ਨਾਭਾ, ਗੁਰਦਾਸਪੁਰ, 27 ਨਵੰਬਰ (ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਸਮਾਰੋਹ ਨੂੰ ਸਮਰਪਿਤ ਗੁਰੂ ਸਾਹਿਬ ਜੀ ਦਾ ਪਾਵਨ ਪਵਿੱਤਰ ਸ਼ਹੀਦੀ ਸੀਸ ਨੂੰ ਦਿੱਲੀ ਤੋਂ ਪੈਦਲ ਚੱਲ ਅਨੰਦਪੁਰ ਸਾਹਿਬ ਦੀ ਧਰਤੀ ਤੇ ਗੂਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਭੇਂਟ ਕਰ “ਰੰਗਰੇਟਾ ਗੁਰ ਕਾ ਬੇਟਾ ” ਦਾ ਵਰਦਾਨ ਪ੍ਰਾਪਤ ਕਰਨ ਵਾਲੇ ਸ਼ਹੀਦ ਬਾਬਾ ਜੀਵਨ ਸਿੰਘ ਭਾਈ ਜੈਤਾ ਜੀ ਦੀ ਮਹਾਨ ਕੁਰਬਾਨੀ ਤੇ ਗੁਰ ਸੇਵਾ ਨੂੰ ਯਾਦ ਕਰਦਿਆਂ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਤੋਂ 25 ਦਸੰਬਰ ਨੂੰ ਅਨੰਦਪੁਰ ਸਾਹਿਬ ਨੂੰ ਰਵਾਨਾ ਹੋਇਆ ਸੀਸ ਭੇਂਟ ਨਗਰ ਕੀਰਤਨ 26 ਦਸੰਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਨਾਭਾ ਜ਼ੀਰਕਪੁਰ ਵਿਖੇ ਪਹੁੰਚਿਆ ਜਿਥੇ ਰਾਤਰੀ ਵਿਸ਼ਰਾਮ ਤੋਂ ਬਾਅਦ ਅੱਜ ਸਵੇਰੇ 10 ਵਜੇ ਗੁਰਦੁਆਰਾ ਸੀਸ ਗੰਜ ਸਾਹਿਬ ਨਾਭਾ ਜ਼ੀਰਕਪੁਰ ਚੰਡੀਗੜ੍ਹ ਤੋਂ ਪੂਰੇ ਜਾਹੋ ਜਲਾਲ ਨਾਲ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ ਚ ਅਗਲੇ ਪੜਾਅ ਲਈ ਰਵਾਨਾ ਹੋਇਆ,ਨਗਰ ਕੀਰਤਨ ਅੱਜ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਪੰਜਾਬ ਦੀ ਧਰਤੀ ਫਤਹਿਗੜ ਸਾਹਿਬ ਪਹੁੰਚੇਗਾ ਅਤੇ ਰਾਤ ਦੇ ਵਿਸਰਾਮ ਇਥੇ ਹੀ ਕੀਤੇ ਜਾਣਗੇ, ਇਹ ਸੀਸ ਭੇਟ ਨਗਰ ਕੀਰਤਨ ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ ਦੇ ਜਥੇਦਾਰ ਤੇ ਨਗਰ ਕੀਰਤਨ ਪ੍ਰਬੰਧਕੀ ਚੇਅਰਮੈਨ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ, ਦਸਮੇਸ਼ ਤਰਨਾ ਦਲ ਦੇ ਜਥੇਦਾਰ ਤੇ ਨਗਰ ਕੀਰਤਨ ਦੇ ਪ੍ਰਬੰਧਕੀ ਪ੍ਰਧਾਨ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਮਾਲਵਾ ਤਰਨਾ ਦਲ ਸ਼ਹੀਦ ਬਾਬਾ ਸੰਗਤ ਸਿੰਘ ਦੇ ਮੁਖੀ ਤੇ ਨਗਰ ਕੀਰਤਨ ਦੇ ਪ੍ਰਬੰਧਕੀ ਸੈਕਟਰੀ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਤੇ ਖਜਾਨਚੀ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਗੁਰਦਾਸਪੁਰ ਸਮੇਤ 41 ਰੰਗਰੇਟਾ ਨਿਹੰਗ ਸਿੰਘ ਜਥੇਬੰਦੀਆਂ ਦੇ 250 ਤੋਂ ਵੱਧ ਜਥੇਦਾਰ ਸਾਹਿਬਾਨ ਤੇ ਹਜ਼ਾਰਾਂ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਹੱਥਾਂ ‘ਚ ਜੰਗੀ ਛਾਛਤਰ ਲੈ ਕੇ ਸੀਸ ਭੇਟ ਨਗਰ ਕੀਰਤਨ ਦੀਆਂ ਦਿੱਲੀ ਤੋਂ ਲੈ ਕੇ ਹੁਣ ਤੱਕ ਸੇਵਾ ਕਰਕੇ ਖੁਸੇ ਪ੍ਰਾਪਤ ਕਰ ਰਹੀਆਂ ਹਨ, ਇਹ ਨਗਰ ਕੀਰਤਨ 29 ਦਸੰਬਰ ਨੂੰ ਅਨੰਦਪੁਰ ਵਿਖੇ ਪਹੁੰਚੇਗਾ ਅਤੇ ਇਥੇ ਭਾਰੀ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਜਿਸ ਵਿੱਚ ਪ੍ਰਸਿੱਧ ਵਿਦਵਾਨ ਆਪਣੇ ਵਿਚਾਰਾਂ ਰਾਹੀਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਅਤੇ ਉਨ੍ਹਾਂ ਦਾ ਪਾਵਨ ਪਵਿੱਤਰ ਸ਼ਹੀਦੀ ਸੀਸ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਭੇਂਟ ਕਰਕੇ ਰੰਘਰੇਟੇ ਗੁਰ ਕੇ ਬੇਟੇ ਦਾ ਵਰਦਾਨ ਪ੍ਰਾਪਤ ਕਰਨ ਵਾਲੇ ਸ਼ਹੀਦ ਬਾਬਾ ਜੀਵਨ ਸਿੰਘ ਭਾਈ ਜੈਤਾ ਜੀ ਦੀ ਕੁਰਬਾਨੀ ਤੇ ਗੁਰ ਸੇਵਾ ਸਬੰਧੀ ਵਿਸਥਾਰ ਨਾਲ ਜਾਣਕਾਰੀ ਦੇਣਗੇ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਅਤੇ ਸੀਸ ਭੇਟ ਨਗਰ ਕੀਰਤਨ ਦੇ ਮੀਡੀਆ ਇਨਚਾਰਜ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਹਰ ਸਾਲ ਸਹੀਦ ਬਾਬਾ ਜੀਵਨ ਭਾਈ ਜੈਤਾ ਜੀ ਦੀ ਵਾਰਸ ਰੰਗਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰੂ ਸਾਹਿਬਾਂ ਸ਼ਹੀਦੀ ਸੀਸ ਅਨੰਦਪੁਰ ਸਾਹਿਬ ਗੁਰੂ ਗੋਬਿੰਦ ਸਿੰਘ ਜੀ ਦੇ ਭੇਂਟ ਕਰਨ ਵਾਲੇ ਸ਼ਹੀਦ ਬਾਬਾ ਜੀਵਨ ਸਿੰਘ ਭਾਈ ਜੈਤਾ ਜੀ ਯਾਦ ਨੂੰ ਤਾਜ਼ਾ ਕਰਦਿਆਂ ਦਿੱਲੀ ਤੋਂ ਅਨੰਦਪੁਰ ਸਾਹਿਬ ਤੱਕ ਸੀਸ ਭੇਟ ਨਗਰ ਕੀਰਤਨ ਸਜਾਉਣ ਦੀ ਚਲਾਈ ਮਰਯਾਦਾ ਤਹਿਤ ਇਸ ਸਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਅਨੰਦਪੁਰ ਸਾਹਿਬ ਤੱਕ ਜਾਣ ਲਈ ਸੀਸ ਭੇਟ ਨਗਰ ਕੀਰਤਨ ਸਜਾਇਆ ਗਿਆ ਜੋ 29 ਦਸੰਬਰ ਨੂੰ ਆਨੰਦਪੁਰ ਸਾਹਿਬ ਪਹੁੰਚੇਗਾ ਤੇ ਕੀਰਤਨ ਦਰਬਾਰ ਕਰਵਾਇਆ ਜਾਵੇਗਾ,ਸੀਸ ਭੇਟ ਨਗਰ ਕੀਰਤਨ ਨੂੰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਮੂਹ ਸੂਬਾ ਸਰਕਾਰਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।


