ਪੁਰਾਣੇ ਪੈਨਸ਼ਨ ਸਕੀਮ ਦੀ ਬਹਾਲੀ ਲਈ ਦਿੱਲੀ ਵਿਖੇ ਹੋਈ ਕੌਮੀ ਪੱਧਰੀ ਰੈਲੀ

ਦਿੱਲੀ

ਪੁਰਾਣੇ ਪੈਨਸ਼ਨ ਸਕੀਮ ਦੀ ਬਹਾਲੀ ਤੱਕ ਸੰਘਰਸ਼ ਰਹੇਗਾ ਜਾਰੀ – ਸੁਖਜੀਤ ਸਿੰਘ

ਰੈਲੀ ਉਪਰੰਤ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਦਿੱਲੀ ਪੁਲਸ ਵੱਲੋਂ ਤਿੰਨ ਆਗੂਆਂ ਤੇ ਕੀਤੀ ਐਫ ਆਈਆਰ ਦਰਜ

ਦਿੱਲੀ, ਗੁਰਦਾਸਪੁਰ, 28 ਨਵੰਬਰ (ਸਰਬਜੀਤ ਸਿੰਘ)– ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਐਨ ਐਮ ਓਪੀਐਸ ਦੇ ਸੱਦੇ ਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਕੌਮੀ ਪੱਧਰ ਦੀ ਰੈਲੀ ਮੁਲਾਜ਼ਮਾਂ ਵੱਲੋਂ ਕੀਤੀ ਗਈ।

ਐਨ ਐਮ ਓਪੀਐਸ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਸੀਪੀਐਫ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਅਤੇ ਜਿਲ੍ਹਾ ਪ੍ਰਧਾਨ ਪੁਨੀਤ ਸਾਗਰ ਨੇ ਦੱਸਿਆ ਕਿ ਦੇਸ਼ ਭਰ ਦੇ ਮੁਲਾਜ਼ਮਾਂ ਵੱਲੋਂ ਦਿੱਲੀ ਜੰਤਰ ਮੰਤਰ ਵਿਖੇ ਕੌਮੀ ਪੱਧਰੀ ਰੈਲੀ ਕੀਤੀ ਗਈ। ਇਸ ਰੈਲੀ ਵਿੱਚ ਦੇਸ਼ ਭਰ ਤੋਂ ਮੁਲਾਜ਼ਮਾਂ ਨੇ ਸ਼ਿਰਕਤ ਕੀਤੀ। ਰੈਲੀ ਵਿੱਚ ਸ਼ਾਮਿਲ ਮੁਲਾਜ਼ਮਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਦੇਸ਼ ਭਰ ਦੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਘੇਰੇ ਵਿੱਚ ਲਿਆਂਦਾ ਜਾਵੇ ਕਿਉਂਕਿ ਐਨਪੀਐਸ ਅਤੇ ਯੂਪੀਐਸ ਮੁਲਾਜ਼ਮ ਵਿਰੋਧੀ ਨੀਤੀਆਂ ਹਨ ਜਿਸ ਦਾ ਵਿਰੋਧ ਦੇਸ਼ ਭਰ ਦਾ ਮੁਲਾਜ਼ਮ ਕਰ ਰਿਹਾ। ਇਸ ਦੇ ਨਾਲ ਹੀ ਸੁਖਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 2027 ਵਿੱਚ ਹੋਣੀਆਂ ਹਨ। ਜਿਸ ਕਾਰਨ ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਸਾਲ 2026 ਵਿੱਚ ਪੰਜਾਬ ਸਰਕਾਰ ਵਿਰੁੱਧ ਵੱਡੇ ਸੰਘਰਸ਼ ਦਾ ਐਲਾਨ ਕਰੇਗਾ ਅਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਤੱਕ ਸੰਘਰਸ਼ ਜਾਰੀ ਰਹੇਗਾ।  ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਐਨਐਮ ਓਪੀਐਸ ਦੇ ਤਿੰਨ ਆਗੂਆਂ ਤੇ ਦਿੱਲੀ ਪੁਲਸ ਵੱਲੋਂ ਐਫ ਆਈਆਰ ਦਰਜ ਕੀਤੀ ਗਈ ਹੈ ਜਿਸ ਦੀ ਉਹ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਨ।

Leave a Reply

Your email address will not be published. Required fields are marked *