ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਕਾਲਜਾਂ ਵਿੱਚ ਲੀਗਲ ਲਿਟਰੇਸੀ ਬਾਰੇ ਸੈਮੀਨਾਰ ਕਰਵਾਏ ਗਏ

ਗੁਰਦਾਸਪੁਰ

ਬੱਚਿਆਂ ਨੂੰ ਉਹਨਾਂ ਦੇ ਮੌਲਿਕ ਕਰਤੱਵਾਂ, ਮੌਲਿਕ ਹੱਕਾਂ ਅਤੇ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਗਈ

ਗੁਰਦਾਸਪੁਰ, 5 ਨਵੰਬਰ (ਸਰਬਜੀਤ ਸਿੰਘ) – ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਮੁਤਾਬਕ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦੇਣ ਲਈ ਮਿਤੀ 31 ਅਕਤੂਬਰ ਤੋਂ 13 ਨਵੰਬਰ 2022 ਤੱਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।

ਇਸ ਜਾਗਰੂਕਤਾ ਮੁਹਿੰਮ ਤਹਿਤ ਅੱਜ ਮੈਡਮ ਨਵਦੀਪ ਕੌਰ ਗਿੱਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਗੁਰਦਾਸਪੁਰ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਮਾਨਯੋਗ ਜੱਜ ਸਹਿਬਾਨਾਂ ਵੱਲੋਂ ਬੱਚਿਆਂ ਨੂੰ ਮੌਲਿਕ ਕਰਤੱਵਾਂ, ਮੌਲਿਕ ਫਰਜ਼ਾਂ, ਮੁਫ਼ਤ ਕਾਨੂੰਨੀ ਸਹਾਇਤਾ ਅਤੇ ਨਾਲਸਾ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਸੈਮੀਨਾਰ ਵਿੱਚ ਲਗਭਗ 275 ਬੱਚਿਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ। ਇਸ ਤੋਂ ਇਲਾਵਾ ਸ੍ਰੀ ਮਨਜੀਤ ਸਿੰਘ ਅਤੇ ਸ੍ਰੀ ਗੁਰਲਾਲ ਸਿੰਘ ਪੰਨੂੰ ਦੁਆਰਾ ਐਸ.ਐਲ.ਬਾਵਾ ਕਾਲਜ, ਬਟਾਲਾ ਅਤੇ ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਸੈਮੀਨਾਰ ਲਗਾਏ ਗਏ। ਜਿਸ ਵਿੱਚ ਲਗਭਗ 310 ਵਿਦਿਆਰਥੀਆਂ ਵੱਲੋਂ ਹਿੱਸਾ ਲਿਆ ਗਿਆ।

ਇਸ ਤੋਂ ਇਲਾਵਾ ਅੱਜ ਪੈਨਲ ਐਡਵੋਕੇਟਜ਼, ਪੀ.ਐਲ.ਵੀਜ਼, ਸੋਸ਼ਲ ਵਰਕਕਜ਼ ਅਤੇ ਮੋਬਾਇਲ ਵੈਨ ਦੁਆਰਾ ਲਗਭਗ ਪਿੰਡਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ।

ਇਸਦੇ ਨਾਲ ਹੀ ਅੱਜ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ), ਗੁਰਦਾਸਪੁਰ ਵੱਲੋਂ 118 ਸਕੂਲਾਂ ਵਿੱਚ ਸੈਮੀਨਾਰ ਕਰਵਾਏ ਗਏ ਅਤੇ 38000 ਬੱਚਿਆਂ ਦੁਆਰਾ ਇਹ ਸੈਮੀਨਾਰ ਅਟੈਂਡ ਕੀਤੇ ਗਏ। ਇਹਨਾਂ ਸੈਮੀਨਾਰਾਂ ਵਿੱਚ ਬੱਚਿਆਂ ਨੂੰ ਉਹਨਾਂ ਦੇ ਮੌਲਿਕ ਕਰਤੱਵਾਂ, ਮੌਲਿਕ ਹੱਕਾਂ ਅਤੇ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਗਈ।

ਮੈਡਮ ਨਵਦੀਪ ਕੌਰ ਗਿੱਲ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਨੇ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਦਾ ਮੁੱਖ ਮਕਸਦ ਜਿਲ੍ਹੇ ਦੇ ਹਰ ਵਰਗ ਦੇ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦੇਣਾ ਹੈ ਅਤੇ ਇਹ ਵੀ ਦੱਸਣਾ ਹੈ ਕਿ ਮੁਫਤ ਕਾਨੂੰਨੀ ਸਹਾਇਤਾ ਲੈਣ ਦੇ ਹੱਕਦਾਰ ਕੌਣ ਹਨ। ਉਨ੍ਹਾਂ ਕਿਹਾ ਕਿ ਲੋਕ ਆਪਣੀਆਂ ਮੁਸ਼ਕਿਲਾਂ ਦਾ ਹੱਲ ਕਰਵਾਉਣ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਫਤਰ ਵਿੱਚ ਸੰਪਰਕ ਕਰ ਸਕਦੇ ਹਨ ਅਤੇ ਦਫਤਰ ਵਿੱਚ ਆ ਕੇ ਉਹ ਫਰੰਟ ਆਫਿਸ ਵਿੱਚ ਮੁਫਤ ਵਿੱਚ ਕਾਨੂੰਨੀ ਸਲਾਹ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਅਦਾਲਤਾਂ ਵਿੱਚ ਆਪਣਾ ਕੇਸ ਦਾਇਰ ਕਰਨ ਲਈ ਮੁਫਤ ਵਕੀਲ ਵੀ ਲੈ ਸਕਦੇ ਹਨ।    

Leave a Reply

Your email address will not be published. Required fields are marked *