ਗੁਰਦਾਸਪੁਰ, 8 ਦਸੰਬਰ (ਸਰਬਜੀਤ ਸਿੰਘ)– ਸਿੱਖਾਂ ਦੀ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਲਾ ਪਤਾ ਕਰਨ ਦੇ ਦੋਸ਼ ਵਜੋਂ ਸਾਬਕਾ ਸਕੱਤਰ ਰੂਪ ਸਿੰਘ ਸਮੇਤ 16 ਹੋਰ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਤੇ ਪੰਜਾਬ ਸਰਕਾਰ ਦੀ ਅੰਮ੍ਰਿਤਸਰ ਪੁਲਿਸ ਨੇ ਪਰਚਾ ਦਰਜ਼ ਕਰ ਲਿਆ ਹੈ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਇਸ ਕਾਰਵਾਈ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਜਿੱਥੇ ਸਰਕਾਰੀ ਦਖਲ ਅੰਦਾਜੀ ਦੱਸ ਰਹੇ ਹਨ ,ਉਥੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਕਹੇ ਰਹੇ ਹਨ ਕਿ ਉਹ ਅਜਿਹਾ ਲੋਕਾਂ ਵਿਰੁੱਧ ਐਕਸ਼ਨ ਲੈਣ, ਜਦੋਂ ਕਿ ਬੀਤੇ ਦਿਨੀਂ ਇਨ੍ਹਾਂ ਸਰੂਪਾਂ ਦੇ ਲਾਪਤਾ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਘਰਸ਼ ਕਰਨ ਤੇ ਧਰਨਾ ਮਾਰਨ ਵਾਲੇ ਸਾਬਕਾ ਰਾਗੀ ਹਰਮੰਦਰ ਸਾਹਿਬ ਗਿਆਨੀ ਬਲਦੇਵ ਸਿੰਘ,ਕਿਸਾਨ ਆਗੂ ਡੱਲੇਵਾਲ,ਸੰਤ ਸਮਾਜ ਦੇ ਆਗੂ ਬਾਬਾ ਬੇਦੀ ਸਾਹਿਬ, ਸਰਕਾਰ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਸਾਬਕਾ ਕੈਬਨਿਟ ਮੰਤਰੀ ਸ੍ਰ ਨਿੱਜਰ ਤੋਂ ਇਲਾਵਾ ਕਈ ਪੰਥਕ ਆਗੂਆਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸਹਾਮਣੇ ਧਰਨਾ ਲਾਇਆ ਗਿਆ ਸੀ ਅਤੇ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਸੀ ਕਿ 328 ਸਰੂਪ ਲਾ ਪਤਾ ਕਰਨ ਦੇ ਵੱਡੇ ਦੋਸ਼ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਖ਼ਤ ਕਾਰਵਾਈ ਕੀਤੀ ਜਾਵੇ, ਸਰਕਾਰ ਨੇ ਇੰਨਾ ਦੀ ਸਕਾਇਤ ਤੇ ਸਾਬਕਾ ਸਕੱਤਰ ਕਮੇਟੀ ਰੂਪ ਸਿੰਘ ਸਮੇਤ 16 ਹੋਰ ਕਮੇਟੀ ਮੁਲਾਜ਼ਮਾਂ ਤੇ ਅੰਮ੍ਰਿਤਸਰ ਪੁਲਿਸ ਵੱਲੋਂ ਸਖਤ ਧਰਾਵਾਂ ਤਹਿਤ ਪ੍ਰਚਾ ਦਰਜ਼ ਕਰ ਲਿਆ ਗਿਆ ਹੈ,ਇਹਨਾਂ 16 ਅਧਿਕਾਰੀਆਂ ਤੇ ਪਰਚਾ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਨ੍ਹਾਂ ਗੁੰਮ ਹੋਏ ਸਰੂਪਾਂ ਦੀ ਇਨਕਾਰੀ ਵਿਚ ਦੋਸ਼ੀ ਪਾਏ ਗਏ ਲੋਕਾਂ ਨੂੰ ਹੀ ਨਾਮਜ਼ਦ ਕੀਤਾ ਗਿਆ ਹੈ,ਯਾਦ ਰਹੇ ਕਿ ਇਨ੍ਹਾਂ ਸਰੂਪਾਂ ਦੇ ਗੁੰਮ ਕਰਨ ਬਦਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਐਕਸ਼ਨ ਲੈਣ ਲਈ ਲੰਮੇ ਸਮੇਂ ਤੋਂ ਕੌਮੀ ਇਨਸਾਫ਼ ਮੋਰਚਾ ਚੰਡੀਗੜ੍ਹ ਵਿਖੇ ਲੱਗਾ ਹੋਇਆ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪੰਜਾਬ ਸਰਕਾਰ ਦੀ ਅੰਮ੍ਰਿਤਸਰ ਪੁਲਿਸ ਵੱਲੋਂ ਸਾਬਕਾ ਸਕੱਤਰ ਰੂਪ ਸਿੰਘ ਸਮੇਤ 16 ਹੋਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਤੇ ਪਰਚਾ ਦਰਜ਼ ਕਰਨ ਦੀ ਸ਼ਲਾਘਾ ਕਰਦੀ ਹੋਈ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲ਼ੀ ਕਾਰਵਾਈ ਮੰਨਦੀ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ 328 ਪਾਵਨ ਸਰੂਪ ਗੁੰਮ ਕਰਨ ਦੇ ਦੋਸ਼ਾਂ ਤਹਿਤ ਸਾਬਕਾ ਸਕੱਤਰ ਰੂਪ ਸਿੰਘ ਸਮੇਤ 16 ਹੋਰ ਕਮੇਟੀ ਮੁਲਾਜ਼ਮਾਂ ਤੇ ਅੰਮ੍ਰਿਤਸਰ ਪੁਲਿਸ ਵੱਲੋਂ ਪਰਚਾ ਦਰਜ਼ ਕਰਨ ਵਾਲੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਕਿਹਾ ਬਾਦਲਕਿਆਂ ਦੇ ਪਿਠੂ ਤੇ ਕਮੇਟੀ ਪ੍ਰਧਾਨ ਇਸ ਕਾਰਵਾਈ ਨੂੰ ਸਿਖਾਂ ਦੀ ਧਾਰਮਿਕ ਸੰਸਥਾ ਵਿੱਚ ਸਰਕਾਰੀ ਦਖਲ ਅੰਦਾਜੀ ਦੱਸ ਰਹੇ ਹਨ ਤੇ ਉਹਨਾਂ ਦਾ ਕਹਿਣਾ ਹੈ ਕਿ ਜਦੋਂ ਇਨ੍ਹਾਂ ਸਰੂਪਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਕਮੇਟੀ ਖ਼ੁਦ ਇਨਕਾਰੀ ਕਰ ਰਹੀ ਹੈ ਤਾਂ ਅਜਿਹੇ ਹਾਲਾਤਾਂ ਵਿੱਚ ਸਰਕਾਰ ਨੂੰ ਧਾਰਮਿਕ ਕੰਮਾਂ ਵਿੱਚ ਦਖ਼ਲ ਅੰਦਾਜ਼ੀ ਨਹੀਂ ਕਰਨੀ ਚਾਹੀਦੀ, ਭਾਈ ਖਾਲਸਾ ਨੇ ਕਿਹਾ ਅਸੀਂ ਪ੍ਰਧਾਨ ਧਾਮੀ ਨੂੰ ਪੁੱਛਦੇ ਹਾਂ ਕਿ ਉਨ੍ਹਾਂ ਨੇ ਅਜੇ ਤੱਕ ਕੋਈ ਐਕਸ਼ਨ ਕਿਉਂ ਨਹੀਂ ਲਿਆ ? ਭਾਈ ਖਾਲਸਾ ਨੇ ਕਿਹਾ ਉਹਨਾਂ ਦੀ ਅਣਗਹਿਲੀ ਤੇ ਇਨਕਾਰੀ ‘ਚ ਢਿੱਲਮੱਠ ਕਾਰਨ ਹੀ ਸਰਕਾਰ ਨੂੰ ਪੰਥਕ ਜਥੇਬੰਦੀਆਂ ਦੀ ਮੰਗ ਤੇ ਇਹ ਕਾਰਵਾਈ ਕਰਨੀ ਪਈ, ਇਹਦੇ ਵਿਚ ਕੇਹੜੀ ਸਰਕਾਰੀ ਦਖਲ ਅੰਦਾਜੀ ਹੈ, ਧਰਨਾਕਾਰੀਆਂ ਦੀ ਮੰਗ ਨੂੰ ਮੁੱਖ ਰੱਖਦਿਆਂ ਪਰਚਾ ਦਰਜ ਕੀਤਾ ਗਿਆ ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਦੀ ਇਸ ਕਾਰਵਾਈ ਦੀ ਸ਼ਲਾਘਾ ਤੇ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾਂ ਫੈਸਲਾ ਮੰਨਦੀ ਹੋਈ ਮੰਗ ਕਰਦੀ ਹੈ ਅਜਿਹੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ, ਇਸ ਮੌਕੇ ਭਾਈ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ,ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ, ਭਾਈ ਸੁਖਦੇਵ ਸਿੰਘ ਫੌਜੀ ਜਗਰਾਓਂ, ਭਾਈ ਸੁਰਿੰਦਰ ਸਿੰਘ ਆਦਮਪੁਰ, ਭਾਈ ਵਿਕਰਮ ਸਿੰਘ ਪੰਡੋਰੀ ਨਿੱਜਰ, ਭਾਈ ਬਲਕਾਰ ਸਿੰਘ ਦਾਰੇਵਾਲ ਜਲੰਧਰ ਆਦਿ ਆਗੂ ਹਾਜਰ ਸਨ ।


