ਈ.ਓ. ਧਾਰੀਵਾਲ ਨੇ ਸ਼ਹਿਰ ਵਾਸੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ
ਗੁਰਦਾਸਪੁਰ, 6 ਨਵੰਬਰ (ਸਰਬਜੀਤ ਸਿੰਘ) – ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਸ੍ਰੀ ਰਜਿੰਦਰ ਅਗਵਾਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਚਲਾਈ ਜਾਰੀ ਪੈਨ ਇੰਡੀਆ ਵਿਸ਼ੇਸ਼ ਕਾਨੂੰਨੀ ਜਾਗਰੂਕਤਾ ਮੁਹਿੰਮ ਤਹਿਤ ਨਗਰ ਕੌਂਸਲ ਵੱਲੋਂ ਧਾਰੀਵਾਲ ਦੇ ਲੁਧਿਆਣਾ ਮੁਹੱਲਾ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਜਾਗਰੂਕਤਾ ਕੈਂਪ ਵਿੱਚ ਨਗਰ ਕੌਂਸਲ ਦਫ਼ਤਰ ਧਾਰੀਵਾਲ ਦੇ ਸਫ਼ਾਈ ਕਰਮੀਆਂ ਅਤੇ ਹੋਰ ਸ਼ਹਿਰ ਵਾਸੀਆਂ ਨੇ ਭਾਗ ਲਿਆ ਜਿਨ੍ਹਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ।
ਨਗਰ ਕੌਂਸਲ ਧਾਰੀਵਾਲ ਦੇ ਈ.ਓ. ਸ੍ਰੀ ਅਰੁਣ ਕੁਮਾਰ ਨੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਨੁਸੂਚਿਤ ਜਾਤੀ ਜਾਂ ਕਬੀਲੇ ਦੇ ਮੈਂਬਰ, ਇਸਤਰੀ / ਬੱਚਾ, ਬੇਗਾਰ ਦੇ ਮਾਰੇ, ਮਾਨਸਿਕ ਰੋਗੀ / ਅਪੰਗ, ਕੁਦਰਤੀ ਆਫ਼ਤਾਂ ਦੇ ਮਾਰੇ ਉਦਯੋਗਿਕ ਕਾਮੇ, ਜ਼ੇਲ੍ਹਾਂ ਵਿੱਚ ਬੰਦ ਹਵਾਲਾਤੀ ਅਤੇ ਕੈਦੀ ਜਾਂ ਹਿਰਾਸਤ ਵਿੱਚ ਵਿਅਕਤੀ, ਹਰ ਉਹ ਵਿਅਕਤੀ ਜਿਸਦੀ ਸਾਲਾਨਾ ਆਮਦਨ 3,00,000/-ਰੁਪਏ ਤੋਂ ਵੱਧ ਨਾ ਹੋਵੇ ਮੁਫ਼ਤ ਕਾਨੂੰਨੀ ਸਹਾਇਤਾ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਕਾਨੂੰਨੀ ਸਹਾਇਤਾ ਲੈਣ ਲਈ ਲਿਖਤੀ ਦਰਖਾਸਤ ਨਿਰਧਾਰਿਤ ਫਾਰਮੇ ਤੇ ਜੋ ਅਥਾਰਟੀ ਵਲੋਂ ਮੁਫਤ ਮੁਹੱਈਆਂ ਕਰਵਾਇਆ ਜਾਂਦਾ ਹੈ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਜ਼ਿਲ੍ਹਾ ਪੱਧਰ ’ਤੇ ਮਾਨਯੋਗ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਜਾਂ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਉਪ-ਮੰਡਲ ਪੱਧਰ ਤੇ ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਦੇ ਦਫਤਰ ਵਿਖੇ ਦਿੱਤੀ ਜਾ ਸਕਦੀ ਹੈ