ਡੇਰਾਬੱਸੀ ਦੇ ਬੀਡੀਪੀਓ ਨੂੰ ਚੋਣ ਕਮਿਸ਼ਨ ਵੱਲੋਂ ਦਫਤਰ ਤੋਂ ਗੈਰ ਹਾਜ਼ਰ ਰਹਿਣ ਦਾ ਸਖ਼ਤ ਨੋਟਿਸ ਲੈਂਦਿਆਂ ਤਲਬ ਕਰਨਾ ਸ਼ਲਾਘਾਯੋਗ ਕਾਰਵਾਈ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 3 ਦਸੰਬਰ (ਸਰਬਜੀਤ ਸਿੰਘ)– ਜਿਲਾਂ ਪ੍ਰੀਸ਼ਦ ਦੀਆਂ ਚੋਣਾਂ ਦਾ ਬਿਗੁਲ ਵੱਜ ਚੁੱਕਾ ਹੈ ਅਤੇ ਚੋਣਾਂ ਲੈਣ ਵਾਲੇ ਸਾਰੇ ਉਮੀਦਵਾਰਾਂ ਨੂੰ ਐਨ ਓ ਸੀ ਲੈਂਣੀ ਜ਼ਰੂਰੀ ਸੀ ਪਰ ਸਰਕਾਰ ਵਿਰੋਧੀਆਂ ਨੂੰ ਚੋਣ ਤੋਂ ਪਾਸੇ ਕਰਨ ਲਈ ਐਨ ਓ ਸੀ ਦੇਣ ਵਿੱਚ ਢਿੱਲ ਮੱਠ ਕਰ ਰਹੀ ਸੀ ਜਦੋਂ ਕਿ ਵਿਰੋਧੀਆਂ ਵਲੋਂ ਸਰਕਾਰੀ ਦਫ਼ਤਰਾਂ ‘ਚ ਬੀ ਡੀ ਪੀ ਓ ਗੈਰ ਹਾਜ਼ਰ ਰਹਿਣ ਦੀਆਂ ਸਹਾਇਤਾ ਚੋਣ ਕਮਿਸ਼ਨ ਕੋਲ ਕੀਤੀਆਂ ਗਈਆਂ ਸਨ ਜਿਸ ਨੂੰ ਮੁੱਖ ਰੱਖਦਿਆਂ ਚੋਣ ਕਮਿਸ਼ਨ ਨੇ ਡੇਰਾ ਬੱਸੀ ਦੇ ਬੀ ਡੀ ਪੀ ਓ ਨੂੰ ਜਿਥੇ ਤਲਬ ਕੀਤਾ ਹੈ ਉਥੇ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਰਾਹਤ ਪ੍ਰਦਾਨ ਕਰਦਿਆਂ ਐਨ ਓ ਸੀ ਤੋਂ ਬਗੈਰ ਐਫੀ ਡੈਵਿਡ ਰਾਹੀਂ ਕਾਗਜ਼ ਦਾਖਲ ਕਰਨ ਦੀ ਖੁੱਲ ਦੇ ਦਿੱਤੀ ਹੈ ਕਿ ਤੇ ਸਪੱਸ਼ਟ ਕਰ ਦਿੱਤਾ ਹੈ ਚੋਣ ਲੜਨ ਲਈ ਐਨ ਓ ਸੀ ਦੀ ਕੋਈ ਜ਼ਰੂਰਤ ਨਹੀਂ ? ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸਰਕਾਰ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਸਮੇਂ ਵਿਰੋਧੀਆਂ ਦੇ ਕਾਗਜ਼ ਰੱਦ ਕਰਵਾਉਣ ਤਹਿਤ ਐਨ ਓ ਸੀ ਦੇਣ ‘ਚ ਰੁਕਾਵਟਾਂ ਪੈਦਾ ਕਰਨ ਵਾਲੀ ਨੀਤੀ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਅਤੇ ਇਲੈਕਸ਼ਨ ਕਮਿਸ਼ਨ ਵੱਲੋਂ ਹਲਕਾ ਬੱਸੀ ਪਠਾਣਾਂ ਦੇ ਬੀ ਡੀ ਪੀ ਓ ਨੂੰ ਤਲਬ ਕਰਨ ਦੀ ਸ਼ਲਾਘਾ ਕਰਦੀ ਹੋਈ ਇਸ ਨੂੰ ਲੋਕਾਂ ਅਤੇ ਸਮੇਂ ਦੀ ਲੋੜ ਵਾਲਾਂ ਵਧੀਆ ਫੈਸਲਾ ਅਤੇ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਰਾਹਤ ਦਿਵਾਉਣ ਲਈ ਐਨ ਓ ਸੀ ਤੋ ਛੋਟ ਦੇਣ ਵਾਲੇ ਫੈਸਲੇ ਨੂੰ ਵਧੀਆ ਫੈਸਲਾ ਮੰਨਦੀ ਹੈ ਕਿਉਂਕਿ ਹੁਣ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਐਫੀ ਡੈਵਿਡ ਰਾਹੀਂ ਕਾਗਜ਼ ਦਾਖਲ ਕਰਨ ਦਾ ਅਧਿਕਾਰ ਮਿਲ ਗਿਆ ਹੈ ਅਤੇ ਸਰਕਾਰ ਦੀ ਲੋਕ ਵਿਰੋਧੀ ਨੀਤੀ ਦਾ ਪੜਦਾ ਫਾਸ਼ ਹੋਇਆ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਚੋਣ ਕਮਿਸ਼ਨ ਵੱਲੋਂ ਡੇਰਾ ਬੱਸੀ ਦੇ ਬੀ ਡੀ ਪੀ ਓ ਨੂੰ ਦਫ਼ਤਰ ਤੋਂ ਗੈਰ ਹਾਜ਼ਰ ਰਹਿਣ ਦਾ ਸਖ਼ਤ ਨੋਟਿਸ ਲੈਂਦਿਆਂ ਤਲਬ ਕਰਨ ਅਤੇ ਉਮੀਦਵਾਰਾਂ ਨੂੰ ਚੋਣ ਲੜਨ ਸਮੇਂ ਐਨ ਓ ਸੀ ਤੋਂ ਬਗੈਰ ਕਾਗਜ਼ ਦਾਖਲ ਕਰਨ ਦੀ ਖੁੱਲ ਦੇਣ ਵਾਲੇ ਫੈਸਲੇ ਦੀ ਸ਼ਲਾਘਾ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਕਿਹਾ ਸਮੂਹ ਸਰਕਾਰਾਂ ਅਜਿਹੀਆਂ ਚੋਣਾਂ ਜਿੱਤਣ ਲਈ ਹਰ ਤਰ੍ਹਾਂ ਦੇ ਹੱਥ ਕੰਢੇ ਵਰਤਦੀਆਂ ਆਈਆਂ ਹਨ ਅਤੇ ਅਜਿਹੀ ਨੀਤੀ ਦਾ ਲਾਭ ਪ੍ਰਾਪਤ ਕਰਨ ਤੇ ਵਿਰੋਧੀਆਂ ਦੇ ਕਾਗਜ਼ ਰੱਦ ਕਰਵਾਉਣ ਲਈ ਬਲਾਕ ਦਫ਼ਤਰ ਅਧਿਕਾਰੀਆਂ ਨੂੰ ਗੈਰ ਹਾਜ਼ਰ ਰੱਖਣ ਦੀ ਨੀਤੀ ਵਰਤੀ, ਭਾਈ ਖਾਲਸਾ ਨੇ ਕਿਹਾ ਐਨ ਓ ਸੀ ਨਾਂ ਦੇਣ ਸਬੰਧੀ ਵਿਰੋਧੀ ਉਮੀਦਵਾਰਾਂ ਵੱਲੋਂ ਰੌਲਾ ਰੱਪਾ ਵੀ ਪਾਇਆਂ ਤੇ ਚੋਣ ਕਮਿਸ਼ਨ ਕੋਲ ਇਸ ਸਬੰਧੀ ਸ਼ਿਕਾਇਤ ਵੀ ਕੀਤੀ, ਉਹਨਾਂ ਦੱਸਿਆ ਚੋਣ ਕਮਿਸ਼ਨ ਤੇ ਇਸ ਸਕਾਇਤ ਤੇ ਸਖਤ ਨੋਟਿਸ ਲੈਂਦਿਆਂ ਡੇਰਾ ਬੱਸੀ ਦੇ ਬੀ ਡੀ ਪੀ ਓ ਨੂੰ ਦਫ਼ਤਰ ਤੋਂ ਗੈਰ ਹਾਜ਼ਰ ਰਹਿਣ ਕਾਰਨ ਤਲਬ ਕੀਤਾ ਹੈ ਉਥੇ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਸਪੱਸ਼ਟ ਕਰ ਦਿੱਤਾ ਕਿ ਅਗਰ ਉਨ੍ਹਾਂ ਨੂੰ ਐਨ ਓ ਸੀ ਨਹੀਂ ਮਿਲਦੀ ਤਾਂ ਉਹ ਐਨ ਓ ਸੀ ਤੋਂ ਬਗੈਰ ਐਫੀ ਡੈਵਿਡ ਦੇ ਕੇ ਵੀ ਚੋਣ ਲੜਨ ਦੇ ਹੱਕਦਾਰ ਹੋਣਗੇ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਚੋਣ ਕਮਿਸ਼ਨ ਦੇ ਇਸ ਇਤਿਹਾਸਕ ਫੈਸਲੇ ਦੀ ਸ਼ਲਾਘਾ ਕਰਦੀ ਹੈ ਕਿਉਂਕਿ ਚੋਣ ਕਮਿਸ਼ਨ ਦੇ ਇਸ ਫੈਸਲੇ ਨੇ ਲੋਕਤੰਤਰ ਢਾਂਚੇ ਨੂੰ ਮਜ਼ਬੂਤ ਕਰਦਿਆਂ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਪਰਦਾਫਾਸ਼ ਕੀਤਾ ਹੈ । ਇਸ ਮੌਕੇ ਤੇ ਭਾਈ ਖਾਲਸਾ ਪ੍ਰਧਾਨ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ, ਭਾਈ ਸੁਖਦੇਵ ਸਿੰਘ ਫੌਜੀ ਜਗਰਾਓਂ, ਭਾਈ ਸੁਰਿੰਦਰ ਸਿੰਘ ਆਦਮਪੁਰ, ਭਾਈ ਵਿਕਰਮ ਸਿੰਘ ਪੰਡੋਰੀ ਨਿੱਜਰ ਆਦਿ ਕਾਰਕੁੰਨ ਹਾਜਰ ਸਨ ।

Leave a Reply

Your email address will not be published. Required fields are marked *