ਲੋਕ ਅਦਾਲਤਾਂ ਸਬੰਧੀ ਜਨਤਾ ਨੂੰ ਜਾਗਰੂਕ ਕਰਨ ਲਈ ਸਿਵਲ ਸਰਜਨ ਵੱਲੋਂ ਕਮਿਊਨਿਟੀ ਹੈਲਥ ਅਫ਼ਸਰਾਂ ਨਾਲ ਮੀਟਿੰਗ

ਪੰਜਾਬ

ਗੁਰਦਾਸਪੁਰ, 5 ਨਵੰਬਰ (ਸਰਬਜੀਤ ਸਿੰਘ) – ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਦੀ ਪ੍ਰਧਾਨਗੀ ਹੇਠ ਕੌਮੀ ਲੋਕ ਅਦਾਲਤਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਕਮਿਊਨਿਟੀ ਹੈਲਥ ਅਫਸਰਾਂ ਦੀ ਮੀਟਿੰਗ ਦਫਤਰ ਸਿਵਲ ਸਰਜਨ ਮੀਟਿੰਗ ਹਾਲ ਗੁਰਦਾਸਪੁਰ ਵਿਖੇ ਹੋਈ।

ਇਸ ਮੌਕੇ ਸਿਵਲ ਸਰਜਨ ਡਾ. ਹਰਭਜਨ ਰਾਮ ਮਾਂਡੀ ਅਤੇ ਸਹਾਇਕ ਸਿਵਲ ਸਰਜਨ ਭਾਰਤ ਭੂਸ਼ਨ  ਨੇ ਦੱਸਿਆ ਕਿ ਮਿਤੀ 12 ਨਵੰਬਰ 2022 ਨੂੰ ਪੰਜਾਬ ਰਾਜ ਦੀਆਂ ਸਮੂਹ ਜ਼ਿਲ੍ਹਾ ਅਤੇ ਉਪ-ਮੰਡਲ ਪੱਧਰ ਤੇ ਸਾਰੀਆਂ ਦੀਵਾਨੀ ਅਤੇ ਫ਼ੌਜਦਾਰੀ ਅਦਾਲਤਾਂ ਵਿਖੇ ਕੌਮੀ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹਨਾਂ ਅਦਾਲਤਾਂ ਵਿੱਚ ਦੀਵਾਨੀ, ਬੈਂਕ ਰਿਕਵਰੀ, ਚੈਕ ਬਾਂਊਂਸ ਮਜ਼ਦੂਰਾਂ ਨਾਲ ਸਬੰਧਤ ਝਗੜੇ, ਬਿਜਲੀ ਅਤੇ ਪਾਣੀ ਦੇ ਬਿੱਲਾਂ ਸਬੰਧੀ ਅਤੇ ਘਰੇਲੂ ਝਗੜਿਆਂ ਸਬੰਧੀ ਲੰਬਿਤ ਅਤੇ ਪ੍ਰੀ-ਲਿਟੀਗੇਟਿਵ ਕੇਸ ਸਮਝੌਤੇ ਲਈ ਵਿਚਾਰੇ ਜਾਣਗੇ। ਇਸ ਲਈ ਜਿਹੜੇ ਵਿਅਕਤੀ ਲੋਕ ਅਦਾਲਤਾਂ ਰਾਹੀਂ ਨਿਪਟਾਰਾ ਚਾਹੁੰਦੇ ਹਨ, ਉਹ ਸਬੰਧਤ ਅਦਾਲਤਾਂ ਵਿੱਚ ਜਿੱਥੇ ਉਹਨਾਂ ਦਾ ਕੇਸ ਚੱਲਦਾ ਹੈ ਵਿਖੇ ਆਪਣੀ ਅਰਜੀ ਲਗਾ ਸਕਦੇ ਹਨ ਜਾਂ ਨਵੇਂ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕਰਵਾਉਣ ਲਈ ਸਬੰਧਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਾਂ ਉਪ-ਮੰਡਲ ਕਮੇਟੀ ਦੇ ਦਫਤਰ ਵਿਖੇ ਆਪਣੀ ਅਰਜੀ ਦੇ ਸਕਦੇ ਹਨ।

ਇਸਦੇ ਨਾਲ ਹੀ ਸਿਵਲ ਸਰਜਨ ਨੇ ਲੋਕ ਅਦਾਲਤਾਂ ਵਿੱਚ ਕੇਸ ਲਗਾਉਣ ਦੇ ਲਾਭਾਂ ਸਬੰਧੀ ਵਿਸਥਾਰ ਵਿੱਚ ਦੱਸਿਆ। ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਵਿੱਚ ਜਲਦੀ ਅਤੇ ਸਸਤਾ ਨਿਆਂ ਮਿਲਦਾ ਹੈ ਅਤੇ ਲੋਕ ਅਦਾਲਤ ਦੇ ਫੈਸਲੇ ਅੰਤਮ ਹੁੰਦੇ ਹਨ। ਇਸਦੇ ਫੈਸਲੇ ਖਿਲਾਫ ਕੋਈ ਅਪੀਲ ਨਹੀਂ ਕੀਤੀ ਜਾ ਸਕਦੀ। ਇਸ ਵਿੱਚ ਫੈਸਲਾ ਆਪਸੀ ਸਹਿਮਤੀ ਅਤੇ ਰਜਾਮੰਦੀ ਨਾਲ ਕਰਵਾਇਆ ਜਾਂਦਾ ਹੈ। ਉਨਜ੍ਹਾਂ ਕਿਹਾ ਕਿ ਇਸ ਸਬੰਧੀ ਕੋਈ ਵੀ ਜਾਣਕਾਰੀ ਟੋਲ ਫਰੀ ਨੰਬਰ 1968 ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਮੌਕੇ ਡਿਪਟੀ ਮੈਡੀਕਲ ਕਮਿਨਸ਼ਰ ਡਾ. ਰੋਮੀ ਰਾਜਾ, ਮਨਿੰਦਰ ਕੌਰ ਏ.ਐੱਚ.ਏ, ਗੁਰਿੰਦਰ ਕੌਰ ਮਾਸ ਮੀਡੀਆ ਅਫ਼ਸਰ ਆਦਿ ਹਾਜ਼ਰ ਸਨ

Leave a Reply

Your email address will not be published. Required fields are marked *