ਗੁਰਦਾਸਪੁਰ, 3 ਦਸੰਬਰ (ਸਰਬਜੀਤ ਸਿੰਘ)– ਬੀਤੇ ਸਮੇਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਤਾਬਦੀ ਦੇ ਸਰਕਾਰੀ ਸਮਾਗਮਾਂ ਵਿੱਚ ਪੰਜਾਬ ਸਰਕਾਰ ਨੇ ਸ਼ਹੀਦੀ ਧਾਰਮਿਕ ਸ਼ਤਾਬਦੀ ਦਾ ਰੱਜ ਕੇ ਸਿਆਸੀ ਕਰਨ ਕੀਤਾ ਤੇ ਧਰਮੀ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਈ ਅਤੇ ਹੁਣ ਸਿਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਜਬਰੀ ਦਖਲ ਅੰਦਾਜੀ ਕਰਨ ਵਾਲ਼ੀ ਨੀਤੀ ਤਹਿਤ ਨੌਵੇਂ ਪਾਤਸ਼ਾਹ ਦੀ ਸ਼ਤਾਬਦੀ ਦਾ ਸਿਆਸੀ ਕਰਨ ਤੋਂ ਬਾਅਦ ਵੱਡੇ ਤੇ ਛੋਟੇ ਸਾਹਿਬਜ਼ਾਦਿਆਂ ਦੇ ਨਾਲ ਨਾਲ ਮਾਤਾ ਗੁੱਜਰ ਕੌਰ ਜੀ ਦੇ ਸ਼ਹੀਦੀ ਪੰਦਰਵਾੜੇ ‘ਚ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਫੈਸੀਂ ਡਰੈਸ ਮੁਕਾਬਲੇ ਕਰਵਾਕੇ ਦੇਸ਼ਾਂ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਦੀਆਂ ਸਰਧਾ ਭਰੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਯਤਨ ਕਰ ਰਹੀ ਹੈ ਅਤੇ ਇਸ ਸਬੰਧੀ ਜਥੇਦਾਰ ਅਕਾਲ ਤਖ਼ਤ ਸਾਹਿਬ ਤੇ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਕਈ ਹੋਰਾਂ ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਅਜਿਹੇ ਪ੍ਰੋਗਰਾਮ ਕਰਨ ਤੋਂ ਗ਼ੁਰੇਜ਼ ਕਰਦਿਆਂ ਸਾਫ਼ ਤੇ ਸਪੱਸ਼ਟ ਕਿਹਾ ਹੈ ਕਿ ਇਹ ਸਾਹਿਬ ਯਾਦਿਆ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹੀਦੀ ਦਾ (ਸ਼ਹੀਦੀ ਪੰਦਰਵਾੜਾ) ਹੈ ਇਸ ਕਰਕੇ ਅਜਿਹੇ ਸਰਕਾਰੀ ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਸਰਕਾਰੀ ਸਮਾਗਮ ਬਿਲਕੁਲ ਬਰਦਾਸ਼ਤ ਨਹੀਂ ਕੀਤੇ ਜਾਣਗੇ ਜਿਨ੍ਹਾਂ ਕਰਕੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੋਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸ਼ਹੀਦੀ ਪੰਦਰਵਾੜੇ ਦੌਰਾਨ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਫੈਸੀ ਡਰੈੱਸ ਮੁਕਾਬਲੇ ਕਰਵਾਉਣ ਵਾਲੇ ਸਿੱਖੀ ਸਿਧਾਂਤ ਵਿਰੋਧੀ ਵਰਤਾਰੇ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਅਤੇ ਬੱਚਿਆਂ ਨੂੰ ਧਾਰਮਿਕ ਸਮਾਗਮ ਰਾਹੀਂ ਸਾਹਿਬ ਯਾਦਿਆ ਦੀ ਕੁਰਬਾਨੀ ਵਾਲੇ ਇਤਿਹਾਸ ਸੁਣਾਉਣ ਦੇ ਨਾਲ ਨਾਲ ਸਿੱਖ ਇਤਿਹਾਸ ਨਾਲ ਜੋੜਨ ਵਾਲੇ ਪ੍ਰੋਗਰਾਮ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਕਿਹਾ ਸਰਕਾਰ ਨੂੰ ਗੁਰੂ ਸਾਹਿਬਾਨਾਂ ਜਾ ਸ਼ਹੀਦਾਂ ਨਾਲ ਸਬੰਧਤ ਸਾਰੇ ਸਮਾਗਮ ਮਨਾਉਣ ਦਾ ਹੱਕ ਹੈ ਪਰ ਇਹਨਾਂ ਸਮਾਗਮਾਂ ਨੂੰ ਮਨਾਉਣ ਸਮੇਂ ਸਿੱਖੀ ਸਿਧਾਂਤਾਂ ਸਿੱਖੀ ਰਹਿਤ ਮਰਯਾਦਾ ਦੇ ਨਾਲ ਨਾਲ ਸਿੱਖ ਭਾਵਨਾਵਾਂ ਨੂੰ ਯੌਕੀਨੀ ਬਣਾਉਣ ਦੀ ਲੋੜ ਹੈ, ਭਾਈ ਖਾਲਸਾ ਨੇ ਕਿਹਾ ਸਿੱਖਿਆ ਮੰਤਰੀ ਹਰਜੋਤ ਬੈਂਸ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸਰਕਾਰੀ ਸਮਾਗਮਾਂ ਸਮੇਂ ਸੱਭਿਆਚਾਰ ਪ੍ਰੋਗਰਾਮ ਕਰਕੇ ਨੱਚਣ ਟੱਪਣ ਦੇ ਦੋਸ ਵਜੋਂ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਸਨ, ਭਾਈ ਖਾਲਸਾ ਨੇ ਕਿਹਾ ਹੁਣ ਵੀ ਜੋ ਪੰਜਾਬ ਸਰਕਾਰ ਦੀ ਹਦਾਇਤ ਤੇ ਸਿਖਿਆ ਮੰਤਰੀ ਹਰਜੋਤ ਬੈਂਸ ਸਕੂਲੀ ਬੱਚਿਆਂ ਦੇ ਫੈਸੀ ਡਰੈੱਸ ਮੁਕਾਬਲੇ ਕਰਵਾਕੇ ਸ਼ਹੀਦੀ ਪੰਦਰਵਾੜੇ ਦੋਰਾਨ ਸਾਹਿਬ ਯਾਦਿਆ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਦਾ ਮਜ਼ਾਕ ਉਡਾਉਣ ਵਾਲੀ ਗੱਲ ਕਰ ਰਹੀ ਹੈ ਜੋ ਬਿਲਕੁਲ ਬਰਦਾਸ਼ਤ ਯੋਗ ਨਹੀਂ ਕਿਉਂਕਿ ਸਿੱਖ ਧਰਮ ਆਪਣੇ ਮਹਾਨ ਸ਼ਹੀਦਾਂ ਦੇ ਭੇਸੀ ਵਿਖਾਵੇ ਕਰਨ ਦੀ ਇਜਾਜ਼ਤ ਨਹੀਂ ਦੇਂਦਾ, ਇਸੇ ਹੀ ਫ਼ਿਲਮਾਂ ਡਰਾਮਿਆ ‘ਚ ਕਿਸੇ ਨੂੰ ਗੁਰੂ ਸਾਹਿਬਾਨ ਸਾਹਿਬ ਯਾਦਿਆ ਦੇ ਨਾਲ ਨਾਲ ਹੋਰ ਸ਼ਹੀਦਾਂ ਦੀ ਨਕਲ ਨਹੀਂ ਕਰਨ ਦਿੱਤੀ ਜਾਂਦੀ, ਇਸ ਕਰਕੇ ਪੰਜਾਬ ਸਰਕਾਰ ਅਜਿਹੇ ਸਰਕਾਰੀ ਸਮਾਗਮਾਂ ਨੂੰ ਬਦਲਕੇ ਕਥਾ ਕੀਰਤਨ ਤੇ ਬੱਚਿਆਂ ਦੇ ਗੁਰਬਾਣੀ, ਸਿੱਖ ਇਤਿਹਾਸ ਮੁਕਾਬਲੇ ਕਰਵਾਉਣ ਦਾ ਉਪਰਾਲਾ ਕਰੇ,ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਵੱਲੋਂ ਸਹੀਦੀ ਪੰਦਰਵਾੜੇ ਦੌਰਾਨ ਸਕੂਲਾਂ ਵਿੱਚ ਬੱਚਿਆਂ ਦੇ ਫੈਸੀ ਮੁਕਾਬਲੇ ਕਰਵਾਉਣ ਵਾਲੇ ਫੈਸਲੇ ਦੀ ਨਿੰਦਾ ਕਰਦੀ ਹੋਈ ਇਸ ਫੈਸਲੇ ਤੇ ਮੁੜ ਵਿਚਾਰ ਕਰਨ ਲਈ ਸਿਖਿਆ ਮੰਤਰੀ ਹਰਜੋਤ ਸਿੰਘ ਨੂੰ ਅਪੀਲ ਕਰਦੀ ਹੈ ਇਸ ਭਾਈ ਅਵਤਾਰ ਸਿੰਘ, ਭਾਈ ਦਿਲਬਾਗ ਸਿੰਘ ਬਾਗੀ ਤੇ ਭਾਈ ਸੁਖਦੇਵ ਸਿੰਘ ਜਗਰਾਓਂ ਹਾਜਰ ਸਨ ।


