ਆਨੰਦਪੁਰ ਸਾਹਿਬ, ਗੁਰਦਾਸਪੁਰ, 29 ਨਵੰਬਰ (ਸਰਬਜੀਤ ਸਿੰਘ)– ਹਰ ਸਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਸੀਸ ਦਿੱਲੀ ਤੋਂ ਪੈਦਲ ਚੱਲ ਕੇ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦੇ ਭੇਂਟ ਕਰ “ਰੰਗਰੇਟਾ ਗੁਰ ਕਾ ਬੇਟਾ”ਦਾ ਵਰਦਾਨ ਪ੍ਰਾਪਤ ਕਰਨ ਵਾਲੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਵਾਰਸ ਕੌਮ ਰੰਗਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਉਹਨਾਂ ਦੀ ਯਾਦ ਨੂੰ ਸਮਰਪਿਤ ਦਿੱਲੀ ਤੋਂ ਅਨੰਦਪੁਰ ਸਾਹਿਬ ਤੱਕ ਸੀਸ ਭੇਟ ਨਗਰ ਕੀਰਤਨ ਸਜਾਉਣ ਮਰਯਾਦਾ ਚਲਾਈ ਹੋਈ ਹੈ ਅਤੇ ਇਸੇ ਮਰਯਾਦਾ ਤੇ ਪਹਿਰਾ ਦੇਂਦਿਆਂ ਇਸ ਸਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸੌ ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸੀਸ ਭੇਟ ਨਗਰ ਕੀਰਤਨ ਗੁਰਦੁਆਰਾ ਸੀਸ ਗੰਜ ਸਾਹਿਬ ਨਵੀਂ ਦਿੱਲੀ ਤੋਂ 25 ਨਵੰਬਰ ਨੂੰ ਅਨੰਦਪੁਰ ਸਾਹਿਬ ਦੀ ਧਰਤੀ ਲਈ ਰਵਾਨਾ ਹੋਇਆ ਸੀ ਜੋ ਸ਼ਹੀਦ ਬਾਬਾ ਜੀਵਨ ਸਿੰਘ ਜੀ ਭਾਈ ਜੈਤਾ ਜੀ ਨਾਲ ਸਬੰਧਤ ਵੱਖ ਵੱਖ ਗੁਰਦੁਆਰਿਆਂ ਤੋਂ ਹੁੰਦਾ ਹੋਇਆ ਆਪਣੇ ਆਖਰੀ ਪੜਾਅ ਗੁਰਦੁਆਰਾ ਸੀਸ ਗੰਜ ਸਾਹਿਬ ਅਨੰਦਪੁਰ ਸਾਹਿਬ ਪਹੁੰਚਿਆਂ ਜਿਥੇ ਮਹਾਂਨ ਕੀਰਤਨ ਦਰਬਾਰ ਕਰਵਾਇਆ ਗਿਆ ਜਿਸ ਵਿੱਚ ਪੰਥ ਦੇ ਵਿਦਵਾਨਾਂ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਅਤੇ ਉਹਨਾਂ ਦਾ ਸ਼ਹੀਦੀ ਸੀਸ ਦਿੱਲੀ ਤੋਂ ਪੈਦਲ ਚੱਲ ਕੇ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਭੇਂਟ ਕਰਨ ਸ਼ਹੀਦ ਬਾਬਾ ਜੀਵਨ ਸਿੰਘ ਭਾਈ


