ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੋਲਕ ਦੀ ਭੁੱਖ ਖਾਤਰ ਰੰਗਰੇਟਾ ਦਲ ਪੰਥਾਂ ਦੀ ਦਿੱਲੀ ਤੋਂ ਅਨੰਦਪੁਰ ਸਾਹਿਬ ਤੱਕ ਸੀਸ ਭੇਟ ਨਗਰ ਕੀਰਤਨ ਦੀ ਸਲਾਨਾ ਮਰਿਯਾਦਾ ਦਾ ਕੀਤਾ ਅਪਮਾਨ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 29 ਨਵੰਬਰ (ਸਰਬਜੀਤ ਸਿੰਘ)– ਹਰ ਸਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪਾਵਨ ਪਵਿੱਤਰ ਸ਼ਹੀਦੀ ਸੀਸ ਦਿੱਲੀ ਤੋਂ ਪੈਦਲ ਚੱਲ ਕੇ ਅਨੰਦਪੁਰ ਸਾਹਿਬ ਦੀ ਧਰਤੀ ਤੇ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਭੇਂਟ ਕਰ ਰੰਘਰੇਟੇ ਗੁਰ ਕੇ ਬੇਟੇ ਦਾ ਵਰਦਾਨ ਪ੍ਰਾਪਤ ਕਰਨ ਵਾਲੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਭਾਈ ਜੈਤਾ ਦੇ ਵਾਰਸ ਰੰਗਰੇਟਾ ਕੌਮ ਉਹਨਾਂ ਦੀ ਕੁਰਬਾਨੀ ਤੇ ਗੁਰ ਸੇਵਾ ਨੂੰ ਯਾਦ ਕਰਦਿਆਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਹਰ ਸਾਲ ਦਿੱਲੀ ਤੋਂ ਅਨੰਦਪੁਰ ਸਾਹਿਬ ਤੱਕ ਸੀਸ ਭੇਟ ਨਗਰ ਕੀਰਤਨ ਸਜਾਉਣ ਦੀ ਮਰਯਾਦਾ ਚਲਾਈ ਹੋਈ ਹੈ ਅਤੇ ਇਸ ਸਾਲ ਜਦੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸੀਸ ਭੇਟ ਨਗਰ ਸਜਾਉਣ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੋਲਕ ਦੀ ਭੁੱਖ ਖਾਤਰ ਸੀਸ ਭੇਟ ਨਗਰ ਕੀਰਤਨ ਦੀ ਪਾਲਕੀ ਸਾਹਿਬ ਤੇ ਪੰਜ ਪਿਆਰਿਆਂ ਤੋਂ ਅੱਗੇ ਆਪਣੀ ਪਾਲਕੀ ਸਾਹਿਬ ਤੇ ਪੰਜ ਪਿਆਰੇ ਅੱਗੇ ਲਾ ਕੇ ਲੰਮੇ ਸਮੇਂ ਤੋਂ ਚੱਲ ਰਹੀ ਸੀਸ ਭੇਟ ਨਗਰ ਕੀਰਤਨ ਦੀ ਮਰਯਾਦਾ ‘ਚ ਵਿਗਨ ਪਾਈਆਂ ਜਿਸ ਦਾ ਰੰਗਰੇਟਾ ਕੌਮ ਸਖਤ ਲੈਂਦਿਆਂ ਕਿਹਾ ਅਸੀਂ ਮੰਨਦੇ ਹਾਂ ਸਹੀਦ ਬਾਬਾ ਜੀਵਨ ਸਭ ਕੌਮ ਦੇ ਸਾਂਝੇ ਹਨ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਪਹਿਲਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਕੁਰਬਾਨੀ ਨੂੰ ਮੁੱਖ ਰੱਖਦਿਆਂ ਕਦੇ ਸੀਸ ਭੇ

Leave a Reply

Your email address will not be published. Required fields are marked *