ਮੁਲਾਜ਼ਮ ਆਗੂ ਸੁਖਜੀਤ ਸਿੰਘ ਤੇ ਐਫ ਆਈ ਆਰ ਦਰਜ ਕਰਨ ਦੀ ਨਿਖੇਧੀ -ਪੁਨੀਤ ਸਾਗਰ

ਗੁਰਦਾਸਪੁਰ

ਕੇਂਦਰ ਸਰਕਾਰ ਦੇ ਇਸ਼ਾਰੇ ਤੇ ਦਿੱਲੀ ਪੁਲਸ ਵੱਲੋਂ ਐਫਆਈਆਰ ਦਰਜ ਕੀਤੀ

2 ਦਸੰਬਰ 2025 ਨੂੰ ਦੇਸ਼ ਭਰ ਦੇ ਮੁਲਾਜ਼ਮ ਐਫਆਈਆਰ ਦੀਆਂ ਕਾਪੀਆਂ ਸਾੜਨਗੇ

ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)–ਪੁਨੀਤ ਸਾਗਰ, ਜਿਲ੍ਹਾ ਪ੍ਰਧਾਨ ਸੀਪੀਐਫ ਕਰਮਚਾਰੀ ਯੂਨੀਅਨ ਗੁਰਦਾਸਪੁਰ ਵਲੋਂ ਦੱਸਿਆ ਗਿਆ ਕਿ ਨੈਸ਼ਨਲ ਮੂਵਮੈਂਟ ਫਾਰ ਓਲਡ ਪੈਨਸ਼ਨ ਸਕੀਮ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਜੀਤ ਸਿੰਘ ਤੇ ਬੀਤੇ ਦਿਨ ਦਿੱਲੀ ਧਰਨੇ ਕਾਰਨ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਦਿੱਲੀ ਪੁਲਿਸ ਵੱਲੋਂ ਐਫਆਈਆਰ ਦਰਜ ਕੀਤੀ ਗਈ।

ਜਿਸ ਦੀ ਸੀਪੀਐਫ ਕਰਮਚਾਰੀ ਯੂਨੀਅਨ ਗੁਰਦਾਸਪੁਰ ਵੱਲੋਂ ਨਿੰਦਾ ਕੀਤੀ ਜਾਂਦੀ ਹੈ ਕਿਉਂਕਿ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨਾ ਹਰ ਵਰਗ ਦਾ ਸੰਵਿਧਾਨਿਕ ਹੱਕ ਹੈ। ਜਿਸ ਕਾਰਨ ਦੇਸ਼ ਭਰ ਦੇ ਮੁਲਾਜ਼ਮਾਂ ਵੱਲੋਂ 25 ਨਵੰਬਰ 2025 ਨੂੰ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਦਿੱਲੀ ਵਿਖੇ ਕੌਮੀ ਪੱਧਰੀ ਧਰਨਾ ਦਿੱਤਾ ਗਿਆ ਸੀ। ਧਰਨੇ ਦੌਰਾਨ ਮੁਲਾਜ਼ਮਾਂ ਦੀ ਗਿਣਤੀ ਵੱਧ ਹੋਣ ਕਾਰਨ ਦਿੱਲੀ ਪੁਲਿਸ ਵੱਲੋਂ ਸ੍ਰੀ ਸੁਖਜੀਤ ਸਿੰਘ ਸਮੇਤ ਤਿੰਨ ਹੋਰ ਮੁਲਾਜ਼ਮ ਆਗੂਆਂ ਤੇ ਐਫਆਈਆਰ ਦਰਜ ਕਰ ਦਿੱਤੀ। ਇੱਥੇ ਦੱਸਣ ਯੋਗ ਹੈ ਕਿ 2 ਦਸੰਬਰ 2025 ਨੂੰ ਦੇਸ਼ ਭਰ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਦੇ ਇਸ ਰਵੱਏ ਵਿਰੁੱਧ ਦੇਸ਼ ਭਰ ਵਿੱਚ ਐਫਆਈਆਰ ਦੀਆਂ ਕਾਪੀਆਂ ਸਾੜਦੇ ਹੋਏ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਜਾਵੇਗਾ।

Leave a Reply

Your email address will not be published. Required fields are marked *