ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ

ਗੁਰਦਾਸਪੁਰ

ਜ਼ਿਲ੍ਹਾ ਗੁਰਦਾਸਪੁਰ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ 25 ਜੋਨਾਂ ਅਤੇ 11 ਬਲਾਕ ਸੰਮਤੀਆਂ ਦੇ 204 ਜੋਨਾਂ ਦੀਆਂ ਹੋਣਗੀਆਂ ਚੋਣਾਂ

ਨਾਮਜ਼ਦਗੀ ਪੱਤਰ ਅੱਜ ਪਹਿਲੀ ਦਸੰਬਰ ਤੋਂ ਭਰੇ ਜਾ ਸਕਣਗੇ- ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 4 ਦਸੰਬਰ 2025

ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)– ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਦਿੱਤਿਆ ਉੁੱਪਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਤਹਿਤ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰਾਂ ਦੀਆਂ ਆਮ ਚੋਣਾਂ ਪੂਰੀ ਤਰ੍ਹਾਂ ਨਿਰਪੱਖ, ਆਜ਼ਾਦ ਅਤੇ ਸ਼ਾਂਤਮਈ ਢੰਗ ਨਾਲ ਕਰਵਾਈਆਂ ਜਾਣਗੀਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਗੁਰਦਾਸਪੁਰ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ 25 ਜੋਨਾਂ ਅਤੇ 11 ਬਲਾਕ ਸੰਮਤੀਆਂ ਦੇ 204 ਜੋਨਾਂ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ। ਇਹ ਚੋਣਾਂ ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀ ਚੋਣ ਵਿੱਚ 50 ਫੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਹੋਣਗੀਆਂ।

ਉਨ੍ਹਾਂ ਨੇ ਕਿਹਾ ਕਿ ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਮਿਤੀ 01 ਦਸੰਬਰ 2025 (ਸੋਮਵਾਰ) (ਸਵੇਰੇ 11:00 ਤੋਂ ਸ਼ਾਮ 03:00 ਵਜੇ ਤੱਕ)। ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 04 ਦਸੰਬਰ 2025 (ਵੀਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 05 ਦਸੰਬਰ 2025 (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06 ਦਸੰਬਰ 2025 (ਸ਼ਨੀਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ। ਉਨ੍ਹਾਂ ਦੱਸਿਆ ਕਿ ਸਾਰੇ ਨਾਮਜ਼ਦਗੀ ਪੱਤਰਾਂ ਨਾਲ ਨਿਰਧਾਰਿਤ ਹਲਫੀਆ ਬਿਆਨ ਅਤੇ ਉਮੀਦਵਾਰ ਰਾਜਨੀਤਿਕ ਪਾਰਟੀ ਵੱਲੋਂ ਖੜ੍ਹਾ ਕੀਤੇ ਜਾਣ ਦੀ ਸੂਰਤ ਵਿੱਚ ਸਬੰਧਤ ਰਾਜਨੀਤਿਕ ਪਾਰਟੀ ਦਾ ਅਧਿਕਾਰਤ ਪੱਤਰ ਨਾਲ ਲੱਗਿਆ ਹੋਣਾ ਚਾਹੀਦਾ ਹੈ।

ਉਨ੍ਹਾਂ ਨੇ ਦੱਸਿਆ ਕਿ ਚੋਣ ਮਿਤੀ 14 ਦਸੰਬਰ 2025 (ਐਤਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ ਦੇ 04:00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ। ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17 ਦਸੰਬਰ 2025 (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ `ਤੇ ਹੋਵੇਗੀ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ 25 ਜੋਨ ਹਨ ਜਦਕਿ ਪੰਚਾਇਤ ਸੰਮਤੀ ਬਟਾਲਾ ਦੇ 15 ਜੋਨ, ਪੰਚਾਇਤ ਸੰਮਤੀ ਦੀਨਾਨਗਰ ਦੇ 22 ਜੋਨ, ਪੰਚਾਇਤ ਸੰਮਤੀ ਦੋਰਾਂਗਲਾ ਦੇ 15 ਜੋਨ, ਪੰਚਾਇਤ ਸੰਮਤੀ ਡੇਰਾ ਬਾਬਾ ਨਾਨਕ ਦੇ 19 ਜੋਨ, ਪੰਚਾਇਤ ਸੰਮਤੀ ਧਾਰੀਵਾਲ ਦੇ 17 ਜੋਨ, ਪੰਚਾਇਤ ਸੰਮਤੀ ਫਤਿਹਗੜ੍ਹ ਚੂੜੀਆਂ ਦੇ 25 ਜੋਨ, ਪੰਚਾਇਤ ਸੰਮਤੀ ਗੁਰਦਾਸਪੁਰ ਦੇ 21 ਜੋਨ, ਪੰਚਾਇਤ ਸੰਮਤੀ ਕਾਹਨੂੰਵਾਨ ਦੇ 15 ਜੋਨ ਅਤੇ ਪੰਚਾਇਤ ਸੰਮਤੀ ਕਲਾਨੌਰ ਦੇ 19 ਜੋਨ , ਕਾਦੀਆਂ ਬਲਾਕ ਸੰਮਤੀ 17 ਜੋਨ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ 19 ਜੋਨ ਹਨ।

ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਲਈ 2,55,000/- ਰੁ: ਅਤੇ ਪੰਚਾਇਤ ਸੰਮਤੀ ਦੇ ਉਮੀਦਵਾਰ ਲਈ 1,10,000/- ਰੁ: ਚੋਣ ਖਰਚੇ ਦੀ ਹੱਦ ਨੋਟੀਫਾਈ ਕੀਤੀ ਗਈ ਹੈ।

Leave a Reply

Your email address will not be published. Required fields are marked *