ਸਰਦੀਆਂ ਦਾ ਸੈਸ਼ਨ ਸ਼ੁਰੂ ਹੋਣ ਦੇ ਬਾਵਜੂਦ ਅੰਮ੍ਰਿਤਪਾਲ ਐਮ ਪੀ ਦੀ ਪਰੋਲ ਤੇ ਰੋਕ ਲੱਗਣੀ ਸਿੱਖਾਂ ਨਾਲ ਧੱਕਾ ਸ਼ਾਹੀ ਵਰਤਾਰਾ ਤੇ ਗੈਰ ਸੰਵਿਧਾਨਕ -ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 2 ਦਸੰਬਰ (ਸਰਬਜੀਤ ਸਿੰਘ)– ਖਡੂਰ ਸਾਹਿਬ ਤੋਂ ਐਮ ਪੀ ਤੇ ਵਾਰਸ ਪੰਜਾਬ ਜਥੇਬੰਦੀ ਦੇ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਮੈਨੂੰ ਸਰਦ ਰੁੱਤ ਪਾਰਲੀਮੈਂਟ ਸੈਸ਼ਨ ਵਿੱਚ ਭਾਗ ਲੈਣ ਲਈ ਪਰੋਲ ਦਿੱਤੀ ਜਾਵੇ, ਪੰਜਾਬ ਹਰਿਆਣਾ ਹਾਈਕੋਰਟ ਨੇ ਇਸ ਅਰਜ਼ੀ ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਤੋਂ ਇਸ ਸਬੰਧੀ ਰਿਪੋਰਟ ਮੰਗੀ ਤਾਂ ਪੰਜਾਬ ਸਰਕਾਰ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਬਾਹਰ ਆਉਣ ਨਾਲ ਅਮਨ ਕਾਨੂੰਨ ਦੀ ਸਥਿਤੀ ਵਿਗੜ ਸਕਦੀ ਹੈ, ਅਦਾਲਤ ਨੇ ਇਸ ਜੁਵਾਬ’ਚ ਪੰਜਾਬ ਸਰਕਾਰ ਨੂੰ ਪੁੱਛਿਆ ਕਿ ਕੇਹੜੇ ਕਾਰਨਾਂ ਕਰਕੇ ਅਮਨ ਕਾਨੂੰਨ ਦੀ ਸਥਿਤੀ ‘ਚ ਵਿਗਨ ਪੈ ਹੈ ਤਾਂ ਸਰਕਾਰ ਨੇ ਸਪਸ਼ਟ ਕਿਹਾ ਉਸ ਦਾ ਭਾਸ਼ਨ ਹੀ ਅਜਿਹਾ ਹੈ, ਹੁਣ ਸਰਕਾਰ ਇਸ ਦੀ ਸੁਣਵਾਈ ਸੱਤ ਦਿਨ ਹੋਰ ਅੱਗੇ ਪਾ ਦਿੱਤੀ ਹੈ ਅਤੇ ਹੁਣ ਸਮੇਂ ਦਾ ਭਵਿੱਖ ਹੀ ਤਹਿ ਕਰੇਗਾ ਕਿ ਪੰਜਾਬ ਹਰਿਆਣਾ ਹਾਈਕੋਰਟ ਐਮ ਪੀ ਅੰਮ੍ਰਿਤਪਾਲ ਨੂੰ ਸਰਸ ਰੁੱਤ ਸ਼ੈਸ਼ਨ ਵਿੱਚ ਸ਼ਾਮਲ ਹੋਣ ਦੀ ਆਗਿਆ ਦਿੰਦੀ ਹੈ ਜਾ ਨਹੀ ? ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੰਜਾਬ ਸਰਕਾਰ ਵੱਲੋਂ ਐਮ ਪੀ ਅੰਮ੍ਰਿਤ ਪਾਲ ਸਿੰਘ ਦੀ ਪੈਰੋਲ ਛੁੱਟੀ ਤੇ ਰੋਕ ਲਗਾਉਣ ਦੀਆਂ ਸਿੱਖ ਵਿਰੋਧੀ ਰੀਪੋਰਟਾਂਂ ਦੀ ਜ਼ੋਰਦਾਰ ਸ਼ਬਦਾਂ ‘ਚ ਨਿੰਦਾ ਅਤੇ ਪੰਜਾਬ ਹਰਿਆਣਾ ਹਾਈਕੋਰਟ ਨੂੰ ਅੰਮ੍ਰਿਤ ਪਾਲ ਸਿੰਘ ਐਮ ਪੀ ਨੂੰ ਸਰਦ ਰੁੱਤ ਸ਼ੈਸ਼ਨ ਵਿੱਚ ਸ਼ਾਮਲ ਹੋਣ ਲਈ ਪਰੋਲ ਛੁੱਟੀ ਦੇਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਨ੍ਹਾਂ ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਹ ਮੰਨਦੀ ਹੈ ਕਿ ਅੰਮ੍ਰਿਤ ਪਾਲ ਸਿੰਘ ਕੋਲੋਂ ਗਲਤੀ ਹੋਈ ਤੇ ਉਸ ਨੂੰ ਜੇਲ੍ਹ ਜਾਣਾ ਪਿਆ ਪਰ ਹੁਣ ਜਦੋਂ ਪੰਜਾਬ ਹਰਿਆਣਾ ਹਾਈਕੋਰਟ ਉਸ ਦੀ ਅਰਜ਼ੀ ਤੇ ਉਸ ਨੂੰ ਪਰੋਲ ਛੁੱਟੀ ਦੇਣ ਲਈ ਪੰਜਾਬ ਸਰਕਾਰ ਤੋਂ ਰੀਪੋਰਟ ਮੰਗ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਹਰਵਾਰ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦਾ ਮਸਲਾ ਖੜ੍ਹਾ ਕਰਕੇ ਪਰੋਲ ਛੁੱਟੀ ‘ਚ ਵਿਗਨ ਪਾਉਣ ਦੀ ਸਿੱਖ ਵਿਰੋਧੀ ਤੇ ਗੈਰ ਸੰਵਿਧਾਨਕ ਨੀਤੀ ਖੇਡੀ ਜਾ ਰਹੀ ਹੈ ਅਤੇ ਲੋਕ ਸਰਕਾਰ ਦੇ ਇਸ ਵਰਤਾਰੇ ਦਾ ਵਿਰੋਧ ਕਰਦੇ ਹੋਏ ਮੰਗ ਕਰ ਰਹੇ ਹਨ ਕਿ ਭਾਈ ਅੰਮ੍ਰਿਤਪਾਲ ਸਿੰਘ ਐਮ ਨੂੰ ਸਰਦ ਰੁੱਤ ਸ਼ੈਸ਼ਨ ਵਿੱਚ ਸ਼ਾਮਲ ਹੋਣ ਲਈ ਪਰੋਲ ਛੁੱਟੀ ਦੇ ਦਿੱਤੀ ਜਾਵੇ, ਭਾਈ ਖਾਲਸਾ ਨੇ ਅੰਮ੍ਰਿਤ ਪਾਲ ਸਿੰਘ ਐਮ ਪੀ ਦੇ ਵਕੀਲ ਨੇ ਸਰਕਾਰ ਨੂੰ ਇੱਕ ਹੋਰ ਸੁਝਾਅ ਦੱਸਿਆ ਕਿ ਅਗਰ ਤੁਸੀਂ ਪਰੋਲ ਛੁੱਟੀ ਕਿਸੇ ਮਜਬੂਰੀ ਖਾਤਰ ਨਹੀਂ ਦੇ ਸਕਦੇ ਤਾਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ‘ਚ ਵੀਡੀਓ ਕਾਨਫਰੰਸ ਰਾਹੀਂ ਸੈਸ਼ਨ ‘ਚ ਭਾਗ ਲੈਣ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਸਰਕਾਰ ਨੇ ਸਾਫ਼ ਨਾਂ ਕਰਦਿਆਂ ਸਪੱਸ਼ਟ ਕੀਤਾ ਕਿ ਸਾਡੇ ਕੋਲ ਅਜਿਹਾ ਕੋਈ ਸਾਧਨ ਨਹੀਂ ਜਿਸ ਰਾਹੀਂ ਅਸੀਂ ਤੁਹਾਡੀ ਇਹ ਗੱਲ ਸਵੀਕਾਰ ਕਰੀਏ, ਭਾਈ ਖਾਲਸਾ ਨੇ ਅਜਿਹੇ ਹਲਾਤਾਂ ਤੋਂ ਸਾਫ਼ ਜ਼ਾਹਰ ਹੋ ਰਿਹਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਐਮ ਪੀ ਨੂੰ ਪਰੋਲ ਛੁੱਟੀ ਮਿਲਣੀ ਅਜੇ ਮੁਸ਼ਕਲ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਗੈਰ ਕਾਨੂੰਨੀ ਢੰਗ ਨਾਲ ਜਨਤਾ ਦੇ ਚੁਣੇ ਹੋਏ ਐਮ ਪੀ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਰਦ ਰੁੱਤ ਸ਼ੈਸ਼ਨ ਵਿੱਚ ਸ਼ਾਮਲ ਹੋਣ ਲਈ ਪਰੋਲ ਛੁੱਟੀ ‘ਚ ਵਿਗਨ ਪਾਉਣ ਵਾਲੀ ਪੰਜਾਬ ਸਰਕਾਰ ਦੀ ਨੀਤੀ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦੀ ਹੈ ਉਥੇ ਮਾਨਯੋਗ ਹਾਈਕੋਰਟ ਤੋਂ ਮੰਗ ਕਰਦੀ ਹੈ ਕਿ ਅੰਮ੍ਰਿਤ ਪਾਲ ਸਿੰਘ ਐਮ ਪੀ ਨੂੰ ਸਰਦ ਰੁੱਤ ਸ਼ੈਸ਼ਨ ਵਿੱਚ ਸਾਮਲ ਹੋਣ ਲਈ ਪਰੋਲ ਛੁੱਟੀ ਦਿੱਤੀ ਜਾਵੇ ਤਾਂ ਹੀ ਸਿਖਾਂ ਦੀ ਬੇਗਾਨਗੀ ਦੂਰ ਕੀਤੀ ਜਾ ਸਕਦੀ ਹੈ , ਇਸ ਮੌਕੇ ਤੇ ਭਾਈ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਦਿਲਬਾਗ ਸਿੰਘ ਬਾਗੀ, ਭਾਈ ਸੁਰਿੰਦਰ ਸਿੰਘ ਆਦਮਪੁਰ, ਭਾਈ ਵਿਕਰਮ ਸਿੰਘ ਪੰਡੋਰੀ ਨਿੱਜਰ, ਭਾਈ ਸੁਖਦੇਵ ਸਿੰਘ ਫੌਜੀ ਜਗਰਾਓਂ, ਭਾਈ ਬਲਕਾਰ ਸਿੰਘ ਦਾਰੇਵਾਲ ਆਦਿ ਆਗੂ ਹਾਜਰ ਸਨ ।।

Leave a Reply

Your email address will not be published. Required fields are marked *