ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਮਿਆਦ ਵਿੱਚ ਵਾਧਾ : ਡਿਪਟੀ ਕਮਿਸ਼ਨਰ

ਗੁਰਦਾਸਪੁਰ

ਬੇਲਰ ਰੈਕ ਲਈ ਨਵੀਆਂ ਜਾਰੀ ਕੀਤੀਆਂ ਜਾਣ ਵਾਲੀਆਂ ਪ੍ਰਵਾਨਗੀਆਂ ਦੀ ਮਿਆਦ 21 ਦਿਨਾਂ ਦੀ ਹੋਵੇਗੀ

ਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਪਰਾਲੀ ਦੀ ਸਾਂਭ ਸੰਭਾਲ ਲਈ ਮੁੱਖ ਮੰਤਰੀ ਭਗਵੰਤ ਮੰਨ ਦੀ ਅਗਵਾਈ ਵਿੱਚ ਕਿਸਾਨਾ ਦੀ ਮਦਦ ਕਰਨ ਲਈ ਕਈ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਕਿ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਕਿਸਾਨਾ ਨੂੰ ਜਾਰੀ ਕੀਤੀਆਂ ਪ੍ਰਵਾਨਗੀਆਂ ਦੀ ਮਿਆਦ ਵਿੱਚ 20 ਨਵੰਬਰ ਤੱਕ ਵਾਧਾ ਕੀਤਾ ਗਿਆ ਹੈ।

ਪੰਜਾਬ ਸਰਕਾਰ ਦੇ ਇਸ ਫੈਸਲੇ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਜਿਨ੍ਹਾਂ ਮਸ਼ੀਨਾਂ ਦੀਆਂ ਪ੍ਰਵਾਨਗੀਆਂ ਦੀ ਮਿਆਦ ਮਿਤੀ 07 ਨਵੰਬਰ, 2022 ਤੱਕ ਖਤਮ ਹੋ ਰਹੀ ਹੈ, ਉਨ੍ਹਾਂ ਦੀ ਮਿਆਦ ਵਿੱਚ 20 ਨਵੰਬਰ, 2022 ਤੱਕ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੇਲਰ ਰੈਕ ਦੀਆਂ ਹੁਣ ਤੋਂ ਜਾਰੀ ਕੀਤੀਆਂ ਜਾਣ ਵਾਲੀਆਂ ਪ੍ਰਵਾਨਗੀਆਂ ਦੀ ਮਿਆਦ 21 ਦਿਨ ਦੀ ਹੋਵੇਗੀ।

ਉਨ੍ਹਾਂ ਕਿਹਾ ਕਿ ਇਹ ਫੈਸਲਾ ਰਾਜ ਸਰਕਾਰ ਵੱਲੋਂ ਕਿਸਾਨਾਂ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਲਈ ਵੱਧ ਤੋਂ ਵੱਧ ਮਦਦ ਕਰਨ ਦੇ ਮਕਸਦ ਨਾਲ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਇਹਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਓ।    

Leave a Reply

Your email address will not be published. Required fields are marked *