ਗੁਰਦਾਸਪੁਰ, 26 ਨਵੰਬਰ (ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਤਾਬਦੀ ਨੂੰ ਸਮਰਪਿਤ 25 ਦਸੰਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਤੋਂ ਅਰੰਭ ਹੋਇਆ ਸੀਸ ਭੇਟ ਨਗਰ ਕੀਰਤਨ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਭਾਈ ਜੈਤਾ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਸੀਸ ਗੰਜ ਸਾਹਿਬ ਤਰਾਂ ਵੜੀ ਪਹੁੰਚਿਆ ਅਤੇ ਰਾਤਰੀ ਵਿਸ਼ਰਾਮ ਇਥੇ ਹੀ ਕੀਤੇ ਗਏ ਤੇ ਦੀਵਾਨ ਵੀ ਸਜਾਏ ਗਏ, ਅੱਜ ਸਵੇਰੇ ਗੁਰਦੁਆਰਾ ਸੀਸ ਗੰਜ ਤਰਾਵੜੀ ਤੋਂ 10 ਵਜੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸੀਸ ਭੇਟ ਨਗਰ ਕੀਰਤਨ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਰਾਤ ਨੂੰ ਨਾਭਾ ਜ਼ੀਰਕਪੁਰ ਵਿਖੇ ਵਿਸ਼ਰਾਮ ਕਰੇਗਾ, ਨਗਰ ਕੀਰਤਨ ਨੂੰ ਦਿੱਲੀ ਤੇ ਹਰਿਆਣਾ ਸਰਕਾਰਾਂ ਵੱਲੋਂ ਪੂਰਾ ਸੰਯੋਗ ਮਿਲ ਰਿਹਾ ਅਤੇ ਰਸਤੇ ਵਿੱਚ ਰੋਕ ਰੋਕ ਕੇ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਦੀ ਸੇਵਾ ਕੀਤੀ ਜਾ ਰਹੀ ਹੈ, ਇਹ ਸੀਸ ਭੇਟ ਨਗਰ ਕੀਰਤਨ 29 ਦਸੰਬਰ ਨੂੰ ਅਨੰਦਪੁਰ ਸਾਹਿਬ ਦੀ ਪਾਵਨ ਪਵਿੱਤਰ ਤੇ ਪਹੁੰਚੇ ਅਤੇ ਭਰੀ ਕੀਰਤਨ ਦਰਬਾਰ ਤੇ ਕਥਾ ਵਾਚਕਾ ਵੱਲੋਂ ਸੰਗਤਾਂ ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਅਤੇ ਪਾਵਨ ਪਵਿੱਤਰ ਸ਼ਹੀਦੀ ਸੀਸ ਅਨੰਦਪੁਰ ਲਿਆਉਣ ਵਾਲੇ ਸ਼ਹੀਦ ਬਾਬਾ ਜੀਵਨ ਸਿੰਘ ਭਾਈ ਜੈਤਾ ਜੀ ਦੇ ਇਤਿਹਾਸ ਸ੍ਰਵਣ ਕਰਵਾਉਣ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਨਗਰ ਕੀਰਤਨ ਦੇ ਪ੍ਰਬੰਧਕ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਚੇਅਰਮੈਨ, ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ ਪ੍ਰਧਾਨ, ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਸੈਕਟਰੀ, ਖਜਾਨਚੀ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਤੇ ਨਿਹੰਗ ਸਿੰਘਾਂ ਦੇ ਪ੍ਰਧਾਨ ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਤੇ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਬੀਬੀ ਅਮਰਜੀਤ ਕੌਰ ਆਦਿ ਨਾਲ ਗੱਲਬਾਤ ਤੋਂ ਬਾਅਦ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਹਰ ਸਾਲ ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਦਿੱਲੀ ਤੋਂ ਅਨੰਦਪੁਰ ਸਾਹਿਬ ਤੱਕ ਸੀਸ ਭੇਟ ਨਗਰ ਕੀਰਤਨ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਮੌਕੇ ਕੱਢਣ ਦੀ ਮਰਯਾਦਾ ਚਲਾਈ ਹੋਈ ਹੈ ਅਤੇ ਇਸੇ ਮਰਯਾਦਾ ਤਹਿਤ ਇਸ ਵਾਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸੌ ਸਾਲਾਂ ਸ਼ਤਾਬਦੀ ਸਮਾਰੋਹ ਸਮਾਗਮਾਂ ਨੂੰ ਸਮਰਪਿਤ 25 ਦਸੰਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਤੋਂ ਆਦਿ ਗੁਰੂ ਗ੍ਰੰਥ ਸਾਹਿਬ ਜੀ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਹੋਇਆ ਅਤੇ ਰਾਤ ਗੁਰਦੁਆਰਾ ਤਰਾਂ ਵੜੀ ਸਾਹਿਬ ਪੁੱਜਾ, ਅਤੇ ਅੱਜ ਇਹ ਨਗਰ ਕੀਰਤਨ ਤਰਾਵੜੀ ਤੋਂ ਰਵਾਨਾ ਹੋ ਕੇ ਵੱਖ ਵੱਖ ਪੜਾਵਾਂ ਰਾਹੀ ਰਾਤ ਨੂੰ ਨਾਭਾ ਜ਼ੀਰਕਪੁਰ ਵਿਖੇ ਪਹਚੇਗਾ ਅਤੇ ਰਾਤ ਦੇ ਦੀਵਾਨ ਸਜਾਏ ਜਾਣਗੇ,ਸੀਸ ਭੇਟ ਨਗਰ ਕੀਰਤਨ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ ਅੰਮ੍ਰਿਤਸਰ, ਦਸਮੇਸ਼ ਤਰਨਾ ਦਲ ਨਿਸਾਨ ਏ ਖਾਲਸਾ ਤੇ ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਜੀ ਤੋਂ ਇਲਾਵਾ 41 ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨ ਤੇ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਤੋ ਇਲਾਵਾ ਸੰਗਤਾਂ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਦਾ ਪੂਰਾ ਸੰਯੋਗ ਰਿਹਾ,ਇਸ ਮੌਕੇ ਤੇ ਜਥੇਦਾਰ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਬਾਬਾ ਨਰਿੰਦਰ ਸਿੰਘ ਮੀਤ ਪ੍ਰਧਾਨ, ਜਥੇਦਾਰ ਬਲਬੀਰ ਸਿੰਘ ਖਾਪੜਖੇੜੀ, ਬਾਬਾ ਰਾਜਾ ਸਿੰਘ ਵੱਲ, ਜਥੇਦਾਰ ਸਤਨਾਮ ਸਿੰਘ ਰੱਤੜਾ ਤੋਂ ਇਲਾਵਾ ਹਜ਼ਾਰਾਂ ਸੰਗਤਾਂ ਸ਼ਾਮਲ ਸਨ।


