਨੀ ਸਹਾਇਤਾ ਮੁੱਫਤ ਮੁਹੱਈਆ ਕਰਨ ਸਬੰਧੀ ਜਾਗਰੁਕਤਾ ਸੈਮੀਨਾਰ

ਪੰਜਾਬ

ਗੁਰਦਾਸਪੁਰ, 4 ਨਵੰਬਰ (ਸਰਬਜੀਤ ਸਿੰਘ) -ਨਗਰ ਕੌਂਸਲ ਗੁਰਦਾਸਪੁਰ ਦੇ ਕਾਰਜ ਸਾਧਕ ਅਫਸਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਨਹਿਰੂ ਪਾਰਕ ਗੁਰਦਾਸਪੁਰ ਐਮ.ਐਰ.ਐਫ ਸ਼ੈਡ ’ਤੇ ਸਫਾਈ ਕਰਮਚਾਰੀਆਂ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ ਤਹਿਤ ਜਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਗੁਰਦਾਸਪੁਰ ਦੀ ਤਰਫੋ ਕਾਨੂੰਨੀ ਸਹਾਇਤਾ ਮੁੱਫਤ ਮੁਹੱਈਆ ਕਰਨ ਸਬੰਧੀ ਜਾਗਰੁਕਤਾ ਸੈਮੀਨਾਰ/ਕੈਂਪ ਲਗਾਇਆ ਗਿਆ।
ਉਨਾਂ ਦੱਸਿਆ ਕਿ ਸ਼ਹਿਰ ਅੰਦਰ ਵੱਖ ਵੱਖ ਸਲੱਮ ਏਰੀਏ ਵਿੱਚ ਲਗਾਤਾਰ ਕੈਂਪ ਲਗਾਏ ਜਾਣ ਅਤੇ ਲੋਕਾਂ ਨੂੰ ਕਾਨੂੰਨੀ ਸਹਾਇਤਾ ਦੇ ਨਾਲ-ਨਾਲ ਸਾਫ-ਸਫਾਈ ਸਬੰਧੀ ਵੀ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ। ਇਸ ਮੌਕੇ ਸੈਨਟਰੀ ਇੰਸਪੈਕਟਰ ਰਿੰਕੂ ਕੁਮਾਰ, ਇੰਸਪੈਕਟਰ ਜੋਤੀ ਸਰੂਪ, ਸੀ.ਐਫ ਮਨਦੀਪ ਕੌਰ ਹਾਜਰ ਸਨ।

Leave a Reply

Your email address will not be published. Required fields are marked *