ਗੁਰਦਾਸਪੁਰ, 6 ਨਵੰਬਰ (ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਤਾਬਦੀ ਦਿਵਸ ਮੌਕੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੇ ਸ਼ਰਧਾ ਭਾਵਨਾਵਾਂ ਨਾਲ ਧਾਰਮਿਕ ਸਮਾਗਮ ਮਨਾਏ ਅਤੇ ਇਸੇ ਤਰਜ਼ ਤੇ ਦਿੱਲੀ’ਚ ਇਹ ਸਮਾਗਮ ਸਮੂਹ ਇਤਿਹਾਸਕ ਗੁਰਦੁਆਰਿਆਂ ‘ਚ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਏ ਗਏ,ਇਸ ਦਰਮਿਆਨ ਦਿੱਲੀ ਤੇ ਹੋਰ ਸੰਗਤਾਂ ਦੇ ਮਿਲ਼ੇ ਸੰਯੋਗ ਦਾ ਧੰਨਵਾਦ ਅਤੇ ਗੁਰੂ ਸਾਹਿਬ ਜੀ ਵੱਲੋਂ ਇਹ ਸਮਾਗਮ ਨਿਰਵਿਘਨ ਨੇਪਰੇ ਚਾੜ੍ਹਨ ਦੇ ਵੱਡੇ ਸ਼ੁਕਰਾਨੇ ਵਜੋਂ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਸਮੇਂਤ ਪੂਰੀ ਕੈਬਨਿਟ ਵੱਲੋਂ ਰੂਹਾਨੀਅਤ ਦੇ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਸੋਮਵਾਰ ਨੂੰ ਨਤਮਸਤਕ ਹੋਇਆ ਜਾਵੇਗਾ, ਇਹ ਸਿਖਾਂ ਦਾ ਵੱਡਮੁੱਲਾ ਇਤਿਹਾਸ ਹੈ ਕਿ ਕੋਈ ਵੀ ਕਾਰਜ ਕਰਨ ਤੋਂ ਪਹਿਲਾਂ ਅਰਦਾਸ ਕਰਕੇ ਗੁਰੂ ਸਾਹਿਬ ਜੀ ਦੀ ਆਗਿਆ ਲਈ ਜਾਵੇ ਅਤੇ ਇਹ ਕਾਰਜ਼ ਸੰਪੂਰਨ ਤੋਂ ਹੋਣ ਤੋਂ ਬਾਅਦ ਸਤਿਗੁਰੂ ਜੀ ਦਾ ਸ਼ੁਕਰਾਨਾ ਕੀਤਾ ਜਾਵੇ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਫੈਡਰੇਸ਼ਨ ਖਾਲਸਾ ਜਿਥੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਜੀ ਦੇ ਆਪਣੀ ਕੈਬਨਿਟ ਸਮੇਤ ਸਤਿਗੁਰੂ ਜੀ ਦਾ ਸ਼ੁਕਰਾਨਾ ਕਰਨ ਲਈ ਸੋਮਵਾਰ ਹਰਮੰਦਿਰ ਸਾਹਿਬ ਨਤਮਸਤਕ ਹੋਣ ਵਾਲੀ ਧਰਮੀ ਤੇ ਸਿੱਖੀ ਸਿਧਾਂਤਾਂ ਵਾਲੀ ਨੀਤੀ ਦੀ ਜ਼ੋਰਦਾਰ ਸ਼ਬਦਾਂ ਵਿਚ ਸ਼ਲਾਘਾ ਕਰਦੀ ਹੈ ਉਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕਰਦੀ ਹੈ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਤਾਬਦੀ ਸਮਾਗਮ ਨਿਰਵਿਘਨ ਨੇਪਰੇ ਚਾੜ੍ਹਨ ਤੇ ਸੰਗਤਾਂ ਵੱਲੋਂ ਮਿਲੇ ਸੰਯੋਗ ਬਦਲੇ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕਰਨ ਆ ਰਹੀ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਤੇ ਦਿੱਲੀ ਦੀ ਕੈਬਨਿਟ ਦਾ ਪੂਰਾ ਆਦਰ ਮਾਣ ਸਤਿਕਾਰ ਕੀਤਾ ਜਾਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਸਮੇਤ ਪੂਰੀ ਕੈਬਨਿਟ ਵੱਲੋਂ ਸੋਮਵਾਰ ਨੂੰ ਹਰਮੰਦਿਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕਰਨ ਆਉਣ ਵਾਲੀ ਧਰਮੀ ਨੀਤੀ ਦੀ ਸ਼ਲਾਘਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਹਨਾਂ ਸਭਨਾਂ ਨੂੰ ਪੂਰੀ ਤਰ੍ਹਾਂ ਆਦਰ ਮਾਣ ਸਤਿਕਾਰ ਦੇਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਕਿਹਾ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਦੀ ਇਹ ਕਾਰਵਾਈ ਬਹੁਤ ਹੀ ਸ਼ਲਾਘਾਯੋਗ, ਲੋਕਾਂ ਦੀ ਮੰਗ ਤੇ ਸਮੇਂ ਦੀ ਲੋੜ ਕਹੀ ਜਾ ਸਕਦੀ ਹੈ, ਭਾਈ ਖਾਲਸਾ ਨੇ ਕਿਹਾ ਇਹ ਨੀਤੀ ਸਿੱਖੀ ਸਿਧਾਂਤਾਂ ਅਨਕੂਲ ਹੈ ਅਤੇ ਹਰ ਮਾਈ ਭਾਈ ਨੂੰ ਅਜਿਹੀ ਨੀਤੀ ਤੇ ਪਹਿਰਾ ਦੇਣਾ ਚਾਹੀਦਾ ਹੈ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰੂ ਸਾਹਿਬ ਜੀ ਦਾ ਸ਼ਹੀਦੀ ਸੀਸ ਦਿੱਲੀ ਤੋਂ ਪੈਦਲ ਚੱਲ ਕੇ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਭੇਂਟ ਕਰਕੇ ਰੰਘਰੇਟੇ ਗੁਰ ਕੇ ਬੇਟੇ ਦਾ ਵਰਦਾਨ ਪ੍ਰਾਪਤ ਕਰਨ ਵਾਲੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਸਲਾਨਾ ਯਾਦ’ਚ ਕੱਢੇ ਗਏ ਸੀਸ ਭੇਂਟ ਨਗਰ ਕੀਰਤਨ ਨੂੰ ਦਿੱਲੀ ਸੀਸ ਗੰਜ ਗੁਰਦੁਆਰਾ ਸਾਹਿਬ ਤੋਂ ਅਨੰਦਪੁਰ ਸਾਹਿਬ ਨੂੰ ਰਵਾਨਾ ਕਰਨ ਸਮੇਂ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਜੀ ਹਾਜ਼ਰ ਰਹੇ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਆਪਣੀ ਪੂਰੀ ਕੈਬਨਿਟ ਸਮੇਤ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਸੋਮਵਾਰ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕਰਨ ਵਾਲੀ ਧਰਮੀ ਨੀਤੀ ਦੀ ਸ਼ਲਾਘਾ ਕਰਦੀ ਹੋਈ ਇਸ ਨੂੰ ਸਮੇ ਅਤੇ ਲੋਕਾਂ ਦੀ ਮੰਗ ਵਾਲੀ ਵਧੀਆ ਨੀਤੀ ਮੰਨਦੀ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਮੰਗ ਕਰਦੀ ਹੈ ਕਿ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਆ ਰਹੀ ਦਿੱਲੀ ਕੈਬਨਿਟ ਦਾ ਪੂਰਾ ਆਦਰ ਮਾਣ ਤੇ ਸਤਿਕਾਰ ਕੀਤਾ ਜਾਵੇ, ਇਸ ਮੌਕੇ ਤੇ ਭਾਈ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ, ਭਾਈ ਦਿਲਬਾਗ ਸਿੰਘ ਬਾਗੀ, ਭਾਈ ਸੁਖਦੇਵ ਸਿੰਘ ਫੌਜੀ ਜਗਰਾਓਂ, ਭਾਈ ਸੁਰਿੰਦਰ ਸਿੰਘ ਆਦਮਪੁਰ, ਭਾਈ ਵਿਕਰਮ ਸਿੰਘ ਪੰਡੋਰੀ ਨਿੱਜਰ ਤੇ ਭਾਈ ਬਲਕਾਰ ਸਿੰਘ ਦਾਰੇਵਾਲ ਆਦਿ ਆਗੂ ਹਾਜਰ ਸਨ ।


