9 ਨਵੰਬਰ ਨੂੰ ਦੀਨਾਨਗਰ ਵਿਖੇ ਲੱਗੇਗਾ ਮੈਗਾ ਲੀਗਲ ਜਾਗਰੂਕਤਾ ਕੈਂਪ
ਗੁਰਦਾਸਪੁਰ, 6 ਨਵੰਬਰ (ਸਰਬਜੀਤ ਸਿੰਘ) – ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੇਸ਼ਨਜ਼ ਜੱਜ, ਗੁਰਦਾਸਪੁਰ, ਸ੍ਰੀ ਰਜਿੰਦਰ ਅਗਵਾਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ 31 ਅਕਤੂਬਰ ਤੋਂ 13 ਨਵੰਬਰ 2022 ਤੱਕ ਕੰਪੇਨ (ਹੱਕ ਹਮਾਰਾ ਬੀ ਤੋ ਹੈ ੍75) ਦੇ ਤਹਿਤ ਪੈਨ ਇੰਡੀਆ ਜਾਗਰੁਕਤਾ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਮੈਡਮ ਨਵਦੀਪ ਕੌਰ ਗਿੱਲ ਨੇ ਦੱਸਿਆ ਕਿ ਜਾਗਰੂਕਤਾ ਮੁਹਿੰਮ ਦੇ ਤਹਿਤ ਜ਼ਿਲ੍ਹੇ ਦੇ ਹਰ ਪਿੰਡ ਵਿੱਚ ਪਹੁੰਚ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਦੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ ਮੁਹਿੰਮ ਦੌਰਾਨ ਲੋਕਾਂ ਨੂੰ ਉਨ੍ਹਾਂ ਦੇ ਮੌਲਿਕ ਅਧਿਕਾਰਾਂ ਅਤੇ ਫਰਜਾਂ ਬਾਰੇ ਵੀ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਦਿੱਤੀ ਜਾਂਦੀ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਵੀ ਲੋਕਾਂ ਨੂੰ ਦੱਸਿਆ ਜਾ ਰਿਹਾ ਹੈ।
ਮੈਡਮ ਨਵਦੀਪ ਕੌਰ ਨੇ ਕਿਹਾ ਕਿ ਇਸ ਜਾਗਰੂਕਤਾ ਮੁਹਿੰਮ ਨੂੰ ਪੂਰੇ ਜ਼ਿਲ੍ਹੇ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਵੱਖ-ਵੱਖ ਜਗ੍ਹਾ, ਪਿੰਡਾਂ, ਸਕੂਲਾਂ-ਕਾਲਜਾਂ ਵਿਖੇ ਸੈਮੀਨਾਰਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 9 ਨਵੰਬਰ ਨੂੰ ਐੱਸ.ਐੱਸ.ਐੱਮ ਕਾਲਜ ਦੀਨਾਨਗਰ ਵਿਖੇ ਮੈਗਾ ਲੀਗਲ ਜਾਗਰੂਕਤਾ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਨਾਲਸਾ ਸਬੰਧੀ ਵੱਖ-ਵੱਖ ਸਕੀਮਾਂ ਤੋਂ ਜਾਣੂ ਕਰਵਾਇਆ ਜਾਵੇਗਾ।