ਗੁਰਦਾਸਪੁਰ, 1 ਦਸੰਬਰ (ਸਰਬਜੀਤ ਸਿੰਘ)—ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਲਾਨਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਰ ਵੱਡਾ ਘੱਲੂਘਾਰਾ ਕੁੱਪ ਕਲਾਂ ਮਾਲੇਰਕੋਟਲਾ ਵਿਖੇ ਦਸਵੀਂ ਮੌਕੇ ਭਾਰੀ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਦੇ ਮਹਾਨ ਵਿਦਵਾਨਾਂ ਨੇ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਜੀ ਦੇ ਪਾਵਨ ਪਵਿੱਤਰ ਜੀਵਨ ਇਤਸਾਹ ਤੇ ਸ਼ਹੀਦੀ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ, ਧਾਰਮਿਕ ਬੁਲਾਰਿਆਂ ਤੇ ਸੰਤਾ ਮਹਾਂਪੁਰਖਾਂ ਦਾ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਅਤੇ ਗੱਦੀ ਨਸ਼ੀਨ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਦੱਸਿਆ ਸਮਾਗਮ ਸਬੰਧੀ ਪਰਸੋਂ ਦੇ ਰੋਜ਼ ਤੋਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਕਾਲੀ ਤੇ ਰੱਬੀ ਗੁਰਬਾਣੀ ਦੇ ਅਖੰਡ ਪਾਠ ਸਾਹਿਬ ਸਮੇਤ ਜਪੁਜੀ ਸਾਹਿਬ ਅਰੰਭ ਕੀਤੇ ਗਏ ਸਨ ਜਿਨ੍ਹਾਂ ਦੇ ਅੱਜ ਦਸਵੀਂ ਮੌਕੇ ਸੰਪੂਰਨ ਭੋਗ ਪਾਏ ਗਏ ਅਤੇ ਅਰਦਾਸ ਬੇਨਤੀ ਤੇ ਹੁਕਮਨਾਮੇ ਤੋਂ ਬਾਅਦ ਧਾਰਮਿਕ ਸਮਾਗਮ ਦੀ ਆਰੰਭਤਾ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਦੇ ਹਜ਼ੂਰੀ ਕੀਰਤਨੀ ਜਥੇ ਦੇ ਸਬਦ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨ


