ਬਟਾਲਾ, ਗੁਰਦਾਸਪੁਰ, 28 ਨਵੰਬਰ (ਸਰਬਜੀਤ ਸਿੰਘ)— ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸ਼੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨਾਲ ਸੰਬੰਧੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਬਾਰੇ ਜਾਣੂ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਦੇ ਡੀ.ਈ.ਓ. ਐਲੀ: ਪਰਮਜੀਤ ਤੇ ਡਿਪਟੀ ਡੀ.ਈ.ਓ. ਐਲੀ: ਡਾ. ਅਨਿਲ ਸ਼ਰਮਾ ਦੀ ਅਗਵਾਈ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਬਟਾਲਾ 1 ਵਿਖੇ ਸ਼੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨਾਲ ਸੰਬੰਧੀ ਬਲਾਕ ਪੱਧਰੀ ਪ੍ਰਸ਼ਨੋਤਰੀ ਮੇਕਾਬਲੇ ਕਰਵਾਏ ਗਏ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ. ਜਸਵਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਬਲਾਕ ਪੱਧਰੀ ਪ੍ਰਸ਼ਨੋਤਰੀ ਮੁਕਾਬਲਿਆਂ ਵਿੱਚ 07 ਕਲੱਸਟਰ ਪੱਧਰੀ ਜੇਤੂ ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ ਹੈ। ਇਸ ਦੌਰਾਨ ਸ਼੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ ਜੀਵਨ ਨਾਲ ਸਬੰਧਤ ਵਿਦਿਆਰਥੀਆਂ ਕੋਲੋਂ ਪ੍ਰਸ਼ਨ ਪੁੱਛੇ ਗਏ। ਉਨ੍ਹਾਂ ਜਾਣਕਾਰੀ ਦਿੱਤੀ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਸਹਿਜਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਸ਼ੇਖਪੁਰ ਕਲਾਂ ਵੱਲੋਂ ਪਹਿਲਾ , ਪ੍ਰਿਥਮਦੀਪ ਕੌਰ ਸਰਕਾਰੀ ਪ੍ਰਾਇਮਰੀ ਸਕੂਲ ਅਰਬਨ ਅਸਟੇਟ ਬਟਾਲਾ ਵੱਲੋਂ ਦੂਸਰਾ ਅਤੇ ਮਨਜੋਤ ਕੌਰ ਸਰਕਾਰੀ ਪ੍ਰਾਇਮਰੀ ਸਕੂਲ ਜੈਤੋ ਸਰਜਾ ਵੱਲੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਗਿਆ। ਇਸ ਦੌਰਾਨ ਬੱਚਿਆਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਵਿਦਿਆਰਥਣ ਰਵਨੀਤ ਕੌਰ ਵੱਲੋਂ ਸ਼੍ਰੀ ਗੁਰੂ ਤੇਗ਼ ਬਹਾਦੁਰ ਜੀ ਨਾਲ ਸਬੰਧਤ ਕਵਿਤਾ ਪੇਸ਼ ਕੀਤੀ ਗਈ। ਇਸ ਮੌਕੇ ਸੈਂਟਰ ਮੁੱਖ ਅਧਿਆਪਕ ਹਰਪਿੰਦਰਪਾਲ ਕੌਰ, ਅਮਨਦੀਪ ਕੌਰ, ਹੈੱਡ ਟੀਚਰ ਗੁਰਪ੍ਰੀਤ ਸਿੰਘ, ਪਰਮਜੀਤ ਸਿੰਘ , ਗੁਰਪ੍ਰੀਤ ਸਿੰਘ ਰੰਗੀਲਪੁਰ, ਸੁਖਮੀਤ ਕੌਰ ਵੱਲੋਂ ਜੱਜ ਦੀ ਭੂਮਿਕਾ ਨਿਭਾਈ ਗਈ। ਇਸ ਦੌਰਾਨ ਸੈਂਟਰ ਮੁੱਖ ਅਧਿਆਪਕ ਵਿਨੋਦ ਸ਼ਰਮਾਂ, ਜਸਵਿੰਦਰ ਸਿੰਘ, ਹੈੱਡ ਟੀਚਰ ਜਸਪਾਲ ਸਿੰਘ, ਪਵਨ ਕੁਮਾਰ, ਗਗਨਦੀਪ ਸਿੰਘ, ਬੀ.ਆਰ.ਸੀ. ਰਾਮ ਸਿੰਘ, ਭੁਪਿੰਦਰ ਸਿੰਘ ਪੰਛੀ, ਪਲਵਿੰਦਰ ਸਿੰਘ ਕਾਹਲੋਂ, ਰਜਨੀ ਬਾਲਾ, ਅਮਨਦੀਪ ਸਿੰਘ , ਦੀਪਕ ਕੁਮਾਰ, ਰੇਨੂੰ ਬਾਲਾ, ਮਨਮਿੰਦਰ ਕੌਰ, ਸੰਦੇਸ਼ ਕੁਮਾਰ ਆਦਿ ਹਾਜ਼ਰ ਸਨ।



