ਫਤਿਹਗੜ੍ਹ ਸਾਹਿਬ, ਗੁਰਦਾਸਪੁਰ, 28 ਨਵੰਬਰ (ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਤੋਂ ਅਨੰਦਪੁਰ ਸਾਹਿਬ ਨੂੰ ਆ ਰਿਹਾ ਸੀਸ ਭੇਟ ਨਗਰ ਕੀਰਤਨ ਇਤਿਹਾਸਕ ਸ਼ਹੀਦੀ ਧਰਤੀ ਫਤਿਹਗੜ੍ਹ ਸਾਹਿਬ ਵਿਖੇ ਪਹੁੰਚਿਆ ਤੇ ਰਾਤਰੀ ਵਿਸ਼ਰਾਮ ਤੋਂ ਉਪਰੰਤ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਗੁਰਦੁਆਰਾ ਫਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਬਿਬਾਣ ਸਾਹਿਬ ਕੀਰਤਪੁਰ ਲਈ ਚਾਲੇ ਪਾਏ, ਇਥੇ ਹੀ ਰਾਤ ਦੇ ਵਿਸ਼ਰਾਮ ਕੀਤੇ ਜਾਣਗੇ ਅਤੇ ਸਵੇਰੇ 10 ਵਜੇ ਕੀਰਤਪੁਰ ਸਾਹਿਬ ਤੋਂ ਰੋਪੜ੍ਹ ਜ਼ਿਲੇ ਪੁਲਿਸ ਅਧਿਕਾਰੀ ਤੇ ਪ੍ਰਸ਼ਾਸਨ ਅਧਿਕਾਰੀਆਂ ਵੱਲੋਂ ਸੀਸ ਭੇਟ ਨਗਰ ਕੀਰਤਨ ਨੂੰ ਅਨੰਦਪੁਰ ਸਾਹਿਬ ਦੀ ਧਰਤੀ ਵੱਲ ਰਵਾਨਾ ਕੀਤਾ ਜਾਵੇਗਾ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰੀ ਕੀਰਤਨ ਦਰਬਾਰ ਕਰਵਾਇਆ ਜਾਵੇਗਾ,ਜਿਸ ਵਿਚ ਪੰਥ ਦੇ ਮਹਾਨ ਵਿਦਵਾਨ ਜਿਥੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਦੇ ਇਤਿਹਾਸ ਸੰਗਤਾਂ ਸ੍ਰਵਣ ਕਰਵਾਉਣ ਦੇ ਨਾਲ ਗੁਰੂ ਸਾਹਿਬ ਜੀ ਸ਼ਹੀਦੀ ਸੀਸ ਦਿੱਲੀ ਤੋਂ ਪੈਦਲ ਚੱਲ ਕੇ ਅਨੰਦਪੁਰ ਸਾਹਿਬ ਦੀ ਧਰਤੀ ਤੇ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਭੇਂਟ ਕਰ ਰੰਘਰੇਟੇ ਗੁਰ ਕੇ ਬੇਟੇ ਦਾ ਵਰਦਾਨ ਪ੍ਰਾਪਤ ਕਰਨ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਭਾਈ ਜੈਤਾ ਜੀ ਦੀ ਕੁਰਬਾਨੀ ਸਬੰਧੀ ਵਿਸਥਾਰ ਨਾਲ ਚਾਨਣਾ ਪਾਉਣਗੇ, ਇਸ ਮੌਕੇ ਤੇ ਦਿੱਲੀ ਤੋਂ ਅਨੰਦਪੁਰ ਸਾਹਿਬ ਤੱਕ ਸੀਸ ਭੇਟ ਨਗਰ ਕੀਰਤਨ ਸਜਾਉਣ ਦੀ ਸੇਵਾ ਕਰਨ ਵਾਲੇ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ, ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ, ਜਥੇਦਾਰ ਬਾਬਾ ਸੁਖਪਾਲ ਸਿੰਘ ਮੁਖੀ ਮਾਲਵਾ ਤਰਨਦਲ,ਸੰਤ ਬਾਬਾ ਗੁਰਪ੍ਰੀਤ ਸਿੰਘ ਉਦਾਸੀ ਮੁਖੀ ਇੰਟਰਨੈਸ਼ਨਲ ਉਦਾਸੀਨ ਟਕਸਾਲ,ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫਪੁਰ, ਜਥੇਦਾਰ ਪ੍ਰਗਟ ਕੀਤਾ ਮਜੀਠਾ ਬਾਈਪਾਸ, ਜਥੇਦਾਰ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਜਥੇਦਾਰ ਹੀਰਾ ਸਿੰਘ ਕੋਟ ਖਾਲਸਾ, ਜਥੇਦਾਰ ਗੁਰਦੀਪ ਸਿੰਘ ਅਨੰਦਪੁਰ ਸਾਹਿਬ, ਜਥੇਦਾਰ ਨਰਿੰਦਰ ਸਿੰਘ ਵੱਲਾ, ਬਾਬਾ ਰਾਜਾ ਸਿੰਘ, ਜਥੇਦਾਰ ਬਾਬਾ ਬਲਬੀਰ ਸਿੰਘ ਖਾਪੜਖੇੜੀ ਤੋਂ ਇਲਾਵਾ 51 ਰੰਗਰੇਟਾ ਨਿਹੰਗ ਦਲ ਪੰਥਾਂ ਕਮੇਟੀ ਪ੍ਰਧਾਨ ਵੱਲੋਂ ਧੰਨਵਾਦ ਕੀਤਾ ਜਾਵੇਗਾ ਤੇ ਸਨਮਾਨ ਵੀ ਕੀਤਾ ਜਾਵੇਗਾ ਇਸ ਮੌਕੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ, ਭਾਈ ਸੁਖਦੇਵ ਸਿੰਘ ਜਗਰਾਓਂ ਤੋਂ ਇਲਾਵਾ 51 ਰੰਗਰੇਟਾ ਦਲ ਪੰਥਾਂ ਦੇ ਮੁਖੀ ਜਥੇਦਾਰ ਸਾਹਿਬਾਨ ਤੇ ਹਜ਼ਾਰਾਂ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਹਾਜ਼ਰ ਸਨ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਹਰ ਸਾਲ ਰੰਗਰੇਟਾ ਜਥੇਬੰਦੀਆਂ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਦਿੱਲੀ ਤੋਂ ਅਨੰਦਪੁਰ ਸਾਹਿਬ ਤੱਕ ਸੀਸ ਭੇਟ ਨਗਰ ਕੀਰਤਨ ਦੀ ਚਲਾਈ ਮਰਯਾਦਾ ਤਹਿਤ ਇਸ ਵਾਰ ਇਹ ਸੀਸ ਭੇਟ ਨਗਰ ਕੀਰਤਨ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸੌ ਸਾਲਾਂ ਸ਼ਤਾਬਦੀ ਨੂੰ ਸਮਰਪਿਤ 25 ਨਵੰਬਰ ਨੂੰ ਅਰੰਭ ਕੀਤਾ ਗਿਆ ਸੀ ਜੋ 29 ਤਰੀਕ ਨੂੰ ਅਨੰਦਪੁਰ ਸਾਹਿਬ ਦੀ ਧਰਤੀ ਤੇ ਪਹੁੰਚੇ ਗਾ ਅਤੇ ਭਾਰੀ ਕੀਰਤਨ ਦਰਬਾਰ ਕਰਵਾਇਆ ਜਾਵੇਗਾ ।



